Giani Raghbir Singh: ਪੰਜਾਬ ਸਰਕਾਰ ਨੂੰ ਸਿੱਖਾਂ ਦੇ ਮਸਲਿਆਂ 'ਚ ਨਹੀਂ ਦੇਣਾ ਚਾਹੀਦਾ ਦਖ਼ਲ: ਜਥੇਦਾਰ ਗਿਆਨੀ ਰਘਬੀਰ ਸਿੰਘ
Advertisement
Article Detail0/zeephh/zeephh1744393

Giani Raghbir Singh: ਪੰਜਾਬ ਸਰਕਾਰ ਨੂੰ ਸਿੱਖਾਂ ਦੇ ਮਸਲਿਆਂ 'ਚ ਨਹੀਂ ਦੇਣਾ ਚਾਹੀਦਾ ਦਖ਼ਲ: ਜਥੇਦਾਰ ਗਿਆਨੀ ਰਘਬੀਰ ਸਿੰਘ

Giani Raghbir Singh: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਸਰਕਾਰ ਨੂੰ ਸਿੱਖਾਂ ਦੇ ਅੰਦਰੂਨੀ ਮਸਲਿਆਂ ਵਿੱਚ ਦਖ਼ਲ ਨਾ ਦੇਣ ਦੀ ਨਸੀਹਤ ਦਿੱਤੀ।

Giani Raghbir Singh: ਪੰਜਾਬ ਸਰਕਾਰ ਨੂੰ ਸਿੱਖਾਂ ਦੇ ਮਸਲਿਆਂ 'ਚ ਨਹੀਂ ਦੇਣਾ ਚਾਹੀਦਾ ਦਖ਼ਲ: ਜਥੇਦਾਰ ਗਿਆਨੀ ਰਘਬੀਰ ਸਿੰਘ

Giani Raghbir Singh: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਥਾਪੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵੱਖ-ਵੱਖ ਮੁੱਦਿਆਂ ਉਤੇ ਆਪਣੀ ਰਾਏ ਰੱਖੀ। ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਕਰਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰ ਖੇਤਰ ਅਧੀਨ ਹੈ।

ਸਰਕਾਰ ਨੂੰ ਸਰਕਾਰ ਦੇ ਕੰਮ ਕਰਨੇ ਚਾਹੀਦੇ ਹਨ ਨਾ ਕਿ ਸਿੱਖਾਂ ਦੇ ਮਾਮਲੇ ਵਿੱਚ ਦਖ਼ਲ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਧਾਰਮਿਕ ਮਾਮਲਿਆਂ ਵਿੱਚ ਸਰਕਾਰ ਦਾ ਦਖ਼ਲ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਕਟ ਵਿੱਚ ਵਿਧਾਨ ਸਭਾ ਵਿੱਚ ਸੋਧ ਕਰਨ ਸਬੰਧੀ ਜਾਰੀ ਕੀਤੇ ਗਏ ਬਿੱਲ ਵਿੱਚ ਸ਼ਿਕਵੇ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਕਰਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰ ਖੇਤਰ ਅਧੀਨ ਹੈ।

ਸਰਕਾਰ ਨੂੰ ਸਰਕਾਰ ਦੇ ਕੰਮ ਕਰਨੇ ਚਾਹੀਦੇ ਹਨ ਨਾ ਕਿ ਸਿੱਖਾਂ ਦੇ ਮਾਮਲੇ ਵਿੱਚ ਦਖ਼ਲ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਧਾਰਮਿਕ ਮਾਮਲਿਆਂ ਵਿੱਚ ਸਰਕਾਰ ਦਾ ਦਖ਼ਲ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬਤੌਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਉਨ੍ਹਾਂ ਦੀ ਤਰਜੀਹ ਰਹੇਗੀ ਕਿ ਦੇਸ਼ਾਂ ਵਿਦੇਸ਼ਾਂ ਦੇ ਨਾਲ ਸਿੱਖ ਧਰਮ ਦਾ ਪ੍ਰਚਾਰ ਤੇ ਪ੍ਰਸਾਰ ਕੀਤਾ ਜਾਵੇ ਤੇ ਸੰਗਤ ਨੂੰ ਗੁਰੂ ਪੰਥ ਦੇ ਨਾਲ ਜੋੜਿਆ ਜਾਵੇ।

ਸੋਸ਼ਲ ਮੀਡੀਆ ਉਤੇ ਸਿੱਖਾਂ ਪ੍ਰਤੀ ਫੈਲਾਈ ਜਾ ਰਹੇ ਨੈਗੇਟਿਵ ਪ੍ਰਾਪੇਗੰਡੇ ਬਾਰੇ ਬੋਲਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖਾਂ ਨੇ ਇਸ ਦੇਸ਼ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਹਨ ਤੇ ਸਿੱਖ ਕਦੇ ਕਿਸੇ ਦੂਜੇ ਧਰਮ ਵਿੱਚ ਦਖਲਅੰਦਾਜ਼ੀ ਨਹੀਂ ਕਰਦੇ ਹਨ। ਇਸ ਲਈ ਸਿੱਖਾਂ ਪ੍ਰਤੀ ਵੀ ਇਸ ਤਰ੍ਹਾਂ ਦੀ ਭਾਵਨਾ ਕਿਸੇ ਨੂੰ ਨਹੀਂ ਰੱਖਣੀ ਚਾਹੀਦੀ ਹੈ।

ਇਹ ਵੀ ਪੜ੍ਹੋ : Gurbani Free Broadcast News: ਗੁਰਬਾਣੀ ਪ੍ਰਸਾਰਣ ਮਾਮਲੇ 'ਤੇ SGPC ਪ੍ਰਧਾਨ ਧਾਮੀ ਦਾ CM ਮਾਨ ਨੂੰ ਜਵਾਬ

ਉਨ੍ਹਾਂ ਨੇ ਕਿਹਾ ਕਿ ਖਾਸ ਤੌਰ ਉਤੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਗਤ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਲੰਬਾ ਸਮਾਂ ਇਥੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਦਾ ਪੂਰਨ ਸਹਿਯੋਗ ਉਨ੍ਹਾਂ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਇਥੇ ਰਹਿੰਦਿਆਂ ਸੇਵਾ ਕਰਦਿਆਂ ਬਹੁਤ ਸਾਰੀਆਂ ਤਰੁੱਟੀਆਂ ਵੀ ਉਨ੍ਹਾਂ ਕੋਲ ਰਹੀਆਂ ਹੋਣਗੀਆਂ ਪਰ ਸੰਗਤ ਵੱਲੋਂ ਉਨ੍ਹਾਂ ਨੂੰ ਭਰਪੂਰ ਸਹਿਯੋਗ ਦਿੱਤਾ ਜਿਸ ਲਈ ਉਹ ਹਮੇਸ਼ਾਂ ਇਥੋਂ ਦੀ ਸੰਗਤ ਦੇ ਰਿਣੀ ਰਹਿਣਗੇ।

ਇਹ ਵੀ ਪੜ੍ਹੋ : Gurbani Free Broadcast News: ਗੁਰਬਾਣੀ ਪ੍ਰਸਾਰਣ ਦੇ ਫੈਸਲੇ ਨੂੰ ਲੈ ਕੇ ਨਵਜੋਤ ਸਿੱਧੂ ਨੇ CM ਮਾਨ ਦੀ ਕੀਤੀ ਸ਼ਲਾਘਾ

ਸ੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ

Trending news