Amritpal Singh: CM ਮਾਨ ਦੀ ਜਾਨ ਨੂੰ ਅੰਮ੍ਰਿਤਪਾਲ ਤੇ ਸਾਥੀਆਂ ਤੋਂ ਖ਼ਤਰਾ; ਸਰਕਾਰ ਨੇ ਹਾਈ ਕੋਰਟ `ਚ ਦਾਖ਼ਲ ਕੀਤਾ ਜਵਾਬ
Amritpal Singh: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਦੇ ਐਨਐਸਏ ਦੀ ਚੁਣੌਤੀ ਦੇ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ `ਚ ਸੁਣਵਾਈ ਹੋਈ।
Amritpal Singh: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਦੇ ਐਨਐਸਏ ਦੀ ਚੁਣੌਤੀ ਦੇ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਜਵਾਬ ਦਾਖ਼ਲ ਕੀਤਾ ਹੈ।
ਪੰਜਾਬ ਸਰਕਾਰ ਨੇ ਜਵਾਬ ਵਿੱਚ ਕਿਹਾ ਕਿ ਅੰਮ੍ਰਿਤਪਾਲ ਤੇ ਉਸਦੇ ਸਾਥੀਆਂ ਤੋਂ ਰਾਜ ਅਤੇ ਪੰਜਾਬ ਦੇ ਮੁੱਖ ਮੰਤਰੀ ਸੀਐਮ ਭਗਵੰਤ ਮਾਨ ਨੂੰ ਖ਼ਤਰਾ ਹੈ। ਐਨਐਸਏ ਵਧਾਉਣ ਦੀ ਵਜ੍ਹਾ ਸਬੰਧੀ ਇੱਕ ਵੀਡੀਓ ਪੰਜਾਬ ਹਰਿਆਣਾ ਹਾਈ ਕੋਰਟ ਪੇਸ਼ ਕੀਤੀ।
ਇਹ ਵੀ ਪੜ੍ਹੋ : Rahul Gandhi on Sikh: ਅਮਰੀਕਾ 'ਚ ਸਿੱਖਾਂ 'ਤੇ ਦਿੱਤੇ ਬਿਆਨ 'ਤੇ ਰਾਹੁਲ ਗਾਂਧੀ ਨੇ ਤੋੜੀ ਚੁੱਪੀ, ਕਿਹਾ- 'ਬੀਜੇਪੀ ਝੂਠ ਫੈਲਾ ਰਹੀ ਹੈ'
3 ਅਕਤੂਬਰ ਨੂੰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ NSA ਨੂੰ ਲੈ ਕੇ ਇੱਕ ਰਿਪੋਰਟ ਪੇਸ਼ ਕਰੇਗੀ। ਪੰਜਾਬ ਸਰਕਾਰ ਨੇ ਦਲੀਲ ਦਿੱਤੀ ਹੈ ਕਿ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਤੋਂ ਸੀਐਮ ਭਗਵੰਤ ਮਾਨ ਦੀ ਜਾਨ ਨੂੰ ਖ਼ਤਰਾ ਹੈ।
ਪੰਜਾਬ ਸਰਕਾਰ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਦਾਅਵਾ ਕੀਤਾ ਹੈ ਕਿ ਸੀਐਮ ਭਗਵੰਤ ਮਾਨ ਨੂੰ ਐਮਪੀ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਤੋਂ ਖਤਰਾ ਹੈ। ਇਸ ਲਈ ਦੁਬਾਰਾ ਐਨਐਸਏ ਲਗਾਇਆ ਗਿਆ ਹੈ। ਅੰਮ੍ਰਿਤਪਾਲ ਆਸਾਮ ਦੀ ਜੇਲ੍ਹ ਵਿੱਚ ਬੰਦ ਹੈ। ਪੰਜਾਬ ਸਰਕਾਰ ਨੇ ਕਰੀਬ ਡੇਢ ਸਾਲ ਤੋਂ ਡਿਬਰੂਗੜ੍ਹ ਜੇਲ੍ਹ 'ਚ ਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ 'ਤੇ ਮੁੜ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਲਗਾਉਣ ਸਬੰਧੀ ਅਦਾਲਤ 'ਚ ਜਵਾਬ ਦਾਇਰ ਕੀਤਾ ਹੈ।
ਇਸ ਵਿੱਚ ਸਰਕਾਰ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਮੁਲਜ਼ਮ ਸੂਬੇ ਦੀ ਕਾਨੂੰਨ ਵਿਵਸਥਾ ਲਈ ਗੰਭੀਰ ਖਤਰਾ ਹਨ। ਇਸ ਦੇ ਨਾਲ ਹੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਨ ਨੂੰ ਵੀ ਖਤਰਾ ਹੈ। ਇਸ ਗੱਲ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕਰਨ ਲਈ ਪੁਲਿਸ ਵੱਲੋਂ ਕੁਝ ਵੀਡੀਓ ਕਲਿੱਪਾਂ ਦਾ ਵੀ ਹਵਾਲਾ ਦਿੱਤਾ ਗਿਆ ਹੈ। ਜਿਸ ਵਿੱਚ ਮੁਲਜ਼ਮ ਇਹ ਕਹਿੰਦੇ ਨਜ਼ਰ ਆ ਰਹੇ ਹਨ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਵੀ ਉਹੀ ਹਾਲ ਹੋਵੇਗਾ ਜੋ ਸਾਬਕਾ ਸੀਐਮ ਬੇਅੰਤ ਸਿੰਘ ਹੋਇਆ ਸੀ। ਜਿਸ ਦੀ ਜਾਨ ਅੱਤਵਾਦੀਆਂ ਨੇ ਬੰਬ ਧਮਾਕੇ ਵਿਚ ਲੈ ਲਈ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 3 ਅਕਤੂਬਰ ਨੂੰ ਹੋਵੇਗੀ। ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੁੜ ਤੋਂ ਲਗਾਏ ਗਏ ਐਨਐਸਏ ਨੂੰ ਚੁਣੌਤੀ ਦਿੱਤੀ ਸੀ।
ਇਹ ਵੀ ਪੜ੍ਹੋ : Amritsar News: ਗੋਲਡਨ ਟੈਂਪਲ 'ਚ ਸ਼ਰਧਾਲੂ ਨੇ ਖੁਦ ਨੂੰ ਮਾਰੀ ਗੋਲੀ! VIP ਸੁਰੱਖਿਆ ਦੇ ਗੰਨਮੈਨ ਤੋਂ ਖੋਹੀ ਸੀ ਪਿਸਤੌਲ