International Punjabi Language Olympiad 2023: ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ।


COMMERCIAL BREAK
SCROLL TO CONTINUE READING

ਉਹਨਾਂ ਦੱਸਿਆ ਕਿ ਦੱਖਣੀ ਏਸ਼ੀਆਈ ਖਿੱਤੇ ਵਿੱਚ ਪੰਜਾਬ ਇੱਕ ਪ੍ਰਭਾਵਸ਼ਾਲੀ ਸਭਿਆਚਾਰਕ, ਇਤਿਹਾਸਕ ਅਤੇ ਰਾਜਨੀਤਕ ਖਿੱਤਾ ਹੈ। ਜਿਸ ਦੇ ਰਹਿਣ-ਸਹਿਣ, ਖਾਣ-ਪੀਣ, ਭੰਗੜਾ ਅਤੇ ਸੰਗੀਤ ਨੂੰ ਦੁਨੀਆਂ ਭਰ ਵਿੱਚ ਸਰਾਹਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਖਿੱਤੇ ਵਿੱਚ ਸਿੱਖ ਧਰਮ , ਬੁੱਧ ਮੱਤ ਅਤੇ ਸੂਫ਼ੀਵਾਦ ਨੇ ਸ਼ੁਰੂਆਤ ਕੀਤੀ ਅਤੇ ਬਾਅਦ ਵਿੱਚ ਪੂਰੀ ਦੁਨੀਆਂ ਵਿੱਚ ਫੈਲ ਗਿਆ।


ਇਹ ਵੀ ਪੜ੍ਹੋ:  Stubble Burning News: ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਦੀ ਮਜਬੂਰੀ..., ਸਾਂਭ ਸੰਭਾਲ ਲਈ ਸਰਕਾਰ ਤੋਂ ਮੁਆਵਜ਼ੇ ਦੀ ਕੀਤੀ ਮੰਗ

ਅਗਲੀਆਂ ਪੀੜ੍ਹੀਆਂ ਪੰਜਾਬੀ ਭਾਸ਼ਾ ਤੋਂ ਪੂਰੀ ਤਰ੍ਹਾਂ ਨਹੀਂ ਹਨ ਜਾਣੂ
ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਪੰਜਾਬੀ ਲੋਕ ਰੁਜ਼ਗਾਰ ਦੇ ਬਿਹਤਰ ਮੌਕਿਆਂ ਦੀ ਤਲਾਸ਼ ਵਿਚ ਵੱਖ-ਵੱਖ ਮੁਲਕਾਂ ਵਿੱਚ ਵਸ ਗਏ ਹਨ ਅਤੇ ਹੁਣ ਉਨ੍ਹਾਂ ਦੀਆਂ ਅਗਲੀਆਂ ਪੀੜ੍ਹੀਆਂ ਪੰਜਾਬੀ ਭਾਸ਼ਾ ਤੋਂ ਪੂਰੀ ਤਰ੍ਹਾਂ ਜਾਣੂ ਨਹੀਂ ਹਨ, ਜਿਸ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਤਾਂ ਜੋ ਬੱਚਿਆਂ ਨੂੰ ਪੰਜਾਬੀ ਭਾਸ਼ਾ ਸਿੱਖਣ ਪ੍ਰਤੀ ਉਤਸ਼ਾਹਿਤ ਕੀਤਾ ਜਾ ਸਕੇ।


9 ਅਤੇ 10 ਦਸੰਬਰ ਨੂੰ ਹੋਵੇਗਾ ਓਲੰਪੀਆਡ
ਸਕੂਲ ਸਿੱਖਿਆ ਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਓਲੰਪੀਆਡ 9 ਅਤੇ 10 ਦਸੰਬਰ,2023 ਨੂੰ ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ। ਇਸ ਵਿੱਚ 40 ਮਿੰਟ ਵਿੱਚ ਅਬਜੈਕਟਿਵ ਟਾਈਪ ਦੇ 50 ਨੰਬਰਾਂ ਦੇ 50 ਪ੍ਰਸ਼ਨ ਪੁੱਛੇ ਜਾਣਗੇ। ਉਹਨਾਂ ਦੱਸਿਆ ਕਿ ਇਸ ਓਲੰਪੀਆਡ ਵਿੱਚ ਅੱਠਵੀਂ ਅਤੇ ਨੌਵੀਂ ਜਮਾਤ ਵਿੱਚ ਪੜ੍ਹਨ ਵਾਲੇ 17 ਸਾਲ ਦੀ ਉਮਰ ਤੱਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ।


ਇਸ ਤੋਂ ਇਲਾਵਾ ਇਸ ਓਲੰਪੀਆਡ ਵਿੱਚ ਹਿੰਦੋਸਤਾਨ,ਅਮਰੀਕਾ,ਅਸਟਰੇਲੀਆ, ਯੂਰਪ ਅਤੇ ਹੋਰ ਥਾਵਾਂ ਤੇ ਵਸਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ੳਹਨਾਂ ਦੱਸਿਆ ਕਿ ਛੇ ਟਾਈਮ ਜ਼ੋਨਾਂ ਵਿੱਚ 2 ਘੰਟਿਆਂ ਲਈ ਇਹ ਓਲੰਪੀਆਡ ਚੱਲੇਗਾ।