Punjab News: ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ! ਹੜ੍ਹਾਂ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ ਪੰਜਾਬ ਸਰਕਾਰ ਲਈ ਰਾਹ ਪੱਧਰਾ!
Punjab News: ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਕੌਮੀ ਆਫ਼ਤ ਪ੍ਰਬੰਧਨ ਫ਼ੰਡਾਂ ਦੇ ਨਿਰਧਾਰਿਤ ਨੇਮਾਂ ਅਨੁਸਾਰ ਝੋਨੇ ਦੀ ਲੁਆਈ ਮੌਕੇ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਹੈ ਕਿਉਂਕਿ ਲੁਆਈ ਦੇ ਪੜਾਅ ’ਤੇ ਹੋਏ ਨੁਕਸਾਨ ਨੂੰ ਪੂਰੀ ਫ਼ਸਲ ਵਜੋਂ ਨਹੀਂ ਵਿਚਾਰਿਆ ਜਾਂਦਾ ਹੈ।
Punjab News: ਕੇਂਦਰ ਸਰਕਾਰ ਵੱਲੋਂ ਹੜ੍ਹ ਕਾਰਨ ਝੰਬੇ ਪੰਜਾਬ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਜਾ ਰਹੀ ਹੈ। ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਹੜ੍ਹ ਕਾਰਨ ਨੁਕਸਾਨ ਝੋਨੇ ਲਈ ਆਫ਼ਤ ਰਾਹਤ ਫੰਡ ਵਿੱਚੋਂ ਮੁਆਵਜ਼ਾ ਦਿੱਤੇ ਜਾਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਸਰਕਾਰ ਲਈ ਝੋਨੇ ਦਾ ਮੁੱਢਲੇ ਪੜਾਅ ਉਤੇ ਹੋਏ ਨੁਕਸਾਨ ਦੀ ਭਰਪਾਈ ਲਈ ਮੁਆਵਜ਼ਾ ਦੇਣ ਲਈ ਰਾਹ ਪੱਧਰਾ ਹੋ ਗਿਆ ਹੈ।
ਦੱਸ ਦੇਈਏ ਕਿ ਕੇਂਦਰ ਸਰਕਾਰ (Central Govt) ਵੱਲੋਂ ਕੌਮੀ ਆਫ਼ਤ ਪ੍ਰਬੰਧਨ ਫ਼ੰਡਾਂ ਦੇ ਨਿਰਧਾਰਿਤ ਨੇਮਾਂ ਅਨੁਸਾਰ ਝੋਨੇ ਦੀ ਲੁਆਈ ਮੌਕੇ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਹੈ ਕਿਉਂਕਿ ਲੁਆਈ ਦੇ ਪੜਾਅ ’ਤੇ ਹੋਏ ਨੁਕਸਾਨ ਨੂੰ ਪੂਰੀ ਫ਼ਸਲ ਵਜੋਂ ਨਹੀਂ ਵਿਚਾਰਿਆ ਜਾਂਦਾ ਹੈ।
ਪੰਜਾਬ ਸਰਕਾਰ ਲਈ ਇਹ ਦੁਬਿਧਾ ਅਤੇ ਅੜਿੱਕਾ ਬਣਿਆ ਹੋਇਆ ਸੀ ਕਿ ਆਫ਼ਤ ਰਾਹਤ ਫ਼ੰਡਾਂ ’ਚੋਂ ਕਿਸਾਨਾਂ ਨੂੰ ਝੋਨੇ ਦੀ ਲੁਆਈ ਮੌਕੇ ਹੜ੍ਹਾਂ ਨਾਲ ਨੁਕਸਾਨੀ ਫ਼ਸਲ ਦਾ ਮੁਆਵਜ਼ਾ ਕਿਵੇਂ ਦਿੱਤਾ ਜਾਵੇ। ਹੁਣ ਕੇਂਦਰ ਦੀ ਪ੍ਰਵਾਨਗੀ ਮਗਰੋਂ ਪੰਜਾਬ ਸਰਕਾਰ ਝੋਨੇ ਦੇ ਲਾਗਤ ਖ਼ਰਚੇ ਵਜੋਂ 6800 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇ ਸਕੇਗੀ।
ਪੰਜਾਬ ਸਰਕਾਰ ਉਨ੍ਹਾਂ ਸਾਰੇ ਕਿਸਾਨਾਂ ਨੂੰ ਹੁਣ ਫ਼ਸਲੀ ਮੁਆਵਜ਼ਾ ਦੇਵੇਗੀ ਜਿਨ੍ਹਾਂ ਦੇ ਝੋਨੇ ਦੀ ਫ਼ਸਲ ਜੁਲਾਈ ਵਿਚ ਹੜ੍ਹਾਂ ਦੀ ਮਾਰ ਹੇਠ ਆਉਣ ਕਰਕੇ ਖ਼ਤਮ ਹੋ ਗਈ ਹੈ। ਪੰਜਾਬ ਸਰਕਾਰ ਵਿਚ ਲਗਭਗ 2.75 ਲੱਖ ਏਕੜ ਰਕਬੇ ਵਿਚ ਝੋਨੇ ਦਾ ਨੁਕਸਾਨ ਦਰਸਾਇਆ ਗਿਆ ਹੈ। ਇਸ ਲਿਹਾਜ਼ ਨਾਲ ਸਰਕਾਰ ਨੇ 186 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਜਿਸ ਦੀ ਵੰਡ ਸ਼ਰੂ ਕਰ ਦਿੱਤੀ ਗਈ ਹੈ।
ਕਾਬਿਲੇਗੌਰ ਹੈ ਕਿ ਜੁਲਾਈ ਮਹੀਨੇ ਦੇ ਸ਼ੁਰੂਆਤ ਵਿੱਚ ਪੰਜਾਬ ਵਿੱਚ ਪਏ ਭਾਰੀ ਮੀਂਹ ਮਗਰੋਂ ਕਿਸਾਨਾਂ ਵੱਲੋਂ ਲਗਾਇਆ ਗਿਆ ਝੋਨਾ ਬੁਰੀ ਤਰ੍ਹਾਂ ਤਬਾਹ ਹੋ ਗਿਆ ਸੀ। ਇਸ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਕਿਸੇ ਤਰ੍ਹਾਂ ਨਾਲ ਦੁਬਾਰਾ ਝੋਨਾ ਲਗਾਇਆ ਗਿਆ ਪਰ ਪਹਾੜਾਂ ਵਿੱਚ ਪਏ ਮੀਂਹ ਕਾਰਨ ਪੰਜਾਬ ਦੇ ਦਰਿਆਵਾਂ ਵਿੱਚ ਮੁੜ ਹੜ੍ਹ ਵਰਗੀ ਸਥਿਤੀ ਬਣ ਗਈ ਸੀ। ਇਸ ਕਾਰਨ ਕਿਸਾਨਾਂ ਵੱਲੋਂ ਦੁਬਾਰਾ ਲਗਾਇਆ ਗਿਆ ਝੋਨਾ ਵੀ ਕਈ ਥਾਈਂ ਤਬਾਹ ਹੋ ਗਿਆ ਸੀ।
ਇਹ ਵੀ ਪੜ੍ਹੋ: Navjot Kaur Latest Photos: ਕੈਂਸਰ ਨਾਲ ਲੜ ਰਹੀ ਨਵਜੋਤ ਕੌਰ ਪਹੁੰਚੀ ਹਰਿਮੰਦਰ ਸਾਹਿਬ, ਵੇਖੋ ਤਸਵੀਰਾਂ
(ਰੋਹਿਤ ਬਾਂਸਲ ਦੀ ਰਿਪੋਰਟ)