Panchayat Election in Punjab/ਮਨੋਜ ਜੋਸ਼ੀ: ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਨੂੰ ਲੈ ਕੇ ਕਈ ਦਿਨਾਂ ਤੋਂ ਲਗਾਤਾਰ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਤਾਜ਼ਾ ਜਾਣਕਾਰੀ ਹੱਥ ਲੱਗੀ ਹੈ ਕਿ ਸੂਬਾ ਸਰਕਾਰ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਦੋ ਪੜਾਵਾਂ ਵਿਚ ਕਰਾਏਗੀ। ਪੰਜਾਬ ਸਰਕਾਰ ਨੇ ਅਕਤੂਬਰ ਦੇ ਅੰਤ ਜਾਂ ਨਵੰਬਰ ਦੇ ਸ਼ੁਰੂ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦੀ ਤਿਆਰੀ ਕਰ ਲਈ ਹੈ। 


COMMERCIAL BREAK
SCROLL TO CONTINUE READING

ਪੰਚਾਇਤੀ ਚੋਣਾਂ (Panchayat Election in Punjab) ਦੋ ਪੜਾਵਾਂ 'ਚ ਕਰਵਾਈਆਂ ਜਾਣਗੀਆਂ, ਪਹਿਲੇ ਪੜਾਅ 'ਚ ਪੰਚ-ਸਰਪੰਚ ਅਤੇ ਦੂਜੇ ਪੜਾਅ 'ਚ ਬਲਾਕ ਸਮਿਤੀ ਅਤੇ ਜ਼ਿਲਾ ਪ੍ਰੀਸ਼ਦ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ।  ਰਾਜ ਚੋਣ ਕਮਿਸ਼ਨ ਵੱਲੋਂ ਚੋਣ ਪ੍ਰਕਿਰਿਆ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਚਾਇਤ ਅਤੇ ਪੇਂਡੂ ਵਿਕਾਸ ਮੰਤਰੀ ਲਾਲ ਜੀਤ ਭੁੱਲਰ ਨੇ ਵੀ ਜ਼ੀ ਮੀਡੀਆ ਦੇ ਪ੍ਰਾਈਡ ਆਫ ਮਾਝਾ ਕਨਕਲੇਵ ਦੇ ਪਲੇਟਫਾਰਮ ਤੋਂ ਦੱਸਿਆ ਸੀ ਕਿ ਪੰਚਾਇਤੀ ਚੋਣਾਂ ਬਹੁਤ ਜਲਦੀ ਕਰਵਾਈਆਂ ਜਾਣਗੀਆਂ।


ਇਹ ਵੀ ਪੜ੍ਹੋ: Panchayat Elections News: ਪੰਚਾਇਤੀ ਚੋਣਾਂ ਤੋਂ ਪਹਿਲਾ ਪੰਜਾਬ ਸਰਕਾਰ ਪੰਚਾਇਤੀ ਰਾਜ ਕਾਨੂੰਨ 'ਚ ਕਰੇਗੀ ਸੋਧ!

ਪੰਚਾਇਤੀ ਚੋਣਾਂ ਦੇ ਪਹਿਲੇ ਪੜਾਅ 'ਚ  (Panchayat Election in Punjab)  ਸਿਰਫ਼ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਦੀ ਚੋਣ ਹੋਣੀ ਹੈ ਅਤੇ ਅਕਤੂਬਰ ਮਹੀਨੇ ਦੇ ਅੱਧ ਤੋਂ ਬਾਅਦ ਇਹ ਚੋਣ ਕਿਸੇ ਵੇਲੇ ਵੀ ਸੰਭਵ ਹੈ। ਗੌਰਤਲਬ ਹੈ ਕਿ ਬੀਤੇ ਦਿਨੀ ਪੰਜਾਬ ਭਰ 'ਚ ਜ਼ਿਆਦਾਤਰ ਪੰਚਾਇਤ ਸੰਮਤੀਆਂ ਭੰਗ ਹੋ ਗਈਆਂ ਸਨ। ਹੁਣ ਕੰਮਕਾਜ ਡੀਡੀਪੀਓ ਵੇਖਣਗੇ। ਪੰਚਾਇਤ ਸੰਮਤੀਆਂ ਨੂੰ ਉਨ੍ਹਾਂ ਦੀ ਪਹਿਲੀ ਮੀਟਿੰਗ ਕਰਨ ਦੀ ਮਿਤੀ (5 ਸਾਲ ਮੁਕੰਮਲ ਹੋਣ) ਦੇ ਆਧਾਰ 'ਤੇ ਭੰਗ ਕੀਤਾ ਜਾ ਰਿਹਾ ਹੈ। 


ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਫਿਰੋਜ਼ਪੁਰ, ਨਵਾਂ ਸ਼ਹਿਰ, ਫਤਹਿਗੜ੍ਹ ਸਾਹਿਬ, ਬਠਿੰਡਾ, ਮਾਨਸਾ, ਪਟਿਆਲਾ, ਲੁਧਿਆਣਾ, ਹੁਸ਼ਿਆਰਪੁਰ, ਤਰਨਤਾਰਨ, ਮੋਗਾ, ਮੁਹਾਲੀ, ਪਠਾਨਕੋਟ, ਫਰੀਦਕੋਟ, ਗੁਰਦਾਸਪੁਰ, ਫਾਜ਼ਿਲਕਾ, ਕਪੂਰਥਲਾ ਜਲੰਧਰ, ਰੋਪੜ ਅਤੇ ਅੰਮ੍ਰਿਤਸਰ ਜ਼ਿਲ੍ਹੇ ਅਧੀਨ ਆਉਣ ਵਾਲੀ ਜ਼ਿਆਦਾਤਰ ਪੰਚਾਇਤ ਸੰਮਤੀਆਂ ਨੂੰ ਭੰਗ ਕੀਤਾ ਗਿਆ ਸੀ।


ਇਹ ਵੀ ਪੜ੍ਹੋ: Punjab Panchayat: ਪੰਜਾਬ ਭਰ 'ਚ ਜ਼ਿਆਦਾਤਰ ਪੰਚਾਇਤ ਸੰਮਤੀਆਂ ਭੰਗ, ਹੁਣ ਕੰਮਕਾਜ ਵੇਖਣਗੇ ਡੀਡੀਪੀਓ


ਦੱਸ ਦੇਈਏ ਕਿ ਪੰਜਾਬ ਵਿੱਚ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ। ਬਾਕੀ 153 ਵਿੱਚੋਂ 76 ਪੰਚਾਇਤ ਸੰਮਤੀਆਂ ਨੂੰ ਸਰਕਾਰ ਨੇ ਭੰਗ ਕਰ ਦਿੱਤਾ ਸੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਸੀ।