Punjab News:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਉਤਸ਼ਾਹਿਤ ਕਰਨ ਅਤੇ ਆਪਣੇ ਸੱਭਿਆਚਾਰ ਅਤੇ ਅਮੀਰ ਵਿਰਸੇ ਤੋਂ ਵਿਸ਼ਵ ਨੂੰ ਜਾਣੂ ਕਰਵਾਉਣ ਲਈ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ 'ਪੰਜਾਬ ਸੈਰ ਸਪਾਟਾ ਸੰਮੇਲਨ' (Punjab Tourism Summit) ਦਾ ਆਯੋਜਨ ਕਰ ਰਹੀ ਹੈ।


COMMERCIAL BREAK
SCROLL TO CONTINUE READING

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰਮੋਸ਼ਨ ਮੰਤਰੀ ਅਨਮੋਲ ਗਗਨ ਮਾਨ (Anmol Gagan Mann )ਨੇ ਸੰਮੇਲਨ ਦੀਆਂ ਤਿਆਰੀਆਂ ਸਬੰਧੀ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਪਹਿਲੀ ਵਾਰ ਹੋਣ ਜਾ ਰਹੇ ਪੰਜਾਬ ਟੂਰਿਜ਼ਮ ਸਮਿਟ ਵਿੱਚ ਹੋਰਨਾਂ ਤੋਂ ਇਲਾਵਾ ਵਿਦੇਸ਼ਾਂ ਵਿੱਚ ਬੈਠੇ ਪ੍ਰਵਾਸੀ ਭਾਰਤੀਆਂ ਨੂੰ ਵੀ ਸੱਦਾ ਦਿੱਤਾ ਜਾਵੇਗਾ।


ਇਹ ਵੀ ਪੜ੍ਹੋ: Ludhiana Ward Bandi News: ਵਾਰਡਬੰਦੀ ਨੂੰ ਲੈ ਕੇ ਅਕਾਲੀ ਦਲ ਨੇ 'ਆਪ' 'ਤੇ ਵਿੰਨ੍ਹਿਆ ਨਿਸ਼ਾਨਾ; ਕਿਹਾ, ਕੋਈ ਜਨਗਣਨਾ ਨਹੀਂ ਹੋਈ

ਅਨਮੋਲ ਗਗਨ ਮਾਨ (Anmol Gagan Mann ) ਨੇ ਕਿਹਾ ਕਿ ਪੰਜਾਬ ਟੂਰਿਜ਼ਮ ਸਮਿਟ ਦਾ ਮੁੱਖ ਮੰਤਵ ਪੰਜਾਬ ਵਿੱਚ ਸੈਰ ਸਪਾਟਾ ਅਤੇ ਵੱਡੇ ਪੱਧਰ 'ਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸੰਮੇਲਨ ਵਿੱਚ ਸੂਬੇ ਦੇ ਇਤਿਹਾਸ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ, ਸੈਮੀਨਾਰ ਅਤੇ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਨਮੋਲ ਅਤੇ ਵਿਲੱਖਣ ਇਤਿਹਾਸ ਨੂੰ ਜਿਉਂਦਾ ਰੱਖਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੀ ਜਾਣਕਾਰੀ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।


ਇਸ ਮੌਕੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ, ਸੀਈਓ ਨਿਵੇਸ਼ ਪ੍ਰਮੋਸ਼ਨ ਕੇ ਕੇ ਯਾਦਵ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਦੇ ਡਾਇਰੈਕਟਰ ਅੰਮ੍ਰਿਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।


ਇਹ ਵੀ ਪੜ੍ਹੋ: Punjabi Youth Death In Canada: 4 ਸਾਲਾਂ ਤੋਂ ਵਿਦੇਸ਼ੀ ਧਰਤੀ 'ਤੇ ਰਹਿ ਰਹੇ ਪੰਜਾਬੀ ਨੌਜਵਾਨ ਦੀ ਹੋਈ ਮੌਤ