45 ਦਿਨਾਂ ਅੰਦਰ ਪੰਜਾਬ ਸਰਕਾਰ ਭਰ ਸਕੇਗੀ ਸਰਕਾਰੀ ਕਾਲਜਾਂ ਦੀਆਂ ਅਸਾਮੀਆਂ ?
Advertisement

45 ਦਿਨਾਂ ਅੰਦਰ ਪੰਜਾਬ ਸਰਕਾਰ ਭਰ ਸਕੇਗੀ ਸਰਕਾਰੀ ਕਾਲਜਾਂ ਦੀਆਂ ਅਸਾਮੀਆਂ ?

ਸਿੱਖਿਆ ਮੰਤਰੀ  ਪਰਗਟ ਸਿੰਘ ਨੇ ਕਿਹਾ ਕਿ ਸਰਕਾਰੀ ਕਾਲਜਾਂ ਵਿੱਚ ਟੀਚਿੰਗ ਕਾਡਰ ਦੀਆਂ 1091 ਤੇ ਲਾਇਬ੍ਰੇਰੀਅਨ ਦੀਆਂ 67 ਅਸਾਮੀਆਂ ਦੀ ਭਰਤੀ ਨੂੰ 45 ਦਿਨਾਂ ਅੰਦਰ ਮੁਕੰਮਲ ਕੀਤਾ ਜਾਵੇਗਾ। 

45 ਦਿਨਾਂ ਅੰਦਰ ਪੰਜਾਬ ਸਰਕਾਰ ਭਰ ਸਕੇਗੀ ਸਰਕਾਰੀ ਕਾਲਜਾਂ ਦੀਆਂ ਅਸਾਮੀਆਂ ?

ਨਵਜੋਤ ਧਾਲੀਵਾਲ: ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਸਟਾਫ ਦੀ ਭਰਤੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਉਚੇਰੀ ਸਿੱਖਿਆ ਵਿਭਾਗ ਵੱਲੋਂ 1158 ਅਸਾਮੀਆਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਭਰਤੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਚੋਣ ਕਮੇਟੀਆਂ ਬਣਾ ਕੇ ਕੀਤੀ ਜਾਵੇਗੀ ਜਿਸ ਨੂੰ 45 ਦਿਨਾਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

 

        ਇਹ ਗੱਲ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਕਾਲਜ-ਯੂਨੀਵਰਸਿਟੀ ਕਾਡਰ ਦੀਆਂ ਮੰਗਾਂ ਨੂੰ ਲੈ ਕੇ ਯੂਨੀਵਰਸਿਟੀ ਤੇ ਕਾਲਜਾਂ ਦੀ ਐਸੋਸੀਏਸ਼ਨ ਦੀ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਨੂੰ ਖਤਮ ਕਰਵਾਉਣ ਮੌਕੇ ਕਹੇ।

 

        ਪਰਗਟ ਸਿੰਘ ਨੇ ਕਿਹਾ ਕਿ ਸਰਕਾਰੀ ਕਾਲਜਾਂ ਵਿੱਚ ਟੀਚਿੰਗ ਕਾਡਰ ਦੀਆਂ 1091 ਤੇ ਲਾਇਬ੍ਰੇਰੀਅਨ ਦੀਆਂ 67 ਅਸਾਮੀਆਂ ਦੀ ਭਰਤੀ ਨੂੰ 45 ਦਿਨਾਂ ਅੰਦਰ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਭਰਤੀ ਯੂ.ਜੀ.ਸੀ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੋਵੇਗੀ। ਇਹ ਭਰਤੀ ਸਿਰਫ ਲਿਖਤੀ ਟੈਸਟ ਦੇ ਆਧਾਰ ਉਤੇ ਨਿਰੋਲ ਮੈਰਿਟ ਅਨੁਸਾਰ ਕੀਤੀ ਜਾਵੇਗੀ ਜਿਸ ਵਿੱਚ ਕੋਈ ਇੰਟਰਵਿਊ ਦੇ ਨੰਬਰ ਨਹੀਂ ਰੱਖੇ ਜਾਣਗੇ। ਦੋਵੇਂ ਸਬੰਧਤ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਦੀ ਅਗਵਾਈ ਵਿੱਚ ਚੋਣ ਕਮੇਟੀ ਬਣੇਗੀ। ਇਸੇ ਤਰ੍ਹਾਂ ਸਰਕਾਰ ਵੱਲੋਂ ਚਲਾਏ ਜਾ ਰਹੇ ਕਾਲਜਾਂ ਵਿੱਚ ਗੈਸਟ ਫੈਕਲਟੀ, ਪਾਰਟ ਟਾਈਮ ਅਤੇ ਠੇਕੇ ਉਤੇ ਕੰਮ ਕਰੇ ਲੈਕਚਰਾਰਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਅਪਲਾਈ ਕਰਨ ਲਈ ਉਪਰਲੀ ਉਮਰ ਹੱਦ ਵਿੱਚ ਛੋਟ ਅਤੇ ਤਜਰਬੇ ਦੇ ਨੰਬਰ ਦਿੱਤੇ ਜਾਣਗੇ।

 

WATCH LIVE TV

ਪਰਗਟ ਸਿੰਘ ਨੇ ਆਖਿਆ ਕਿ ਸੂਬੇ ਦੀ ਨੌਜਵਾਨਾਂ ਨੂੰ ਸਹੀ ਸੇਧ ਦੇਣ ਅਤੇ ਸੂਬੇ ਦੇ ਸੁਨਹਿਰੀ ਭਵਿੱਖ ਵਾਸਤੇ ਉਚ ਸਿੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਖੁਸ਼ਹਾਲੀ ਲਈ ਉਚੇਰੀ ਸਿੱਖਿਆ ਖੇਤਰ ਵਿੱਚ ਵੱਧੇ ਸੁਧਾਰਾਂ ਦੀ ਲੋੜ ਹੈ ਜਿਸ ਲਈ ਇਸ ਖੇਤਰ ਨਾਲ ਜੁੜੇ ਮਾਹਿਰਾਂ ਅਤੇ ਸਿੱਖਿਆ ਸਾਸ਼ਤਰੀਆਂ ਦੀ ਕਮੇਟੀ ਬਣਾ ਕੇ ਸੇਧ ਲਈ ਜਾਵੇਗੀ।

 

ਪੰਜਾਬ ਯੂਨੀਵਰਸਿਟੀ ਵਿਖੇ ਚੰਡੀਗੜ੍ਹ ਵਿਖੇ ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਭੁੱਖ ਹੜਤਾਲ ਉਤੇ ਬੈਠੇ ਸਨ ਜਿਨ੍ਹਾਂ ਨੂੰ ਵੇਰਕਾ ਦੀ ਲੱਸੀ ਪਿਆ ਕੇ ਪਰਗਟ ਸਿੰਘ ਨੇ ਖਤਮ ਕਰਵਾਇਆ।

 

Trending news