ਪੰਜਾਬ ਸਰਕਾਰ ਕਰੇਗੀ ਪੁਰਾਣੀ ਪੈਨਸ਼ਨ ਬਹਾਲ ਕਰਨ ‘ਤੇ ਵਿਚਾਰ, ਕੇਜਰੀਵਾਲ ਨੇ ਕਿਹਾ ਮਹਾਨ ਫੈਸਲਾ
ਪੰਜਾਬ ਵਿੱਚ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਵਿਚਾਰ ਕਰ ਸਕਦੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ।
ਚੰਡੀਗੜ੍ਹ- ਪੰਜਾਬ ਵਿੱਚ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਵਿਚਾਰ ਕਰ ਸਕਦੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ।
ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਮੇਰੀ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ (OPS) ਨੂੰ ਵਾਪਸ ਕਰਨ ਬਾਰੇ ਵਿਚਾਰ ਕਰ ਰਹੀ ਹੈ। ਮੈਂ ਆਪਣੇ ਮੁੱਖ ਸਕੱਤਰ ਨੂੰ ਇਸ ਨੂੰ ਲਾਗੂ ਕਰਨ ਦੀ ਸੰਭਾਵਨਾ ਅਤੇ ਰੂਪ-ਰੇਖਾ ਦਾ ਅਧਿਐਨ ਕਰਨ ਲਈ ਕਿਹਾ ਹੈ। ਅਸੀਂ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹਾਂ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤੀ ਸ਼ਲਾਘਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਵਿਚਾਰ ਬਾਰੇ ਐਲਾਨ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸ਼ਲਾਘਾ ਕੀਤੀ। ਕੇਜਰੀਵਾਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਇਹ ਇੱਕ ਮਹਾਨ ਫੈਸਲਾ ਹੈ ਭਾਰਤ ਭਰ ਦੇ ਸਾਰੇ ਸਰਕਾਰੀ ਕਰਮਚਾਰੀ ਚਾਹੁੰਦੇ ਹਨ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਮੁਲਾਜ਼ਮ ਲਗਾਤਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕਰ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਗਿਆ ਸੀ। ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਸਰਕਾਰ ਆਉਣ 'ਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਨੂੰ ਲੈ ਕੇ ਗਾਰੰਟੀ ਦਿੱਤੀ ਗਈ ਸੀ। ਜਿਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਪੈਨਸ਼ਨ ਬਹਾਲ ਕਰਨ ਦੇ ਫੈਸਲੇ ‘ਤੇ ਵਚਨਬੱਧ ਹੈ।
WATHC LIVE TV