DA Hike in Punjab: ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਦੇਵੇਗੀ ਵੱਡਾ ਤੋਹਫ਼ਾ, ਨਵੇਂ ਸਾਲ `ਤੇ 4 ਫ਼ੀਸਦੀ ਡੀਏ `ਚ ਵਾਧੇ ਦਾ ਐਲਾਨ
DA Hike in Punjab: ਪੰਜਾਬ ਵਿੱਚ ਬੀਤੇ ਦਿਨ ਮਨਿਸਟ੍ਰੀਅਲ ਮੁਲਾਜ਼ਮਾਂ ਵੱਲੋਂ ਚੱਲ ਰਹੀ ਹੜਤਾਲ ਨੂੰ ਮੁਲਤਵੀ ਕਰਨ ਦੇ ਫ਼ੈਸਲੇ ਮਗਰੋਂ ਅੱਜ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤੇ ਜਾਣ ਦੇ ਸੰਕੇਤ ਦਿੱਤੇ ਹਨ।
Punjab Govt. Salary Hike: ਪੰਜਾਬ ਵਿੱਚ ਬੀਤੇ ਦਿਨ ਮਨਿਸਟ੍ਰੀਅਲ ਮੁਲਾਜ਼ਮਾਂ ਵੱਲੋਂ ਚੱਲ ਰਹੀ ਹੜਤਾਲ ਨੂੰ ਮੁਲਤਵੀ ਕਰਨ ਦੇ ਫ਼ੈਸਲੇ ਮਗਰੋਂ ਅੱਜ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤੇ ਜਾਣ ਦੇ ਸੰਕੇਤ ਦਿੱਤੇ ਹਨ। ਮਨਿਨਸਟ੍ਰੀਅਲ ਮੁਲਾਜ਼ਮਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਅੱਜ ਮੀਟਿੰਗ ਹੋਈ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਹੈਂਡਲ ਉਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਦੇ ਮਸਲਿਆਂ 'ਤੇ ਵਿਸਥਾਰ ਸਹਿਤ ਚਰਚਾ ਕੀਤੀ... ਇੱਕ ਵੱਡੀ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ ਕਿ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਜਾ ਰਹੇ ਹਾਂ...DA 'ਚ 4 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਜੋ ਕਿ 1 ਦਸੰਬਰ 2023 ਤੋਂ ਲਾਗੂ ਮੰਨਿਆ ਜਾਵੇਗਾ।
ਇਹ ਵੀ ਪੜ੍ਹੋ : Ludhiana News: ਹਿਮਾਚਲ ਦੀ ਲੜਕੀ ਨੂੰ ਭਜਾਉਣ 'ਤੇ ਗ੍ਰਿਫਤਾਰੀ ਵਾਰੰਟ ਲੈ ਕੇ ਲੁਧਿਆਣਾ ਪੁੱਜੀ ਹਿਮਾਚਲ ਪੁਲਿਸ
ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ (PSMSU) ਦੇ ਨੁਮਾਇੰਦਿਆਂ ਨਾਲ ਬੈਠਕ ਵਿੱਚ ਮੁੱਖ ਮੰਤਰੀ ਨੇ 4 ਫ਼ੀਸਦ ਡੀਏ ਵਿੱਚ ਇਜ਼ਾਫਾ ਕਰਨ ਦਾ ਫੈਸਲਾ ਲਿਆ ਹੈ। 4 ਫ਼ੀਸਦ ਵਾਧੇ ਮਗਰੋਂ ਡੀਏ 34 ਤੋਂ ਵਧਾ ਕੇ 38 ਫ਼ੀਸਦ ਕਰ ਦਿੱਤਾ ਗਿਆ ਹੈ। ਇਹ ਇਜ਼ਾਫਾ 1 ਦਸੰਬਰ, 2023 ਤੋਂ ਲਾਗੂ ਹੋਵੇਗਾ। ਹਾਲਾਂਕਿ ਯੂਨੀਅਨ ਆਗੂਆਂ ਨੇ ਕਿਹਾ ਕਿ ਉਹ ਹੜਤਾਲ ਖ਼ਤਮ ਕਰਨ ਪਿਛੋਂ ਹੀ ਮੁੱਖ ਮੰਤਰੀ ਮਾਨ ਨਾਲ ਬੈਠਕ ਲਈ ਆਏ ਸੀ। ਆਗੂਆਂ ਨੇ ਦੱਸਿਆ ਕਿ ਸੀਐਮ ਨੇ ਚੱਲਦੀ ਮੀਟਿੰਗ ਦੌਰਾਨ ਹੀ ਡੀਏ 'ਚ ਇਜ਼ਾਫੇ ਸਬੰਧੀ ਟਵੀਟ ਕੀਤਾ। ਉਨ੍ਹਾਂ ਨੇ ਕਿਹਾ ਕਿ ਹਾਲਾਂਕਿ ਉਨ੍ਹਾਂ ਵੱਲੋਂ 12 ਫ਼ੀਸਦ ਡੀਏ ਦੀ ਮੰਗ ਕੀਤੀ ਜਾ ਰਹੀ ਸੀ ਕਿਉਂਕਿ ਬਾਕੀ ਸੂਬਿਆਂ 'ਚ 46 ਫ਼ੀਸਦ ਡੀਏ ਮਿਲਦਾ ਹੈ। ਇਸ ਲਈ ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਕਿ ਜਲਦ ਹੀ ਲੋੜੀਂਦੀ ਪ੍ਰਕਿਰਿਆ ਮੁਕੰਮਲ ਕਰ ਕੇ ਬਾਕੀ ਸੂਬਿਆਂ ਦੇ ਬਰਾਬਰ ਡੀਏ ਦੇਣ ਦੀ ਚਾਰਾਜ਼ੋਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Bikram Majithia News: SIT ਅੱਗੇ ਪੇਸ਼ੀ, ਮਜੀਠੀਆ ਬੋਲੇ ਮੈਨੂੰ ਕਾਨੂੰਨ 'ਤੇ ਪੂਰਾ ਭਰੋਸਾ