Punjab News: ਪੰਜਾਬ ਸਰਕਾਰ ਨੇ ਪੰਚਾਇਤ ਤੇ ਜ਼ਿਲ੍ਹਾ ਪ੍ਰੀਸ਼ਦ ਨੂੰ ਭੰਗ ਕਰਨ ਵਾਲਾ ਨੋਟੀਫਿਕੇਸ਼ਨ ਵਾਪਸ ਲਿਆ
Advertisement
Article Detail0/zeephh/zeephh1857205

Punjab News: ਪੰਜਾਬ ਸਰਕਾਰ ਨੇ ਪੰਚਾਇਤ ਤੇ ਜ਼ਿਲ੍ਹਾ ਪ੍ਰੀਸ਼ਦ ਨੂੰ ਭੰਗ ਕਰਨ ਵਾਲਾ ਨੋਟੀਫਿਕੇਸ਼ਨ ਵਾਪਸ ਲਿਆ

Punjab News: ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਜਾਬ ਦੀਆਂ ਜੋ ਪੰਚਾਇਤੀ ਤੇ ਜ਼ਿਲ੍ਹਾ ਪ੍ਰੀਸ਼ਦਾਂ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਉਸ ਨੂੰ ਵਾਪਸ ਲੈ ਲਿਆ ਗਿਆ ਹੈ।

Punjab News: ਪੰਜਾਬ ਸਰਕਾਰ ਨੇ ਪੰਚਾਇਤ ਤੇ ਜ਼ਿਲ੍ਹਾ ਪ੍ਰੀਸ਼ਦ ਨੂੰ ਭੰਗ ਕਰਨ ਵਾਲਾ ਨੋਟੀਫਿਕੇਸ਼ਨ ਵਾਪਸ ਲਿਆ

Punjab News: ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਜਾਬ ਦੀਆਂ ਜੋ ਪੰਚਾਇਤੀ ਤੇ ਜ਼ਿਲ੍ਹਾ ਪ੍ਰੀਸ਼ਦਾਂ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਉਸ ਨੂੰ ਵਾਪਸ ਲੈ ਲਿਆ ਗਿਆ ਹੈ। ਇਸ ਲਈ ਨਵੇਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਹਾਈ ਕੋਰਟ ਵਿੱਚ ਕਿਹਾ  ਗਿਆ ਸੀ ਕਿ ਨਵਾਂ ਨੋਟੀਫਿਕੇਸ਼ ਜਾਰੀ ਕਰਕੇ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ ਵਾਪਸ ਲੈਣਗੇ।

ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਵਾਪਸ ਲੈਣ ਦੇ ਪੰਜ ਦਿਨ ਬਾਅਦ ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਵਾਪਸ ਲੈ ਲਿਆ। ਦਿਲਚਸਪ ਗੱਲ ਇਹ ਹੈ ਕਿ ਅੱਜ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਜਿੱਥੇ ਪੰਚਾਇਤ ਦੀਆਂ ਚੋਣਾਂ 31 ਦਸੰਬਰ ਤੱਕ ਹੋਣਗੀਆਂ, ਉਥੇ ਜ਼ਿਲ੍ਹਾ ਪ੍ਰੀਸ਼ਦਾਂ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਵਾਪਸ ਲੈ ਲਈਆਂ ਗਈਆਂ ਹਨ।

ਸੂਬਾ ਸਰਕਾਰ ਵੱਲੋਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 25 ਨਵੰਬਰ ਤੱਕ ਕਰਵਾਉਣ ਅਤੇ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ ਤੱਕ ਕਰਵਾਉਣ ਦਾ ਪਹਿਲਾਂ ਨੋਟੀਫਿਕੇਸ਼ਨ 10 ਅਗਸਤ ਨੂੰ ਜਾਰੀ ਕੀਤਾ ਗਿਆ ਸੀ ਪਰ ਅੱਜ ਸਰਕਾਰ ਨੇ ਨੋਟੀਫਿਕੇਸ਼ਨ ਦਾ ਉਹ ਹਿੱਸਾ ਹੀ ਵਾਪਸ ਲੈ ਲਿਆ ਹੈ, ਜਿੱਥੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਕਰਵਾਉਣ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਸੀ।

ਇਸ ਨੋਟੀਫਿਕੇਸ਼ਨ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ ਅਤੇ ਇਹ ਮਾਮਲਾ ਬੁੱਧਵਾਰ ਨੂੰ ਸੁਣਵਾਈ ਲਈ ਆਉਣਾ ਸੀ। ਇਨ੍ਹਾਂ ਦੋਵਾਂ ਪੇਂਡੂ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਕਰਵਾਉਣ ਦੇ ਨੋਟੀਫਿਕੇਸ਼ਨ ਨੂੰ ਇਸ ਬਹਾਨੇ ਚੁਣੌਤੀ ਦਿੱਤੀ ਗਈ ਸੀ ਕਿ ਇਨ੍ਹਾਂ ਦੀ ਮਿਆਦ ਪੁੱਗਣ ਤੋਂ 11 ਮਹੀਨੇ ਪਹਿਲਾਂ ਕਰਵਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : Qaumi Insaf Morcha news: ਮੁਹਾਲੀ 'ਚ YPS ਚੌਕ 'ਤੇ ਧਰਨੇ ਦਾ ਮਾਮਲਾ, ਹਾਈ ਕੋਰਟ ਨੇ ਮੋਰਚਾ ਚੁਕਵਾਉਣ ਲਈ 4 ਹਫ਼ਤਿਆਂ ਦਾ ਦਿੱਤਾ ਸਮਾਂ

ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਇਹ ਚੋਣ ਕਰਵਾਉਣ ਲਈ ਨੋਟੀਫਿਕੇਸ਼ਨ ਵਿੱਚ “ਤਕਨੀਕੀ ਖਾਮੀਆਂ” ਦਾ ਯਕੀਨ ਸੀ, ਜੋ ਕਿ ਬਾਅਦ ਵਿੱਚ ਪੰਚਾਇਤਾਂ ਨੂੰ ਭੰਗ ਕਰਨ ਲਈ ਜਾਰੀ ਕੀਤੇ ਨੋਟੀਫਿਕੇਸ਼ਨ ਵਿੱਚ ਸਾਹਮਣੇ ਆਈਆਂ ਖਾਮੀਆਂ ਵਾਂਗ ਹੀ ਸੀ।

ਇਹ ਵੀ ਪੜ੍ਹੋ : Gurdaspur Road Accident: ਗੁਰਦਾਸਪੁਰ 'ਚ ਐਂਬੂਲੈਂਸ ਨੇ ਸਾਈਕਲ ਸਵਾਰ ਨੂੰ ਦਰੜਿਆ, ਮੌਕੇ 'ਤੇ ਹੋਈ ਮੌਤ

Trending news