Punjab News: ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਮਹਿਲਾਵਾਂ ਨੂੰ ਜਲਦ ਮਿਲੇਗਾ 1000 ਰੁਪਏ ਪ੍ਰਤੀ ਮਹੀਨਾ !
Punjab News:ਇਹ ਯੋਜਨਾ 4 ਪੜਾਵਾਂ ਵਿੱਚ ਪੂਰੀ ਕੀਤੀ ਜਾਣੀ ਹੈ, ਜਿਸ ਵਿੱਚ ਲਗਭਗ 80 ਲੱਖ ਔਰਤਾਂ ਨੂੰ ਲਾਭ ਮਿਲੇਗਾ। ਇਸ ਦੇ ਲਈ ਸਰਕਾਰ ਨੇ ਵਿੱਤ ਵਿਭਾਗ ਨੂੰ ਫਾਈਲ ਵੀ ਭੇਜ ਦਿੱਤੀ ਹੈ।
Punjab News: ਪੰਜਾਬ ਸਰਕਾਰ ਦਾ ਜਲਦ ਮਹਿਲਾਵਾਂ ਨੂੰ ਵੱਡਾ ਤੋਹਫ਼ਾ ਦੇ ਸਕਦੀ ਹੈ। ਕਿਹਾ ਜਾ ਰਿਹਾ ਕਿ ਜਲਦ ਹੀ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਦਾ ਐਲਾਨ ਹੋ ਸਕਦਾ ਹੈ। ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਇਸ ਦੀਆਂ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਯੋਜਨਾ 4 ਪੜਾਵਾਂ ਵਿੱਚ ਪੂਰੀ ਕੀਤੀ ਜਾਣੀ ਹੈ, ਜਿਸ ਵਿੱਚ ਲਗਭਗ 80 ਲੱਖ ਔਰਤਾਂ ਨੂੰ ਲਾਭ ਮਿਲੇਗਾ। ਇਸ ਦੇ ਲਈ ਸਰਕਾਰ ਨੇ ਵਿੱਤ ਵਿਭਾਗ ਨੂੰ ਫਾਈਲ ਵੀ ਭੇਜ ਦਿੱਤੀ ਹੈ।
ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਨੇ ਕਿਹਾ ਕਿ ਅਸੀਂ ਇਸ ਬਾਰੇ ਅੱਜ ਦੀ ਮੀਟਿੰਗ ਵਿੱਚ ਵੀ ਮੁੱਦਾ ਉਠਾਵਾਂਗੇ ਕਿਉਂਕਿ ਪੰਜਾਬ ਸਰਕਾਰ ਨੇ ਸਾਰੇ ਚੋਣ ਵਾਅਦੇ ਪੂਰੇ ਕਰ ਦਿੱਤੇ ਹਨ ਪਰ ਜੇਕਰ ਪਿੰਡਾਂ ਦੀਆਂ ਔਰਤਾਂ ਇਸ ਵਾਅਦੇ ਬਾਰੇ ਸਾਡੇ ਤੋਂ ਸਵਾਲ ਪੁੱਛਦੀਆਂ ਹਨ। ਇਹ ਐਲਾਨ ਹੋ ਗਿਆ ਤਾਂ ਵਿਰੋਧੀ ਧਿਰ ਕੋਲ ਕੋਈ ਮੁੱਦਾ ਨਹੀਂ ਬਚੇਗਾ ਅਤੇ ਵਿਰੋਧੀ ਧਿਰ ਲੋਕ ਸਭਾ ਚੋਣਾਂ ਵਿੱਚ ਹੋਰ ਕੋਈ ਗੱਲ ਨਹੀਂ ਕਰ ਸਕੇਗੀ।
ਇਹ ਵੀ ਪੜ੍ਹੋ: Stubble Burning: ਇਸ ਇੰਜੀਨੀਅਰ ਨੌਜਵਾਨ ਨੇ ਪਰਾਲੀ ਨੂੰ ਸਾਂਭਣ ਦਾ ਕੱਢ ਦਿੱਤਾ ਹੱਲ, ਪਰਾਲੀ ਨਾਲ ਬਣਾ ਦਿੱਤੀਆਂ ਸੀਲਿੰਗ ਟਾਈਲਾਂ
ਅੱਜ ਅਸੀਂ ਇੱਕ ਮੀਟਿੰਗ ਕਰਨ ਜਾ ਰਹੇ ਹਾਂ। ਇਸ ਮੀਟਿੰਗ ਵਿੱਚ ਲੋਕ ਸਭਾ ਚੋਣਾਂ,ਆਗਾਮੀ ਚੋਣਾਂ ਦੇ ਨਾਲ-ਨਾਲ ਪੰਜਾਬ ਵਿਧਾਨ ਸਭਾ ਦੇ ਇਜਲਾਸ ਬਾਰੇ ਵੀ ਚਰਚਾ ਕੀਤੀ ਜਾਵੇਗੀ। ਜੇਕਰ ਸਾਡੇ ਇਲਾਕੇ ਵਿੱਚ ਕੋਈ ਸਮੱਸਿਆ ਹੈ ਤਾਂ ਅਸੀਂ ਅੱਗੇ ਰੱਖਾਂਗੇ। ਮੁੱਖ ਮੰਤਰੀ ਅਤੇ ਅਸੀਂ ਲੰਬੇ ਸਮੇਂ ਤੋਂ ਨਹੀਂ ਮਿਲੇ ਹਨ।
ਇਹ ਵੀ ਪੜ੍ਹੋ: Punjab News: ਮੁੜ ਮੁੱਖ ਮੰਤਰੀ ਮਾਨ ਨੇ ਰਾਜਪਾਲ ਪੁਰੋਹਿਤ ਨੂੰ ਲਿਖੀ ਚਿੱਠੀ, ਪੰਜ ਬਿੱਲਾਂ ਨੂੰ ਮਨਜ਼ੂਰੀ ਦੇਣ ਦੀ ਕੀਤੀ ਬੇਨਤੀ
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਈ ਤਾਂ ਮਹਿਲਾਵਾਂ ਨੂੰ 1000 ਰੁਪਏ ਦਿੱਤੇ ਜਾਣਗੇ। ਆਪਣੀ ਇਹ ਗਰੰਟੀ ਪੂਰੀ ਕਰਨ ਦੀ ਤਿਆਰੀ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ ਤੇ ਜਲਦ ਹੀ ਪੰਜਾਬ ਦੀਆਂ ਮਹਿਲਾਵਾਂ ਨੂੰ ਪੰਜਾਬ ਸਰਕਾਰ ਵੱਲੋਂ ਇਹ ਤੋਹਫਾ ਦਿੱਤਾ ਜਾਵੇਗਾ।