ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਭਾਰੀ ਫੀਸ ਅਦਾ ਕਰਨ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਕਾਰਨ ਇਹ ਫੀਸ ਲਗਭਗ 50 ਫੀਸਦੀ ਘਟਾਈ ਗਈ ਹੈ।
Trending Photos
ਚੰਡੀਗੜ: ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਟਿਊਬਵੈੱਲਾਂ ਦਾ ਲੋਡ 50 ਫੀਸਦੀ ਘਟਾ ਕੇ ਕਿਸਾਨਾਂ ਦੀ ਫੀਸ 2500 ਰੁਪਏ ਕਰ ਦਿੱਤੀ ਹੈ। ਇਸ ਗੱਲ ਦਾ ਐਲਾਨ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਉਨ੍ਹਾਂ ਕਿਹਾ ਸਾਡੇ ਸੂਬੇ ਦੇ ਅਨਾਜ ਉਤਪਾਦਕਾਂ ਨੂੰ ਉਨ੍ਹਾਂ ਦੀ ਆਪਣੀ ਸਰਕਾਰ ਵੱਲੋਂ ਇਹ ਇਕ ਛੋਟਾ ਤੋਹਫ਼ਾ ਹੈ। ਕਿਸਾਨ ਭਰਾਵਾਂ ਨੂੰ ਇਸ ਦਾ ਲਾਭ ਲੈਣਾ ਚਾਹੀਦਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਭਾਰੀ ਫੀਸ ਅਦਾ ਕਰਨ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਕਾਰਨ ਇਹ ਫੀਸ ਲਗਭਗ 50 ਫੀਸਦੀ ਘਟਾਈ ਗਈ ਹੈ। ਇਸ ਸਬੰਧੀ ਸੂਚਨਾ ਵਿਭਾਗ ਵੱਲੋਂ ਇਹ ਵੀ ਦੱਸਿਆ ਗਿਆ ਕਿ ਝੋਨੇ ਦੇ ਸੀਜ਼ਨ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਟਿਊਬਵੈੱਲਾਂ ਦੇ ਲੋਡ ਦੀ ਫੀਸ ਮੌਜੂਦਾ 4750 ਰੁਪਏ ਤੋਂ ਘਟਾ ਕੇ 2500 ਰੁਪਏ ਕਰਨ ਦਾ ਐਲਾਨ ਕੀਤਾ ਹੈ।
ਉਨ੍ਹਾਂ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਹਦਾਇਤ ਕੀਤੀ ਕਿ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੂਰੇ ਯਤਨ ਕੀਤੇ ਜਾਣ। ਮੁੱਖ ਮੰਤਰੀ ਭਗਵੰਤ ਮਾਨ ਨੇ ਪੀ. ਪੀ. ਸੀ. ਬੀ. ਨੂੰ ਸੂਬੇ ਭਰ ਦੇ ਭੱਠਿਆਂ 'ਤੇ ਪ੍ਰਦੂਸ਼ਣ ਰਹਿਤ ਜ਼ਿਗ-ਜ਼ੈਗ ਤਕਨਾਲੋਜੀ ਨੂੰ ਲਾਗੂ ਕਰਨ ਲਈ ਤੁਰੰਤ ਵੱਡੀ ਮੁਹਿੰਮ ਚਲਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਭੱਠਾ ਮਾਲਕਾਂ ਨੂੰ ਨਵੀਂ ਤਕਨੀਕ ਅਪਣਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਭੱਠਿਆਂ 'ਤੇ ਪ੍ਰਦੂਸ਼ਣ ਰਹਿਤ ਜ਼ਿਗ-ਜ਼ੈਗ ਤਕਨੀਕ ਲਾਗੂ ਕਰਨ ਦੀ ਗੱਲ ਕਹੀ। ਉਨ੍ਹਾਂ ਪੰਜਾਬ ਨੂੰ ਸਵੱਛ ਅਤੇ ਹਰਿਆ ਭਰਿਆ ਬਣਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਹਦਾਇਤ ਕੀਤੀ ਕਿ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ। ਮੁੱਖ ਮੰਤਰੀ ਭਗਵੰਤ ਮਾਨ ਨੇ ਪੀ. ਪੀ. ਸੀ. ਬੀ. ਨੂੰ ਸੂਬੇ ਭਰ ਦੇ ਭੱਠਿਆਂ 'ਤੇ ਪ੍ਰਦੂਸ਼ਣ ਰਹਿਤ ਜ਼ਿਗ-ਜ਼ੈਗ ਤਕਨਾਲੋਜੀ ਨੂੰ ਲਾਗੂ ਕਰਨ ਲਈ ਤੁਰੰਤ ਵੱਡੀ ਮੁਹਿੰਮ ਚਲਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਭੱਠਾ ਮਾਲਕਾਂ ਨੂੰ ਨਵੀਂ ਤਕਨੀਕ ਅਪਣਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇ।
WATCH LIVE TV