NOC News: ਰਜਿਸਟਰੀਆਂ `ਚ NOC ਦੀ ਸ਼ਰਤ ਖ਼ਤਮ ਕਰਨ ਵਾਲੇ ਬਿੱਲ ਨੂੰ ਗਵਰਨਰ ਨੇ ਦਿੱਤੀ ਮਨਜ਼ੂਰੀ
NOC News: ਰਜਿਸਟਰੀਆਂ ਵਿੱਚ ਐਨਓਸੀ ਦੀ ਸ਼ਰਤ ਖ਼ਤਮ ਕਰਨ ਵਾਲੇ ਬਿੱਲ ਨੂੰ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ।
NOC News: ਰਜਿਸਟਰੀਆਂ ਵਿੱਚ ਐਨਓਸੀ ਦੀ ਸ਼ਰਤ ਖ਼ਤਮ ਕਰਨ ਵਾਲੇ ਬਿੱਲ ਨੂੰ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਨਾਲ ਕੱਚੀਆਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮਿਲ ਸਕਣਗੀਆਂ।
ਇਸ ਕਾਨੂੰਨ ਦੇ ਲਾਗੂ ਹੋਣ ਨਾਲ ਗੈਰ-ਕਾਨੂੰਨੀ ਕਾਲੋਨੀਆਂ ਬਣਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਜਿੱਥੇ ਉਨ੍ਹਾਂ ਨੂੰ ਭਾਰੀ ਜੁਰਮਾਨਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਦੋਸ਼ੀ ਪਾਏ ਜਾਣ 'ਤੇ ਸਖ਼ਤ ਸਜ਼ਾ ਹੋਵੇਗੀ।
'ਪੰਜਾਬ ਅਪਾਰਟਮੈਂਟ-ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024' 3 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਇਸ ਤੋਂ ਬਾਅਦ ਬਿੱਲ ਨੂੰ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਗਿਆ। ਹਾਲਾਂਕਿ ਇਸ 'ਚ ਇਕ ਗੱਲ ਤਾਂ ਸਪੱਸ਼ਟ ਹੈ ਕਿ ਇਸ ਹੁਕਮ ਮੁਤਾਬਕ ਨਾਜਾਇਜ਼ ਕਾਲੋਨੀਆਂ ਨੂੰ ਰੈਗੂਲਰ ਨਹੀਂ ਕੀਤਾ ਜਾਵੇਗਾ, ਸਗੋਂ ਪਲਾਟਾਂ ਨੂੰ ਹੀ ਰੈਗੂਲਰ ਕੀਤਾ ਜਾਵੇਗਾ। ਇਸ ਮੌਕੇ ਸੀਐਮ ਭਗਵੰਤ ਨੇ ਕਿਹਾ ਕਿ ਇਸ ਬਿੱਲ ਨਾਲ ਆਮ ਲੋਕਾਂ ਨੂੰ ਫਾਇਦਾ ਹੋਵੇਗਾ।
ਸਰਕਾਰ ਨੇ ਇਹ ਸਖ਼ਤ ਫੈਸਲਾ ਲਿਆ ਹੈ ਕਿ ਭਵਿੱਖ ਵਿੱਚ ਗੈਰ ਕਾਨੂੰਨੀ ਕਲੋਨੀਆਂ ਨਾਂ ਕੱਟੀਆਂ ਜਾਣ, ਅਜਿਹੇ 'ਚ ਸਰਕਾਰ ਨਿਯਮਾਂ ਨੂੰ ਤੋੜਨ ਵਾਲਿਆਂ 'ਤੇ ਘੱਟੋ-ਘੱਟ 25 ਲੱਖ ਤੋਂ 5 ਕਰੋੜ ਰੁਪਏ ਤੱਕ ਦਾ ਜੁਰਮਾਨਾ ਲਗਾਏਗੀ। ਘੱਟੋ-ਘੱਟ ਪੰਜ ਸਾਲ ਦੀ ਸਜ਼ਾ ਵੀ ਹੋਵੇਗੀ। ਜਿਸ ਨੂੰ ਦਸ ਸਾਲ ਤੱਕ ਵੀ ਵਧਾਇਆ ਜਾ ਸਕਦਾ ਹੈ। ਇਸ ਐਕਟ ਨੂੰ ਵਿਧਾਨ ਸਭਾ 'ਚ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਨੂੰ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਜਾਵੇਗਾ। ਉਥੋਂ ਮਨਜ਼ੂਰੀ ਮਿਲਦੇ ਹੀ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ।