Punjab News: RDF ਨੂੰ ਲੈ ਕੇ ਭੇਜੇ ਜਵਾਬ `ਚ ਰਾਜਪਾਲ ਦਾ ਸਰਕਾਰ `ਤੇ ਇਲਜ਼ਾਮ, ਕਹੀ ਇਹ ਵੱਡੀ ਗੱਲ
Punjab CM Bhagwant Mann vs Governor Banwarilal Purohit News:ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwarilal Purohit) ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ‘ਆਪ’ ਦੇ ਰਾਜ ਦੌਰਾਨ ਪੰਜਾਬ ਸਿਰ ਕਰਜ਼ਾ ਕਰੀਬ 50 ਹਜ਼ਾਰ ਕਰੋੜ ਰੁਪਏ ਵੱਧ ਗਿਆ ਹੈ।
Punjab CM Bhagwant Mann vs Governor Banwarilal Purohit News: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਕੇਂਦਰ ਸਰਕਾਰ ਤੋਂ 5637 ਕਰੋੜ ਰੁਪਏ ਪੇਂਡੂ ਵਿਕਾਸ ਫੰਡ (ਆਰਡੀਐਫ) ਜਾਰੀ ਕਰਨ ਦੀ ਮੰਗ 'ਤੇ ਪ੍ਰਤੀਕਿਰਿਆ ਦਿੱਤੀ ਹੈ। ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਹੀ ਸੁਪਰੀਮ ਕੋਰਟ ਤੱਕ ਪਹੁੰਚ ਕਰ ਚੁੱਕੇ ਹਨ। ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ।
ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwarilal Purohit) ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ‘ਆਪ’ ਦੇ ਰਾਜ ਦੌਰਾਨ ਪੰਜਾਬ ਸਿਰ ਕਰਜ਼ਾ ਕਰੀਬ 50 ਹਜ਼ਾਰ ਕਰੋੜ ਰੁਪਏ ਵੱਧ ਗਿਆ ਹੈ। ਇਸ 'ਤੇ ਉਨ੍ਹਾਂ ਨੇ ਮੁੱਖ ਮੰਤਰੀ ਤੋਂ ਇਸ ਵੱਡੀ ਰਕਮ ਦੀ ਵਰਤੋਂ ਬਾਰੇ ਜਾਣਕਾਰੀ ਮੰਗੀ ਹੈ, ਤਾਂ ਜੋ ਉਹ ਪ੍ਰਧਾਨ ਮੰਤਰੀ ਨੂੰ ਫੰਡਾਂ ਦੀ ਸਹੀ ਵਰਤੋਂ ਦਾ ਭਰੋਸਾ ਦੇ ਸਕਣ।
ਇਹ ਵੀ ਪੜ੍ਹੋ: Punjab News: ਰਾਜਪਾਲ ਦੀ 'ਧਮਕੀ' 'ਤੇ CM ਭਗਵੰਤ ਮਾਨ ਦਾ ਜਵਾਬ, ਕਿਹਾ "ਸਾਰੇ ਸਵਾਲਾਂ ਦਾ ਦੇਵਾਂਗਾ ਜਵਾਬ"
ਮੁੱਖ ਮੰਤਰੀ ਭਗਵੰਤ ਮਾਨ ਨੇ 21 ਸਤੰਬਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਸੀ। ਇਸ ਵਿੱਚ ਉਨ੍ਹਾਂ ਰਾਜਪਾਲ ਨੂੰ ਅਪੀਲ ਕੀਤੀ ਸੀ ਕਿ ਪੰਜਾਬ ਦੇ 5637.4 ਕਰੋੜ ਰੁਪਏ ਦੇ ਆਰਡੀਐਫ ਫੰਡ ਦਾ ਮੁੱਦਾ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਕੋਲ ਉਠਾਇਆ ਜਾਵੇ ਅਤੇ ਇਸ ਨੂੰ ਜਾਰੀ ਕਰਵਾਇਆ ਜਾਵੇ। ਮੁੱਖ ਮੰਤਰੀ ਮਾਨ ਨੇ ਆਪਣੇ ਪੱਤਰ ਵਿੱਚ ਇਹ ਵੀ ਕਿਹਾ ਕਿ ਪੰਜਾਬ ਮੰਡੀ ਬੋਰਡ/ਪੇਂਡੂ ਵਿਕਾਸ ਬੋਰਡ ਮੌਜੂਦਾ ਕਰਜ਼ੇ ਦੀ ਅਦਾਇਗੀ ਕਰਨ ਵਿੱਚ ਅਸਮਰੱਥ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ RDF ਫੰਡ ਨੂੰ ਤਿੰਨ ਫੀਸਦੀ ਤੋਂ ਘਟਾ ਕੇ ਦੋ ਫੀਸਦੀ ਕਰਨ ਕਾਰਨ ਪੰਜਾਬ ਨੂੰ ਦੋ ਸੀਜ਼ਨਾਂ ਵਿੱਚ 400 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਣਕ ਦੀ ਖਰੀਦ ਸੀਜ਼ਨ 2023-24 ਲਈ ਆਰਜ਼ੀ ਖਰੀਦ ਸ਼ੀਟ ਜਾਰੀ ਕਰਦਿਆਂ RDF ਨੂੰ ਤਿੰਨ ਫੀਸਦੀ ਤੋਂ ਘਟਾ ਕੇ ਦੋ ਫੀਸਦੀ ਕਰ ਦਿੱਤਾ ਹੈ। ਨਤੀਜੇ ਵਜੋਂ ਪੰਜਾਬ ਨੂੰ 265 ਕਰੋੜ ਰੁਪਏ ਦਾ ਵਾਧੂ ਨੁਕਸਾਨ ਝੱਲਣਾ ਪਿਆ। ਇਸ ਕਾਰਨ ਦੋ ਸੀਜ਼ਨਾਂ ਵਿੱਚ ਕੁੱਲ ਘਾਟਾ 440 ਕਰੋੜ ਰੁਪਏ (175 ਕਰੋੜ+265 ਕਰੋੜ) ਤੱਕ ਪਹੁੰਚ ਗਿਆ। ਉਨ੍ਹਾਂ ਕਿਹਾ ਕਿ ਇਸ ਪੜਾਅ 'ਤੇ ਇਹ ਫੰਡ ਜਾਰੀ ਨਾ ਹੋਣ ਨਾਲ ਪੇਂਡੂ ਬੁਨਿਆਦੀ ਢਾਂਚੇ ਅਤੇ ਆਰਥਿਕਤਾ 'ਤੇ ਮਾੜਾ ਪ੍ਰਭਾਵ ਪਵੇਗਾ।