Punjab News: ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਰਾਜ ਭਵਨ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ
Punjab News: ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਚੰਡੀਗੜ੍ਹ ‘ਤੇ ਰਾਜਪਾਲ ਅਤੇ ਉਨ੍ਹਾਂ ਦੀ ਪਤਨੀ ਅਨੀਤਾ ਕਟਾਰੀਆ ਦਾ ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ।
Punjab News: ਪੰਜਾਬ ਰਾਜ ਭਵਨ ਵਿਖੇ ਪਹੁੰਚਣ ‘ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਰਾਜ ਭਵਨ ਵਿਖੇ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।
ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਚੰਡੀਗੜ੍ਹ ‘ਤੇ ਮਨੋਨੀਤ ਰਾਜਪਾਲ ਅਤੇ ਉਨ੍ਹਾਂ ਦੀ ਪਤਨੀ ਅਨੀਤਾ ਕਟਾਰੀਆ ਦਾ ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ।
ਇਹ ਵੀ ਪੜ੍ਹੋ: Banwari Lal Purohit News: ਬਨਵਾਰੀ ਲਾਲ ਪੁਰੋਹਿਤ ਨੂੰ ਵਿਦਾਇਗੀ ਪਾਰਟੀ ਦਿੱਤੀ; ਕਿਹਾ ਕੋਈ ਵੈਰ-ਵਿਰੋਧ ਨਹੀਂ ਲੈ ਕੇ ਜਾ ਰਹੇ
ਚੰਡੀਗੜ੍ਹ ਪਹੁੰਚਣ ‘ਤੇ ਅਨੁਰਾਗ ਵਰਮਾ ਮੁੱਖ ਸਕੱਤਰ ਪੰਜਾਬ, ਕੇ. ਸਿਵਾ ਪ੍ਰਸਾਦ, ਰਾਜਪਾਲ ਦੇ ਵਧੀਕ ਮੁੱਖ ਸਕੱਤਰ, ਰਾਜੀਵ ਵਰਮਾ, ਪ੍ਰਸ਼ਾਸਕ ਯੂ.ਟੀ. ਚੰਡੀਗੜ੍ਹ ਦੇ ਸਲਾਹਕਾਰ, ਗੌਰਵ ਯਾਦਵ ਡੀ.ਜੀ.ਪੀ. ਪੰਜਾਬ ਸਮੇਤ ਹੋਰ ਸੀਨੀਅਰ ਪਤਵੰਤਿਆਂ ਨੇ ਵੀ ਮਨੋਨੀਤ ਰਾਜਪਾਲ ਗੁਲਾਬ ਚੰਦ ਕਟਾਰੀਆਂ ਦਾ ਸਵਾਗਤ ਕੀਤਾ।
ਇਹ ਵੀ ਪੜ੍ਹੋ: Punjab News:ਕੁਪੋਸ਼ਿਤ ਬੱਚਿਆਂ ਦੀ ਗਿਣਤੀ ਵਿੱਚ ਆਈ ਗਿਰਾਵਟ ਸਦਕਾ ਗੁਆਂਢੀ ਰਾਜਾਂ ਵਿੱਚੋਂ ਪੰਜਾਬ ਦਾ ਪਹਿਲਾ ਸਥਾਨ
ਦੂਜੇ ਪਾਸੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਪੰਜਾਬ ਦੇ ਕਈ ਮੰਤਰੀ ਅਤੇ ਉੱਚ ਅਧਿਕਾਰੀ ਮੌਜੂਦ ਸਨ। ਰਾਜ ਭਵਨ ਵਿੱਚ ਵਿਦਾਇਗੀ ਸਮਾਰੋਹ ਰੱਖਿਆ ਗਿਆ ਸੀ। ਇਸ ਮੌਕੇ ਬਨਵਾਰੀ ਲਾਲ ਪੁਰੋਹਿਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਕਿਸੇ ਨਾਲ ਵੈਰ-ਵਿਰੋਧ ਰੰਜ਼ਿਸ਼ ਲੈ ਕੇ ਨਹੀਂ ਜਾ ਰਹੇ। ਉਨ੍ਹਾਂ ਨੂੰ ਪੰਜਾਬ ਵਿੱਚ ਬਹੁਤ ਪਿਆਰ ਤੇ ਮਾਣ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਮਿਹਨਤੀ ਹਨ ਅਤੇ ਅੱਗੇ ਵਧਣ ਦੀ ਦ੍ਰਿੜ ਇੱਛਾ ਰੱਖਦੇ ਹਨ। ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਨੇ ਹੈਲੀਕਾਪਟਰ ਕਿਸੇ ਖਾਸ ਕਾਰਨ ਕਰਕੇ ਨਹੀਂ ਲਿਆ ਸੀ। ਉਨ੍ਹਾਂ ਨੂੰ ਸੜਕ ਮਾਰਗ ਰਾਹੀਂ ਸਫਰ ਕਰਕੇ ਪੰਜਾਬ ਦੀ ਖੇਤੀ ਤੇ ਵਿਰਾਸਤ ਨੂੰ ਸਮਝਣ ਦਾ ਮੌਕਾ ਮਿਲਿਆ ਹੈ।