ਮੀਂਹ ਨਾਲ ਪ੍ਰਭਾਵਿਤ ਫ਼ਸਲਾਂ ਲਈ ਪੰਜਾਬ ਸਰਕਾਰ ਵੱਲੋਂ ਮੁਆਵਜ਼ਾ ਦੇਣ ਦਾ ਐਲਾਨ
X

ਮੀਂਹ ਨਾਲ ਪ੍ਰਭਾਵਿਤ ਫ਼ਸਲਾਂ ਲਈ ਪੰਜਾਬ ਸਰਕਾਰ ਵੱਲੋਂ ਮੁਆਵਜ਼ਾ ਦੇਣ ਦਾ ਐਲਾਨ

ਪੰਜਾਬ ਦੇ ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਬੇਮੌਸਮੀ ਬਾਰਿਸ਼ ਕਰਕੇ ਨੁਕਸਾਨੀਆਂ ਗਈਆਂ ਫ਼ਸਲਾਂ ਦੇ ਲਈ ਪੰਜਾਬ ਸਰਕਾਰ ਵੱਲੋਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਮੀਂਹ ਨਾਲ ਪ੍ਰਭਾਵਿਤ ਫ਼ਸਲਾਂ ਲਈ ਪੰਜਾਬ ਸਰਕਾਰ ਵੱਲੋਂ ਮੁਆਵਜ਼ਾ ਦੇਣ ਦਾ ਐਲਾਨ

ਚੰਡੀਗੜ: ਪੰਜਾਬ ਦੇ ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਬੇਮੌਸਮੀ ਬਾਰਿਸ਼ ਕਰਕੇ ਨੁਕਸਾਨੀਆਂ ਗਈਆਂ ਫ਼ਸਲਾਂ ਦੇ ਲਈ ਪੰਜਾਬ ਸਰਕਾਰ ਵੱਲੋਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।ਉਹਨਾਂ ਕਿਹਾ ਹੈ ਕਿ ਮੀਂਹ ਕਾਰਨ ਪੰਜਾਬ ਵਿਚ ਜਿਥੇ ਜਿਥੇ ਵੀ ਫ਼ਸਲਾਂ ਦਾ ਨੁਕਸਾਨ ਹੋਇਆ ਹੈ ੳੇੁਥੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।

ਉਹਨਾਂ ਕਿਹਾ ਹੈ ਕਿ ਤਰਨਤਾਰਨ,ਅੰਮ੍ਰਿਤਸਰ,ਪਠਾਨਕੋਟ,ਗੁਰਦਾਸਪੁਰ ਅਤੇ ਹੋਰ ਕਈ ਸਰਹੱਦੀ ਖੇਤਰਾਂ ਵਿਚ ਫ਼ਸਲਾਂ ਦਾ ਨੁਕਸਾਨ ਹੋਇਆ ਹੈ।ਉਹਨਾਂ ਦੱਸਿਆ ਕਿ ਮਾਝੇ ਵਿਚ ਵੱਡੀ ਪੱਧਰ 'ਤੇ ਬਾਸਮਤੀ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ।ਉਹਨਾਂ ਕਿਹਾ ਕਿ ਜਿੰਨ੍ਹਾ ਜਿੰਨ੍ਹਾ ਵੀ ਫ਼ਸਲਾਂ ਦਾ ਨੁਕਸਾਨ ਹੋਇਆ ਹੈ ਉਸ ਹਿਸਾਬ ਨਾਲ ਹੀ ਮੁਆਵਜ਼ਾ ਦਿੱਤਾ ਜਾਵੇਗਾ।

ਇਸ ਤੋਂ ਪਹਿਲਾਂ ਵੀ ਗੁਲਾਬੀ ਸੁੰਡੀ ਕਾਰਨ ਪ੍ਰਭਾਵਿਤ ਹੋਈ ਨਰਮੇ ਦੀ ਫ਼ਸਲ ਲਈ ਵੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਸੀ,ਪਰ ਮੁਆਵਜ਼ਾ ਕਿਸਾਨਾਂ ਨੂੰ ਮੁਹੱਈਆ ਨਹੀਂ ਕਰਵਾਇਆ ਗਿਆ ਸੀ।ਵਿਰੋਧੀ ਧਿਰ ਆਮ ਆਦਮੀ ਪਾਰਟੀ ਵੱਲੋਂ ਇਸ ਮਾਮਲੇ ਉੱਤੇ ਸਰਕਾਰ ਦੀ ਕਿਰਕਿਰੀ ਕੀਤੀ ਗਈ ਸੀ ਜਿਸਤੋਂ ਬਾਅਦ ਸਰਕਾਰ ਨੇ ਮੁਆਵਜ਼ੇ ਵੱਲੋਂ ਤਵੱਜੋਂ ਦੇਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ,ਪਰ ਅਜੇ ਤੱਕ ਉਸਨੂੰ ਅਮਲ ਵਿਚ ਨਹੀਂ ਲਿਆਂਦਾ ਜਾ ਸਕਿਆ।

 

WATCH LIVE TV

Trending news