ਲੋਕਾਂ ਲਈ ਵੱਡੀ ਖ਼ਬਰ; ਰੇਤਾ ਬੱਜਰੀ ਦੀ ਢੋਆ ਢੁਆਈ ਦੇ ਰੇਟ ਹੋਏ ਤੈਅ, ਜਾਣੋ ਨਵੇਂ RATE
Transportation and Sand Rates: ਲੋਕਾਂ ਲਈ ਬੇਹੱਦ ਅਹਿਮ ਖ਼ਬਰ ਹੈ ਕਿ ਰੇਤਾ ਬੱਜਰੀ ਦੀ ਢੋਆ ਢੁਆਈ ਦਾ ਰੇਟ ਫਿਕਸ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮਿੱਟੀ, ਸੁਰਖੀ, ਰੇਤ, ਰਾਖ, ਬਜਰੀ, ਕੰਕਰ ਅਤੇ ਇਮਾਰਤੀ ਮਲਬੇ ਆਦਿ ਖਣਿਜਾਂ ਦੀ ਢੋਆ-ਢੁਆਈ ਦੇ ਰੇਟਾਂ ਨੂੰ ਵੱਖ-ਵੱਖ ਰੇਟ ਸਲੈਬਾਂ ਵਿੱਚ ਵੰਡ ਦਿੱਤਾ ਗਿਆ ਹੈ।
ਚੰਡੀਗੜ੍ਹ: ਪੰਜਾਬ ਦੇ ਲੋਕਾਂ ਨੂੰ ਰੇਤਾਂ ਬੱਜਰੀ ਮੁਹੱਈਆ ਕਰਵਾਉਣ ਲਈ ਸਰਕਾਰ ਨੇ ਅਹਿਮ ਕਦਮ ਚੁੱਕਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅਹਿਮ ਫੈਸਲਾ ਲੈਂਦਿਆਂ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਰੇਤਾ-ਬੱਜਰੀ ਮੁਹੱਈਆ ਕਰਵਾਉਣ ਲਈ ਇਮਾਰਤੀ ਸਮੱਗਰੀ ਦੀ ਢੋਆ-ਢੁਆਈ ਲਈ ਦਰਾਂ ਤੈਅ ਕਰ ਦਿੱਤੀਆਂ ਹਨ। ਇਸ ਬਾਰੇ ਸੂਬਾ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।
ਦਰਅਸਲ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਮੁਹਾਲੀ ਵਿੱਚ ਸਰਕਾਰੀ ਰੇਤਾ-ਬੱਜਰੀ ਵਿਕਰੀ ਕੇਂਦਰ ਵੀ ਸਥਾਪਿਤ ਕੀਤਾ ਸੀ। ਇਸ ਦੇ ਚਲਦੇ ਹੁਣ ਇਹ (ਸਰਕਾਰੀ ਰੇਤਾ-ਬੱਜਰੀ ਵਿਕਰੀ ਕੇਂਦਰ) ਕੇਂਦਰ ਸਾਰੇ ਜ਼ਿਲ੍ਹਿਆਂ ਵਿੱਚ ਬਣਾਏ ਜਾਣੇ ਹਨ।
ਇਹ ਵੀ ਪੜ੍ਹੋ: ICICI ਬੈਂਕ ਧੋਖਾਧੜੀ ਮਾਮਲੇ 'ਚ CBI ਦੀ ਵੱਡੀ ਕਾਰਵਾਈ, ਵੀਡੀਓਕਾਨ ਦੇ ਚੇਅਰਮੈਨ ਗ੍ਰਿਫ਼ਤਾਰ
ਪੜ੍ਹੋ ਪੂਰਾ ਨੋਟੀਫਿਕੇਸ਼ਨ ਵਿਸਥਾਰ ਨਾਲ---
ਇਸ ਨੋਟੀਫਿਕੇਸ਼ਨ ਮੁਤਾਬਿਕ ''ਟਰਾਂਸਪੋਰਟਰਾਂ ਤੋਂ 1 ਕਿਲੋਮੀਟਰ ਤੱਕ ਰੇਤਾ-ਬੱਜਰੀ ਅਤੇ ਹੋਰ ਕਿਸਮ ਦੇ ਬਿਲਡਿੰਗ ਮਟੀਰੀਅਲ ਦੀ ਢੋਆ-ਢੁਆਈ ਦਾ ਕਿਰਾਇਆ 68.49 ਰੁਪਏ ਪ੍ਰਤੀ ਟਨ ਤੈਅ ਕੀਤਾ ਗਿਆ ਹੈ।'' ਇਸ ਦੇ ਨਾਲ ਇਹੀ 200 ਕਿਲੋਮੀਟਰ ਦੀ ਦੂਰੀ ਲਈ ਮਾਲ ਦਾ ਕਿਰਾਇਆ 579.78 ਰੁਪਏ ਪ੍ਰਤੀ ਟਨ ਤੈਅ ਕੀਤਾ ਗਿਆ ਹੈ। 201 ਕਿਲੋਮੀਟਰ ਤੋਂ 250 ਕਿਲੋਮੀਟਰ ਤੱਕ ਦੀ ਦੂਰੀ ਲਈ 580.85 ਰੁਪਏ ਤੋਂ ਲੈ ਕੇ 633.38 ਰੁਪਏ ਪ੍ਰਤੀ ਮੀਟਰਕ ਟਨ ਵਿਚਕਾਰ ਰੇਟ ਤੈਅ ਕੀਤੇ ਗਏ ਹਨ।