ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਵਿੱਚ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨਗ੍ਰਸਤ ਹੋਈ ਫ਼ਸਲ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ।

ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਵਿੱਚ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਨੀਤਿਕਾ ਮਹੇਸ਼ਵਰੀ/ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨਗ੍ਰਸਤ ਹੋਈ ਫ਼ਸਲ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ। ਇਹ ਫੈਸਲਾ ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓ ਪੀ ਸੋਨੀ ਨੇ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਲਿਆ।
 

ਮੀਟਿੰਗ ਵਿੱਚ ਡੀ.ਏ.ਪੀ. ਤੇ ਯੂਰੀਆ ਖਾਦ ਦੀ ਕਿੱਲਤ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਦੱਸਿਆ ਗਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਲੋੜੀਂਦੀ ਸਪਲਾਈ ਨਹੀਂ ਦਿੱਤੀ ਜਾ ਰਹੀ।ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਨਵੰਬਰ ਮਹੀਨੇ ਕਣਕ ਦੀ ਬਿਜਾਈ ਨੂੰ ਦੇਖਦਿਆਂ ਡੀ.ਏ.ਪੀ. ਤੇ ਯੂਰੀਆ ਖਾਦ ਦੀ ਸਪਲਾਈ ਦਾ ਮਾਮਲਾ ਕੇਂਦਰ ਸਰਕਾਰ ਦੇ ਖਾਦ ਮੰਤਰਾਲੇ ਕੋਲ ਉਠਾਇਆ ਜਾਵੇਗਾ। ਮੀਟਿੰਗ ਵਿੱਚ ਦੋਵੇਂ ਵਿਭਾਗਾਂ ਨਾਲ ਜੁੜੇ ਵੱਖ-ਵੱਖ ਕਾਰਜਾਂ ਦੀ ਸਮੀਖਿਆ ਵੀ ਕੀਤੀ ਗਈ।