Punjab Govt School Timings 2022-2023 for Winters news: ਪੰਜਾਬ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੰਘਣੀ ਧੁੰਦ ਪੈਣ ਕਰਕੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ 21 ਦਸੰਬਰ ਤੋਂ 21 ਜਨਵਰੀ ਤੱਕ ਸਰਕਾਰੀ, ਸਰਕਾਰੀ-ਏਡਿਡ, ਮਾਨਤਾ ਪ੍ਰਾਪਤ ਅਤੇ ਨਿਜੀ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ ਹੋਵੇਗਾ।  


COMMERCIAL BREAK
SCROLL TO CONTINUE READING

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਟਵੀਟ ਕੀਤਾ ਅਤੇ ਕਿਹਾ ਕਿ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।


Punjab Govt School Timings 2022-2023 for Winters news: 


ਭਗਵੰਤ ਮਾਨ ਨੇ ਟਵੀਟ ਵਿੱਚ ਲਿਖਿਆ "ਸੂਬੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਕੱਲ ਮਿਤੀ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਜਾਂਦਾ ਹੈ..ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ..."


ਦੱਸ ਦਈਏ ਕਿ ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ ਅਤੇ ਇਸ ਕਰਕੇ ਠੰਡ ਵਧ ਰਹੀ ਹੈ। ਬੀਤੇ ਕੁਝ ਦਿਨਾਂ ਤੋਂ ਸੂਬੇ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਸਵੇਰੇ ਦੇ ਨਾਲ-ਨਾਲ ਸ਼ਾਮ ਨੂੰ ਵੀ ਇਹੀ ਸਥਿਤੀ ਦੇਖਣ ਨੂੰ ਮਿਲ ਰਹੀ ਹੈ। 


ਹੋਰ ਪੜ੍ਹੋ: Zira factory protest news: ਪੁਲਿਸ ਤੇ ਕਿਸਾਨ ਆਹਮੋ-ਸਾਹਮਣੇ, ਵਰ੍ਹਾਈਆਂ ਇੱਕ ਦੂਜੇ 'ਤੇ ਡਾਂਗਾਂ


ਸੰਘਣੀ ਧੁੰਦ ਕਰਕੇ ਦਫ਼ਤਰ ਜਾਣ ਵਾਲਿਆਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਖ਼ਰਾਬ ਵਿਜ਼ੀਬਿਲਟੀ ਕਰਕੇ ਗੱਡੀ ਚਲਾਉਣਾ ਔਖਾ ਹੋ ਗਿਆ ਹੈ। 


ਇਸ ਦੌਰਾਨ ਮੌਸਮ ਵਿਭਾਗ ਵੱਲੋਂ ਸੂਬੇ ਵਿੱਚ  ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਮਾਹਿਰਾਂ ਦਾ ਕਹਿਣਾ ਹੈ ਕਿ ਰੈੱਡ ਅਲਰਟ ਇਸ ਲਈ ਜਾਰੀ ਕੀਤਾ ਗਿਆ ਹੈ ਕਿਉਂਕਿ ਹਾਈਵੇ ਅਤੇ ਮੈਦਾਨੀ ਇਲਾਕਿਆਂ ਵਿੱਚ ਸ਼ਾਮ ਦੇ ਸਮੇਂ ਧੁੰਦ ਡਿੱਗਣੀ ਸ਼ੁਰੂ ਹੋ ਜਾਵੇਗੀ ਜਿਸ ਕਰਕੇ ਵਾਹਨ ਚਾਲਕਾਂ ਲਈ ਖਤਰਾ ਹੋ ਸਕਦਾ ਹੈ। 


 


ਹੋਰ ਪੜ੍ਹੋ: ਰਾਘਵ ਚੱਢਾ ਨੇ ਸੰਸਦ ਵਿੱਚ ਬੇਅਦਬੀ ਦੇ ਦੋਸ਼ੀਆਂ ਲਈ ਉਮਰ ਕੈਦ ਦੀ ਕੀਤੀ ਮੰਗ