ਪੰਜਾਬ 'ਚ ਹਥਿਆਰਾਂ ਦੀ ਨੁਮਾਇਸ਼ ਨਾਲ ਸਬੰਧਤ 137 FIR ਦਰਜ
Advertisement
Article Detail0/zeephh/zeephh1464558

ਪੰਜਾਬ 'ਚ ਹਥਿਆਰਾਂ ਦੀ ਨੁਮਾਇਸ਼ ਨਾਲ ਸਬੰਧਤ 137 FIR ਦਰਜ

ਪੰਜਾਬ ਸਰਕਾਰ ਵੱਲੋਂ 13 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ gun culture ਦੇ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ ਸੀ 

 

ਪੰਜਾਬ 'ਚ ਹਥਿਆਰਾਂ ਦੀ ਨੁਮਾਇਸ਼ ਨਾਲ ਸਬੰਧਤ 137 FIR ਦਰਜ

Punjab Gun Culture news: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹਥਿਆਰਾਂ ਦੀ ਨੁਮਾਇਸ਼ ਨੂੰ ਲੈ ਕੇ ਦੋ ਹਫ਼ਤੇ ਪਹਿਲਾਂ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਹੁਣ ਤੱਕ ਪੰਜਾਬ ਵਿੱਚ 137 ਐਫਆਈਆਰ ਦਰਜ ਕੀਤੀਆ ਗਈਆਂ ਹਨ। 

ਆਈਜੀ ਹੈੱਡਕੁਆਰਟਰ ਦੇ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਇਹ ਮਾਮਲੇ ਆਈਪੀਸੀ ਦੀ ਧਾਰਾ 188 ਅਤੇ ਅਸਲਾ ਐਕਟ ਦੇ ਤਹਿਤ ਦਰਜ ਕੀਤੇ ਗਏ ਹਨ।

ਆਈਜੀ ਵੱਲੋਂ ਇੱਕ ਪ੍ਰੈਸ ਕਾਨਫਰੰਸ ਦੌਰਾਨ ਵੇਰਵੇ ਸਾਂਝੇ ਕੀਤੇ ਗਏ ਜਿਸ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਸਵੈ-ਰੱਖਿਆ ਦੇ ਉਦੇਸ਼ ਲਈ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਉਨ੍ਹਾਂ ਨੂੰ ਲੈ ਕੇ ਜਾਣ 'ਤੇ ਕੋਈ ਪਾਬੰਦੀ ਨਹੀਂ ਹੋਵੇਗੀ।  

ਹਥਿਆਰਾਂ ਦੀ ਨੁਮਾਇਸ਼ ਦੇ ਖ਼ਿਲਾਫ਼ ਪੰਜਾਬ ਸਰਕਾਰ ਦੀ ਮੁਹਿੰਮ ਨੂੰ ਲੈ ਕੇ ਪੈਦਾ ਹੋਏ ਭੰਬਲਭੂਸੇ ਨੂੰ ਦੂਰ ਕਰਦਿਆਂ, ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਕੋਈ ਵੀ ਵਿਅਕਤੀ ਆਪਣਾ ਲਾਇਸੈਂਸਸ਼ੁਦਾ ਹਥਿਆਰ ਲੈ ਕੇ ਜਾ ਸਕਦਾ ਹੈ ਪਰ ਕਿਸੇ ਨੂੰ ਧਮਕੀ ਦੇਣ ਲਈ ਇਸ ਦਾ ਪ੍ਰਦਰਸ਼ਨ ਨਹੀਂ ਕਰਨਾ ਚਾਹੀਦਾ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 13 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ gun culture ਦੇ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ ਸੀ ਜਿਸ ਵਿੱਚ ਉਨ੍ਹਾਂ ਨੇ ਸੋਸ਼ਲ ਮੀਡੀਆ ਅਤੇ ਗੀਤਾਂ ਸਮੇਤ ਕਿਸੇ ਵੀ ਰੂਪ ਵਿੱਚ ਹਥਿਆਰਾਂ ਦੀ ਨੁਮਾਇਸ਼ ਵਿਰੁੱਧ ਚੇਤਾਵਨੀ ਦਿੱਤੀ ਸੀ। 

ਹੋਰ ਪੜ੍ਹੋ: Jio down news: ਜੀਓ ਦੀ ਕਾਲਿੰਗ ਤੇ ਮੈਸੇਜ ਸੇਵਾਵਾਂ ਠੱਪ, ਲੋਕ ਪਰੇਸ਼ਾਨ

ਉਨ੍ਹਾਂ ਨੇ ਇਹ ਵੀ ਕਿਹਾ ਕਿ ਨਵੇਂ ਅਸਲਾ ਲਾਇਸੈਂਸ ਸਹੀ, ਪੂਰੀ ਜਾਂਚ ਤੋਂ ਬਾਅਦ ਖਤਰੇ ਨੂੰ ਦੇਖਦੇ ਹੋਏ ਮੈਰਿਟ ਦੇ ਆਧਾਰ 'ਤੇ ਜਾਰੀ ਕੀਤੇ ਜਾਣਗੇ। ਇਸ ਵਿਸ਼ੇਸ਼ ਮੁਹਿੰਮ ਤਹਿਤ ਲਾਇਸੈਂਸਧਾਰਕਾਂ ਦੇ ਪਤੇ ਦੀ ਜਾਂਚ ਕਰਨ ਤੋਂ ਇਲਾਵਾ ਲਾਇਸੰਸਸ਼ੁਦਾ ਹਥਿਆਰਾਂ ਦੀ ਪੜਤਾਲ ਕੀਤੀ ਜਾਵੇਗੀ।

ਆਈਜੀ ਨੇ ਹੋਰ ਕਿਹਾ ਕਿ ਹਥਿਆਰਾਂ ਦੀ ਨੁਮਾਇਸ਼ ਨੂੰ ਰੋਕਣ ਲਈ ਲੋਕਾਂ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਥਿਆਰਾਂ ਨਾਲ ਆਪਣੀਆਂ ਤਸਵੀਰਾਂ ਹਟਾਉਣ ਲਈ 72 ਘੰਟਿਆਂ ਦਾ ਸਮਾਂ ਦਿੱਤਾ ਗਿਆ ਸੀ ਤੇ ਉਹ ਸਮਾਂ ਹੁਣ ਖ਼ਤਮ ਹੋ ਗਿਆ ਹੈ।

ਹੋਰ ਪੜ੍ਹੋ: ਸ਼ਿਖਰ ਧਵਨ ਨੇ ਯੁਜਵੇਂਦਰ ਚਹਿਲ ਨੂੰ ਲੈ ਕੇ ਕੀਤਾ ਖੁਲਾਸਾ, ਦੇਖੋ ਵੀਡੀਓ

(For more news related to  Gun Culture in Punjab, stay tuned to Zee PHH)

Trending news