Gurbani Row: ਗੁਰਬਾਣੀ ਪ੍ਰਸਾਰਣ ਨੂੰ ਲੈ SGPC ਦਾ ਵੱਡਾ ਐਲਾਨ, 24 ਜੁਲਾਈ ਨੂੰ ਲਾਂਚ ਕਰੇਗੀ ਖੁਦ ਦਾ ਯੂਟਿਊਬ ਚੈਨਲ
SGPC YouTube Channel launch date news: ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਐਸਜੀਪੀਸੀ ਵਿਚਕਾਰ ਤਿੱਖੀ ਬਹਿਸ ਹੋ ਚੁੱਕੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਜਾ ਚੁੱਕੀ ਹੈ ਕਿ ਉਹ ਸਿੱਖਾਂ ਦੇ ਮਸਲਿਆਂ `ਤੇ ਦਖ਼ਲਅੰਦਾਜ਼ੀ ਨਾ ਕਰਨ।
Punjab Breaking News on Gurbani Row: ਪੰਜਾਬ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 24 ਜੁਲਾਈ ਨੂੰ ਆਪਣਾ ਖੁਦ ਦਾ YouTube ਚੈਨਲ ਲਾਂਚ ਕੀਤਾ ਜਾ ਰਿਹਾ ਹੈ। ਇਸ ਦੌਰਾਨ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਹ ਵੀ ਦੱਸਿਆ ਗਿਆ ਕਿ ਗੁਰਬਾਣੀ ਪ੍ਰਸਾਰਣ ਦੇ ਸਾਰੇ ਹੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੀ ਰਹਿਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ੁੱਕਰਵਾਰ ਨੂੰ ਹੋਈ ਅਹਿਮ ਮੀਟਿੰਗ ਵਿੱਚ ਕਈ ਮੁੱਦੇ ਵਿਚਾਰੇ ਗਏ।
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 23 ਜੁਲਾਈ ਨੂੰ ਉਨ੍ਹਾਂ ਦਾ ਜੀ-ਨੈਕਸਟ ਮੀਡੀਆ ਨਾਲ ਕਰਾਰ ਖ਼ਤਮ ਹੋ ਰਿਹਾ ਹੈ। ਇਸ ਤੋਂ ਬਾਅਦ 24 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖੁਦ ਦਾ ਯੂਟਿਊਬ ਚੈਨਲ ਲਾਂਚ ਕਰੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ 24 ਤਰੀਕ ਤੋਂ SGPC ਆਪਣੇ ਯੂਟਿਊਬ ਚੈਨਲ ਉਤੇ ਗੁਰਬਾਣੀ ਪ੍ਰਸਾਰਣ ਕਰੇਗੀ। ਤੜਕਸਾਰ ਪਵਿੱਤਰ ਗੁਰਬਾਣੀ ਯੂਟਿਊਬ ਚੈਨਲ ਉਤੇ ਪ੍ਰਸਾਰਣ ਕੀਤੀ ਜਾਵੇਗੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਇਸ ਸਬੰਧੀ ਲਿਖਤੀ ਤੌਰ 'ਤੇ ਦੱਸਿਆ ਜਾਵੇਗਾ।
ਇਹ ਵੀ ਪੜ੍ਹੋ : Punjab Sacrilege news: ਰਾਜਪੁਰਾ ਦੇ ਇੱਕ ਪਿੰਡ 'ਚ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ!
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣਾ ਸੈਟੇਲਾਈਟ ਚੈਨਲ ਲੈ ਕੇ ਆਵੇਗੀ। ਇਸ ਸਬੰਧੀ ਭਾਰਤ ਸਰਕਾਰ ਕੋਲੋਂ ਮਨਜ਼ੂਰੀ ਲਈ ਜਾਵੇਗੀ। ਐਸਜੀਪੀਸੀ ਦੇ ਪ੍ਰਧਾਨ ਐਚਐਸ ਧਾਮੀ ਨੇ ਦੱਸਿਆ ਕਿ ਗੁਰਬਾਣੀ ਲਈ ਚੈਨਲ ਦਾ ਨਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਰੱਖਿਆ ਜਾਵੇਗਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਚੈਨਲ ਲਾਂਚ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਐਸਜੀਪੀਸੀ ਦਾ ਸੈਟਾਲਾਇਟ ਚੈਨਲ ਘਰ-ਘਰ ਫਰੀ ਚੱਲੇਗਾ। ਸੈਟਾਲਾਇਟ ਚੈਨਲ ਲਈ ਕੇਂਦਰੀ ਪ੍ਰਸਾਰਣ ਮੰਤਰਾਲੇ ਨੂੰ ਈਮੇਲ ਕੀਤੀ ਗਈ ਹੈ। ਜਦੋਂ ਹੀ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਸੈਟਾਲਾਇਟ ਚੈਨਲ ਲਾਂਚ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਹੜ੍ਹ ਕਾਰਨ ਹਾਲਾਤ ਖਰਾਬ ਹਨ ਤੇ ਐਸਜੀਪੀਸੀ ਲੰਗਰ ਦੀ ਸੇਵਾ ਕਰ ਰਹੇ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸੇ ਵੀ ਸਿੱਖਾਂ ਦੇ ਅੰਦਰੂਨੀ ਮਸਲਿਆਂ ਵਿੱਚ ਦਖ਼ਲਅੰਦਾਜ਼ੀ ਨਾ ਕਰਨ ਦੀ ਤਾੜਨਾ ਕੀਤੀ।
ਇਹ ਵੀ ਪੜ੍ਹੋ : Sunil Jakhar News: ਸੁਨੀਲ ਜਾਖੜ ਨੇ ਪੰਜਾਬ ਸਰਕਾਰ ਦੇ ਹੜ੍ਹ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਨੂੰ ਲੈ ਕੇ ਕਹੀ ਵੱਡੀ ਗੱਲ
(SGPC YouTube Channel launch date news)