Punjab News: ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਸਰੋਵਰ `ਚ ਪੰਜ ਸਰੋਵਰਾਂ ਦਾ ਜਲ ਪਾ ਕੇ ਸੰਗਤ ਨੂੰ ਮੁੜ ਕੀਤਾ ਅਰਪਣ
Punjab News: ਬੀਤੇ ਦਿਨੀ ਸਹਾਇਕ ਪ੍ਰੋਫੈਸਰ ਵੱਲੋਂ ਕੀਤੀ ਗਈ ਆਤਮ ਹੱਤਿਆ ਦੇ ਮਾਮਲੇ ਵਿੱਚ ਧਾਮੀ ਨੇ ਕਿਹਾ ਗਿਆ ਕਿ ਇਹ ਸੰਬੰਧ ਵਿੱਚ ਸਰਕਾਰ ਨੂੰ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ।
Punjab News: ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਸਰੋਵਰ ਨੂੰ ਵਧੀਆ ਅਤੇ ਸੁੰਦਰ ਬਣਾਉਣ ਦੀ ਸੇਵਾ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁੱਚਾ ਸਿੰਘ ਅਤੇ ਬਾਬਾ ਸਤਨਾਮ ਸਿੰਘ ਵੱਲੋਂ ਬੀਤੇ ਸਮੇਂ ਦੌਰਾਨ ਸ਼ੁਰੂ ਕਰਵਾਈ ਗਈ ਸੀ ਜਿਸ ਦੀ ਸੇਵਾ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਪਹੁੰਚੇ ਜਿੱਥੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਅਰਦਾਸ ਕਰਨ ਤੋਂ ਬਾਅਦ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪੰਜ ਵੱਖ-ਵੱਖ ਸਰੋਵਰਾਂ ਜਿਸ ਵਿੱਚ ਸੰਤੋਖਸਰ , ਵਿਵੇਕਸਰ , ਰਾਮਸਰ , ਕੋਲਸਰ , ਅਤੇ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿੱਚੋਂ ਜਲ ਲਿਆ ਕੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਸਰੋਵਰ ਵਿੱਚ ਜਲ ਪਾਉਣ ਤੋਂ ਬਾਅਦ ਸਰੋਵਰ ਨੂੰ ਸੰਗਤ ਦੇ ਲਈ ਮੁੜ ਤੋਂ ਅਰਪਣ ਕਰ ਦਿੱਤਾ ਗਿਆ।
ਬੀਤੇ ਦਿਨੀ ਸਹਾਇਕ ਪ੍ਰੋਫੈਸਰ ਵੱਲੋਂ ਕੀਤੀ ਗਈ ਆਤਮ ਹੱਤਿਆ ਦੇ ਮਾਮਲੇ ਵਿੱਚ ਧਾਮੀ ਨੇ ਕਿਹਾ ਗਿਆ ਕਿ ਇਹ ਸੰਬੰਧ ਵਿੱਚ ਸਰਕਾਰ ਨੂੰ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ। ਬੀਤੇ ਦਿਨੀ ਟਰੱਕ ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਬਲਬੀਰ ਸਿੰਘ ਬੀਰ ਸ਼ਾਹਪੁਰ ਦੀ ਕੇਸਾਂ ਦੀ ਬੇਅਦਬੀ ਦੇ ਮਾਮਲੇ ਵਿੱਚ ਕਿਹਾ ਕਿ 295 ਤਹਿਤ ਕਾਰਵਾਈ ਹੋਣੀ ਚਾਹੀਦੀ ਹੈ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਉਕਤ ਸਰੋਵਰ ਵਿੱਚ ਪਹਿਲਾਂ ਸਿਰਫ ਪੜਦੇ ਲਗਾ ਕੇ ਔਰਤਾਂ ਦੇ ਇਸ਼ਨਾਨ ਲਈ ਅਲੱਗ ਜਗ੍ਹਾ ਬਣਾਈ ਹੋਈ ਸੀ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਰੇਲਿੰਗ ਆਦਿ ਸਰੋਵਰ ਦੇ ਵਿੱਚ ਨਹੀਂ ਲਗਾਈ ਹੋਈ ਸੀ ਉਹਨਾਂ ਕਿਹਾ ਕਿ ਅੱਜ ਸਰੋਵਰ ਦੇ ਹੋਏ ਸੁੰਦਰੀਕਰਨ ਦੌਰਾਨ ਔਰਤਾਂ ਲਈ ਵੱਖਰੇ ਤੌਰ ਤੇ ਇਸ਼ਨਾਨ ਕਰਨ ਲਈ ਦੀਵਾਰ ਕੀਤੀ ਗਈ ਹੈ। ਇਸ ਤੋਂ ਇਲਾਵਾ ਸਰੋਵਰ ਦੇ ਵਿੱਚ ਸਟੀਲ ਦੇ ਜੰਗਲੇ ਲਗਾਏ ਗਏ ਹਨ ਤਾਂ ਜੋ ਸੰਗਤ ਇਸ਼ਨਾਨ ਕਰਨ ਦੌਰਾਨ ਸਰੋਵਰ ਦੇ ਡੂੰਘੇ ਪਾਣੀ ਵਿੱਚ ਨਾ ਜਾ ਸਕਣ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਬਣਨ ਵਾਲੀਆਂ ਸਰਾਵਾਂ ਅਤੇ ਸੰਗਤ ਲਈ ਵਧੀਆ ਸਾਫ ਸੁਥਰੇ ਪਖਾਨਿਆਂ ਦੀ ਵੀ ਸੇਵਾ ਨਿਰੰਤਰ ਜਾਰੀ ਹੈ ਜੋ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਸੰਗਤ ਦੇ ਅਰਪਣ ਕਰ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ: Punjab News: ਹੁਣ ਘਰਾਂ 'ਚ ਬੁਟੀਕ ਚਲਾਉਣ ਵਾਲੇ ਹੋ ਜਾਓ ਸਾਵਧਾਨ !
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਚੱਲ ਰਹੀਆਂ ਸੇਵਾਵਾਂ ਬੇਸ਼ੱਕ ਹੋਲੀ ਗਤੀ ਨਾਲ ਚੱਲ ਰਹੀਆਂ ਹਨ ਪਰ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਕੋਲ ਹੋਰ ਵੀ ਕਈ ਥਾਵਾਂ ਦੀਆਂ ਸੇਵਾਵਾਂ ਹਨ ਜਿਸ ਲਈ ਇਹ ਸੇਵਾਵਾਂ ਵੀ ਨਾਲ ਨਾਲ ਚਲ ਰਹੀਆਂ ਹਨ ਉਹਨਾਂ ਕਿਹਾ ਕਿ ਜਲਦ ਹੀ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਦੇ ਪੱਥਰ ਦੀ ਸੇਵਾ ਵੀ ਮੁਕੰਮਲ ਹੋ ਜਾਵੇਗੀ ਇਸ ਤੋਂ ਇਲਾਵਾ ਉਹਨਾਂ ਕੀਰਤਪੁਰ ਸਾਹਿਬ ਦੇ ਇਤਿਹਾਸਕ ਸਰੋਵਰ ਵਿੱਚ ਡਿੱਗਦੇ ਸ਼ਹਿਰ ਦੇ ਸੀਵਰੇਜ ਦੇ ਪਾਣੀ ਬਾਰੇ ਬੋਲਦਿਆਂ ਕਿਹਾ ਕਿ ਉਹ ਸਰਕਾਰ ਨੂੰ ਇਸ ਬਾਰੇ ਕਈ ਵਾਰ ਕਹਿ ਚੁੱਕੇ ਹਨ ਪਰ ਸਰਕਾਰ ਇਸ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਹੀ , ਜਿਸ ਲਈ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਦੇ ਸਹਿਯੋਗ ਨਾਲ ਉਕਤ ਪਾਣੀ ਦੀ ਰੋਕਥਾਮ ਲਈ ਯੋਗ ਪ੍ਰਬੰਧ ਕਰਨਾ ਪਵੇਗਾ।
ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁੱਚਾ ਸਿੰਘ ਅਤੇ ਬਾਬਾ ਸਤਨਾਮ ਸਿੰਘ ਨੇ ਕਿਹਾ ਕਿ ਉਹ ਗੁਰਦੁਆਰਾ ਪਤਾਲਪੁਰੀ ਸਾਹਿਬ ਅੰਦਰ ਡਿੱਗਦੇ ਸ਼ਹਿਰ ਦੇ ਗੰਦੇ ਪਾਣੀ ਦਾ ਢੁਕਵਾਂ ਪ੍ਰਬੰਧ ਕਰਨ ਲਈ ਤਿਆਰ ਹਨ ਉਹਨਾਂ ਕਿਹਾ ਕਿ ਉਹ ਬੀਤੇ ਸਮੇਂ ਵੀ ਇਸ ਗੱਲ ਨੂੰ ਕਹਿ ਚੁੱਕੇ ਹਨ ਕਿ ਅਗਰ ਸਰਕਾਰ ਇਸ ਦੀ ਸੇਵਾ ਉਹਨਾਂ ਨੂੰ ਦੇਣਾ ਚਾਹੁੰਦੀ ਹੈ ਤਾਂ ਉਹ ਇਹ ਸੇਵਾ ਕਰਨ ਲਈ ਤਿਆਰ ਹਨ ਪਰ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਹਲੇ ਤੱਕ ਉਹਨਾਂ ਨਾਲ ਕੋਈ ਵੀ ਤਾਲਮੇਲ ਨਹੀਂ ਕੀਤਾ ਗਿਆ ਜਿਸ ਕਰਕੇ ਅਜੇ ਵੀ ਕੀਰਤਪੁਰ ਸਾਹਿਬ ਸ਼ਹਿਰ ਦਾ ਗੰਦਾ ਪਾਣੀ ਆ ਕੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਇਤਿਹਾਸਿਕ ਅਸਤਘਾਟ ਵਿੱਚ ਮਿਲ ਰਿਹਾ ਹੈ। ਜਿਸ ਨਾਲ ਸੰਗਤਾਂ ਦੇ ਮਨ ਨੂੰ ਭਾਰੀ ਠੇਸ ਪਹੁੰਚਦੀ ਹੈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨੀ ਸਹਾਇਕ ਪ੍ਰੋਫੈਸਰ ਵੱਲੋਂ ਕੀਤੀ ਗਈ ਆਤਮ ਹੱਤਿਆ ਦੇ ਮਾਮਲੇ ਵਿੱਚ ਕਿਹਾ ਗਿਆ ਕਿ ਇਹ ਸੰਬੰਧ ਵਿੱਚ ਸਰਕਾਰ ਨੂੰ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ ਉਹਨਾਂ ਕਿਹਾ ਕਿ ਅੱਜ ਸਾਡੇ ਨੌਜਵਾਨ ਬੱਚੇ ਪੜ੍ਹ ਲਿਖ ਕੇ ਨੌਕਰੀਆਂ ਨਾ ਮਿਲਣ ਕਾਰਨ ਆਪਣੀਆਂ ਜਾਨਾਂ ਦੇ ਰਹੇ ਹਨ ਉਹਨਾਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਸਿਆਸੀ ਗੱਲ ਨਹੀਂ ਕਰਨਾ ਚਾਹੁੰਦੇ ਪਰ ਫਿਰ ਵੀ ਦੁੱਖ ਹੁੰਦਾ ਹੈ ਜਦੋਂ ਕੋਈ ਸਾਡੀ ਗੁਰਸਿੱਖ ਧੀ ਅਜਿਹਾ ਕਦਮ ਚੱਕਣ ਲਈ ਮਜਬੂਰ ਹੋਵੇ।
ਇਸ ਮੌਕੇ ਉਹਨਾਂ ਕਿਹਾ ਕਿ ਸਰਕਾਰ ਨੂੰ ਇਸ ਪੱਧਰੀ ਨਿਰਪੱਖ ਜਾਂਚ ਕਰਾ ਕੇ ਬਣਦੀ ਕਾਰਵਾਈ ਕਰਨੀ ਚਾਹੀਦੀ ਇਸ ਤੋਂ ਇਲਾਵਾ ਐਡਵੋਕੇਟ ਧਾਮੀ ਨੇ ਬੀਤੇ ਦਿਨੀ ਟਰੱਕ ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਬਲਬੀਰ ਸਿੰਘ ਬੀਰ ਸ਼ਾਹਪੁਰ ਦੀ ਕੇਸਾਂ ਦੀ ਬੇਅਦਬੀ ਦੇ ਮਾਮਲੇ ਵਿੱਚ ਕਿਹਾ ਕਿ ਇਹ ਸੰਬੰਧ ਵਿੱਚ ਜਥੇਦਾਰ ਸਾਹਿਬਾਨ ਬਣਦਾ ਨੋਟਸ ਜਰੂਰ ਲੈਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਾਡੇ ਸੂਬੇ ਅੰਦਰ ਨੌਜਵਾਨਾਂ ਦੀ ਕੇਸਾਂ ਦੀ ਅਤੇ ਕਕਾਰਾਂ ਦੀ ਬੇਅਦਬੀ ਨਾ ਕੀਤੀ ਜਾ ਸਕੇ ਉਹਨਾਂ ਕਿਹਾ ਕਿ ਇਸ ਵਿੱਚ ਧਾਰਾ 295 ਤਹਿਤ ਕਾਰਵਾਈ ਹੋਣੀ ਚਾਹੀਦੀ ਹੈ ।