ਪੰਜਾਬ ਨੂੰ ਜਲਦ ਮਿਲੇਗਾ ਇੱਕ ਹੋਰ ਹਵਾਈ ਅੱਡਾ!
ਹਲਵਾਰਾ ਹਵਾਈ ਅੱਡੇ ਦੇ ਟਰਮੀਨਲ ਅਤੇ ਹੋਰ ਕੰਮਾਂ ਲਈ ਪੰਜਾਬ ਸਰਕਾਰ ਵੱਲੋਂ 50 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਗਿਆ ਹੈ।
Punjab Halwara airport news: ਪੰਜਾਬ ਵਾਸੀਆਂ ਨੂੰ ਜਲਦ ਹੀ ਇੱਕ ਹੋਰ ਹਵਾਈ ਅੱਡਾ ਮਿਲਣ ਜਾ ਰਿਹਾ ਹੈ ਕਿ ਅਤੇ ਇਸ 'ਤੇ ਕੰਮ ਤੇਜ਼ੀ ਨਾਲ ਸ਼ੁਰੂ ਹੋ ਗਿਆ ਹੈ। ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਝ ਦਿਨ ਪਹਿਲਾਂ ਇੱਕ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਸੀ।
ਪੰਜਾਬ ਸਰਕਾਰ ਵੱਲੋਂ ਹਲਵਾਰਾ ਏਅਰਪੋਰਟ ਦੇ ਟਰਮੀਨਲ ਦਾ ਨਿਰਮਾਣ ਕਰਵਾਇਆ ਜਾਵੇਗਾ ਅਤੇ ਇਸ 'ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਹਲਵਾਰਾ ਹਵਾਈ ਅੱਡੇ ਦੇ ਟਰਮੀਨਲ ਅਤੇ ਹੋਰ ਕੰਮਾਂ ਲਈ ਪੰਜਾਬ ਸਰਕਾਰ ਨੇ 50 ਕਰੋੜ ਰੁਪਏ ਜਾਰੀ ਕੀਤੇ ਹਨ।
ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸ਼ਹਿਰੀ ਹਵਾਬਾਜ਼ੀ ਵਿਭਾਗ ਨੇ ਲੋਕ ਨਿਰਮਾਣ ਵਿਭਾਗ ਤੋਂ ਟਰਮੀਨਲ ਬਿਲਡਿੰਗ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਦੱਸ ਦਈਏ ਕਿ ਕਾਂਗਰਸ ਦੇ ਸਮੇਂ ਦੀ ਪੰਜਾਬ ਸਰਕਾਰ ਅਤੇ ਏਅਰਪੋਰਟ ਅਥਾਰਟੀ ਆਫ਼ ਇੰਡੀਆ ਵਿਚਾਲੇ ਹਲਵਾਰਾ ਏਅਰਪੋਰਟ ਟਰਮੀਨਲ ਦੀ ਇਮਾਰਤ ਦੀ ਉਸਾਰੀ ਨੂੰ ਲੈ ਕੇ ਸ਼ੁਰੂ ਤੋਂ ਹੀ ਸਹਿਮਤ ਨਹੀਂ ਹੋ ਸਕੀ।
ਕਾਂਗਰਸ ਸਰਕਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਟਰਮੀਨਲ ਦੀ ਇਮਾਰਤ ਨੂੰ ਆਪਣੇ ਪੱਧਰ 'ਤੇ ਬਣਾਉਣ ਦਾ ਫ਼ੈਸਲਾ ਕੀਤਾ ਸੀ ਅਤੇ ਉਨ੍ਹਾਂ ਵੱਲੋਂ ਇਸ ਦੀ ਜ਼ਿੰਮੇਵਾਰੀ ਲੋਕ ਨਿਰਮਾਣ ਵਿਭਾਗ ਨੂੰ ਸੌਂਪ ਦਿੱਤੀ ਗਈ ਸੀ।
ਹੋਰ ਪੜ੍ਹੋ: ਰਾਜਾ ਵੜਿੰਗ ਨੂੰ ਮਿਲ ਰਹੀਆਂ ਮਾਰਨ ਦੀਆਂ ਧਮਕੀਆਂ
ਇਸ ਮਾਮਲੇ 'ਚ ਟੈਂਡਰ ਵੀ ਜਾਰੀ ਕੀਤਾ ਗਿਆ ਸੀ ਪਰ ਉਦੋਂ ਤੱਕ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣ ਗਏ ਸਨ ਅਤੇ ਉਨ੍ਹਾਂ ਵੱਲੋਂ ਆਪਣੇ ਕਾਰਜਕਾਲ ਵਿੱਚ ਪਿਛਲੇ ਸਾਲ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਕੰਸਟਰੱਕਸ਼ਨ ਕੰਪਨੀ ਦਾ ਕਰੀਬ ਪੰਜ ਫੀਸਦੀ ਕੰਮ ਕਰਵਾਇਆ ਸੀ। ਚੰਨੀ ਸਰਕਾਰ ਨੇ ਕੰਪਨੀ ਨੂੰ ਕੋਈ ਫੰਡ ਜਾਰੀ ਨਹੀਂ ਕੀਤਾ ਸੀ ਜਿਸ ਕਰਕੇ ਕੰਪਨੀ ਨੇ ਕੰਮ ਬੰਦ ਕਰ ਦਿੱਤਾ ਸੀ।
ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਹੁਣ 50 ਕਰੋੜ ਰੁਪਏ ਦਾ ਫੰਡ ਜਾਰੀ ਕਰ ਦਿੱਤਾ ਹੈ ਅਤੇ ਇਹ ਕੰਮ ਮੁੜ ਪੁਰਾਣੇ ਡਿਜ਼ਾਈਨ ਅਨੁਸਾਰ ਲੋਕ ਨਿਰਮਾਣ ਵਿਭਾਗ ਰਾਹੀਂ ਸ਼ੁਰੂ ਕੀਤਾ ਗਿਆ ਹੈ। ਏਅਰਪੋਰਟ ਅਥਾਰਟੀ ਆਫ਼ ਇੰਡੀਆ ਨਾਲ ਕੁਝ ਮੁੱਦੇ ਸਨ, ਜਿਸ ਕਰਕੇ ਕੰਮ ਠੱਪ ਹੋ ਗਿਆ ਸੀ ਪਰ ਹੁਣ ਇਸ ਦਾ ਕੰਮ ਮਾਰਚ ਤੱਕ ਪੂਰਾ ਕਰ ਲਿਆ ਜਾਵੇਗਾ।
ਹੋਰ ਪੜ੍ਹੋ: ਕੈਨੇਡਾ ਵਿੱਚ ਪੜ੍ਹਾਈ ਲਈ ਗਏ ਪੰਜਾਬ ਦੇ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
(Apart from news related to Punjab Halwara airport, stay tuned to Zee PHH for more updates)