Punjab Women Budget 2024: ਮਹਿਲਾਵਾਂ ਲਈ ਬੱਸ ਦੇ ਝੂਟੇ ਰਹਿਣਗੇ ਫ੍ਰੀ!
ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰ ਦਿੱਤਾ ਹੈ। ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁਪਏ ਹੈ। ਪੰਜਾਬ ਵਿੱਚ ਪਹਿਲੀ ਵਾਰ ਬਜਟ 2 ਲੱਖ ਕਰੋੜ ਰੁਪਏ ਤੋਂ ਵੱਧ ਗਿਆ ਹੈ। ਬਜਟ ਭਾਸ਼ਣ ਦੀ ਸ਼ੁਰੂਆਤ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ 40 ਹਜ਼ਾ
Punjab Women Budget 2024: ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰ ਦਿੱਤਾ ਹੈ। ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁਪਏ ਹੈ। ਪੰਜਾਬ ਵਿੱਚ ਪਹਿਲੀ ਵਾਰ ਬਜਟ 2 ਲੱਖ ਕਰੋੜ ਰੁਪਏ ਤੋਂ ਵੱਧ ਗਿਆ ਹੈ। ਬਜਟ ਭਾਸ਼ਣ ਦੀ ਸ਼ੁਰੂਆਤ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ।
ਔਰਤਾਂ ਲਈ ਮੁਫ਼ਤ ਬੱਸ ਸੇਵਾ ਜਾਰੀ (Free Bus service)
ਹਾਲ ਹੀ ਵਿੱਚ ਮਹਿਲਾਵਾਂ ਨੇ ਲਈ ਵੱਡਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਔਰਤਾਂ ਲਈ ਮੁਫ਼ਤ ਬੱਸ ਸੇਵਾ ਜਾਰੀ ਰਹੇਗੀ। ਔਰਤਾਂ ਲਈ ਮੁਫ਼ਤ ਬੱਸ ਸੇਵਾ ਜਾਰੀ ਰਹੇਗੀ। ਇਸ ਲਈ 450 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਇਸ ਸੇਵਾਵਾਂ ਦਾ ਮਹਿਲਾਵਾਂ ਅਤੇ ਲੜਕੀਆਂ ਨੂੰ ਲਾਭ ਮਿਲਦਾ ਰਹੇਗਾ।
ਇਹ ਵੀ ਪੜ੍ਹੋ: Punjab Education Budget 2024 ਸਿੱਖਿਆ ਲਈ ਬਜਟ 'ਚ ਵੱਡਾ ਐਲਾਨ !16 ਹਜ਼ਾਰ 987 ਕਰੋੜ ਰੁਪਏ ਨਾਲ ਸਰਕਾਰੀ ਸਕੂਲਾਂ ਦੀ ਬਦਲਣਗੇ ਨੁਹਾਰ
ਦੱਸਣਯੋਗ ਹੈ ਕਿ ਪੰਜਾਬ ਅੰਦਰ ਮਹਿਲਾਵਾਂ ਵਾਸਤੇ ਮੁਫ਼ਤ ਬੱਸ ਸੇਵਾ (Free Bus service) 1 ਅਪਰੈਲ ਤੋਂ ਚਾਲੂ ਹੋਈ ਸੀ। ਦਰਅਸਲ ਸਰਕਾਰੀ ਬੱਸਾਂ ਵਿੱਚ ਮਫ਼ਤ ਸਫ਼ਰ ਲਈ ਮਹਿਲਾਵਾਂ ਨੂੰ ਕੋਈ ਵੀ ਪ੍ਰਮਾਣ ਪੱਤਰ ਅਧਾਰ ਕਾਰਡ, ਵੋਟਰ ਕਾਰਡ ਜਾਂ ਕੋਈ ਵੀ ਪੰਜਾਬ ਦੇ ਵਾਸੀ ਹੋਣ ਦਾ ਪ੍ਰਮਾਣ ਪੱਤਰ ਦਿਖਾਉਣਾ ਪਵੇਗਾ।
ਮਹਿਲਾਵਾਂ ਪੰਜਾਬ ਰੋਡਵੇਜ਼ ਟ੍ਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਤੇ ਪੰਜਾਬ ਰੋਡਵੇਜ਼ ਬੱਸਾਂ (PUNBUS) ਅਤੇ ਲੋਕਲ ਬੌਡੀਜ਼ ਵੱਲੋਂ ਚਲਾਈਆਂ ਜਾਂਦੀਆਂ ਸਿਟੀ ਬੱਸਾਂ ਵਿੱਚ ਮੁਫ਼ਤ ਸਫਰ ਕਰ ਸਕਦੀਆਂ ਹਨ। ਇਸ ਵਿੱਚੇ ਵੋਲਵੋ, ਏਸੀ ਜਾਂ HVAC ਬੱਸਾਂ ਸ਼ਾਮਲ ਨਹੀਂ ਹੋਣਗੀਆਂ।
ਇਹ ਵੀ ਪੜ੍ਹੋ: Punjab Assembly Budget Live: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਲਈ 9330 ਕਰੋੜ ਰੁਪਏ ਦੀ ਤਜਵੀਜ਼
ਪਹਿਲੇ ਚਰਚਾ ਸੀ ਕਿ ਆਪਣੇ ਬਜਟ ਵਿਚ ਮਹਿਲਾਵਾਂ ਲਈ ਮਾਨ ਸਰਕਾਰ ਵੱਡਾ ਐਲਾਨ ਕਰ ਸਕਦੀ ਹੈ ਪਰ ਅਜਿਹਾ ਕੁਝ ਐਲਾਨ ਨਹੀਂ ਕੀਤਾ ਗਿਆ ਕਿਉਂਕਿ ਬੀਤੇ ਦਿਨ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੇ ਵੀ ਬਜਟ ਪੇਸ਼ ਕੀਤਾ ਸੀ ਜਿਸ ਵਿੱਚ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ।