Delhi Kisan Andolen 2.0: ਕਿਸਾਨਾਂ ਦੇ ਦਿੱਲੀ ਕੂਚ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਦੇ ਬਾਰਡਰ ਸੀਲ, ਕਈ ਜ਼ਿਲ੍ਹਿਆਂ `ਚ ਧਾਰਾ 144 ਲਾਗੂ
Delhi Kisan Andolen 2.0: ਕਿਸਾਨਾਂ ਦਾ ਦਿੱਲੀ ਕੂਚ ਕਰਨ ਦੇ ਐਲਾਨ ਦੇ ਮੱਦੇਨਜ਼ਰ ਰਾਜਧਾਨੀ ਦੀਆਂ ਸਾਰੀਆਂ ਸਰਹੱਦਾਂ ਉਪਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਦਿੱਤੇ ਗਏ ਹਨ।
Delhi Kisan Andolen 2.0: 13 ਫਰਵਰੀ ਨੂੰ ਕਿਸਾਨਾਂ ਦਾ ਦਿੱਲੀ ਕੂਚ ਕਰਨ ਦੇ ਐਲਾਨ ਦੇ ਮੱਦੇਨਜ਼ਰ ਰਾਜਧਾਨੀ ਦੀਆਂ ਸਾਰੀਆਂ ਸਰਹੱਦਾਂ ਉਪਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਦਿੱਤੇ ਗਏ ਹਨ। ਦਿੱਲੀ ਦੇ ਬਾਰਡਰਾਂ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸੜਕਾਂ ਨੂੰ ਤੋੜ ਕੇ ਕਿੱਲ ਠੋਕ ਦਿੱਤੇ ਗਏ ਹਨ।
ਉੱਚੀਆਂ-ਉੱਚੀਆਂ ਬੈਰੀਕੇਡਿੰਗ ਕਰ ਦਿੱਤੀਆਂ ਗਈਆਂ ਹਨ। ਦਿੱਲੀ ਦੇ ਸਿੰਘੂ ਬਾਰਡਰ ਉਪਰ ਪੰਜਾਬ ਅਤੇ ਹਰਿਆਣਾ ਦੀ ਆਮਦ ਨੂੰ ਲੈ ਕੇ ਬੈਰੀਕੇਡਿੰਗ ਕਰਕੇ ਸਰਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ। ਦਿੱਲੀ ਦੇ ਅੰਦਰ ਸਾਰੀ ਟ੍ਰੈਫਿਕ ਨੂੰ ਰੋਕਿਆ ਜਾ ਰਿਹਾ ਹੈ, ਜਿਸ ਕਾਰਨ ਦਿੱਲੀ ਪੁਲਿਸ ਚੌਕਸ ਨਜ਼ਰ ਆ ਰਹੀ ਹੈ। ਇਥੇ ਕ੍ਰੇਨ ਦੀ ਮਦਦ ਨਾਲ ਬੈਰੀਕੇਡਿੰਗ ਕਰ ਦਿੱਤੀ ਗਈ ਹੈ ਤੇ ਫੋਰਸ ਵੀ ਤਾਇਨਾਤ ਕਰ ਦਿੱਤੀ ਗਈ ਹੈ। ਇਹ ਫੋਰਸ ਚੱਪੇ-ਚੱਪੇ ਉਪਰ ਆਪਣੀ ਬਾਜ਼ ਅੱਖ ਰੱਖੇਗੀ।
ਅੱਜ ਸਵੇਰੇ 6 ਵਜੇ ਤੋਂ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ, ਡੋਂਗਲ ਅਤੇ ਬਲਕ ਐਸਐਮਐਸ ਬੰਦ ਕਰ ਦਿੱਤੇ ਗਏ ਹਨ। ਇਹ ਪਾਬੰਦੀ ਅੰਬਾਲਾ, ਹਿਸਾਰ, ਕੁਰੂਕਸ਼ੇਤਰ, ਕੈਥਲ, ਜੀਂਦ, ਫਤਿਹਾਬਾਦ ਅਤੇ ਪੁਲਿਸ ਜ਼ਿਲ੍ਹਾ ਡੱਬਵਾਲੀ ਸਮੇਤ ਸਿਰਸਾ ਜ਼ਿਲ੍ਹਿਆਂ ਵਿੱਚ ਹੋਵੇਗੀ। ਇਹ ਹੁਕਮ 13 ਫਰਵਰੀ ਦੀ ਅੱਧੀ ਰਾਤ 12 ਵਜੇ ਤੱਕ ਲਾਗੂ ਰਹੇਗਾ। ਹਰਿਆਣਾ ਦੇ ਸੋਨੀਪਤ, ਝੱਜਰ, ਪੰਚਕੂਲਾ, ਅੰਬਾਲਾ, ਕੈਥਲ, ਹਿਸਾਰ, ਸਿਰਸਾ, ਫਤਿਹਾਬਾਦ ਅਤੇ ਜੀਂਦ ਸਮੇਤ 12 ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਪੰਜਾਬ ਅਤੇ ਦਿੱਲੀ ਦੇ ਰੂਟ ਵੀ ਮੋੜ ਦਿੱਤੇ ਗਏ ਹਨ। ਕੇਂਦਰ ਸਰਕਾਰ ਨੇ ਅਰਧ ਸੈਨਿਕ ਬਲਾਂ ਦੀਆਂ 64 ਕੰਪਨੀਆਂ ਹਰਿਆਣਾ ਭੇਜੀਆਂ ਹਨ। ਜਿਸ ਵਿੱਚ ਬੀਐਸਐਫ ਅਤੇ ਸੀਆਰਪੀਐਫ ਦੇ ਜਵਾਨ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਦਿੱਲੀ ਦੇ ਕਈ ਇਲਾਕਿਆਂ ਵਿੱਚ ਵੀ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
13 ਫਰਵਰੀ ਨੂੰ ਪੰਜਾਬ ਦੇ ਕਿਸਾਨ ਲਗਭਗ 2500 ਹਜ਼ਾਰ ਟਰੈਕਟਰ ਟਰਾਲੀਆਂ 'ਤੇ ਦਿੱਲੀ ਜਾਣ ਲਈ ਹਰਿਆਣਾ 'ਚ ਦਾਖਲ ਹੋਣਗੇ। ਇਸ ਲਈ ਸ਼ੰਭੂ ਬਾਰਡਰ, ਡੱਬਵਾਲੀ ਅਤੇ ਖਨੌਰੀ ਬਾਰਡਰ ਦੀ ਚੋਣ ਕੀਤੀ ਗਈ ਹੈ।
ਐਮਰਜੈਂਸੀ ਸਥਿਤੀ ਨਾਲ ਨਜਿੱਠਣ ਤੇ ਅੰਬਾਲਾ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਚਾਰ ਕੰਪਨੀਆਂ ਅਲਫ਼ਾ, ਬ੍ਰਾਵੋ, ਚਾਰਲੀ ਅਤੇ ਡੈਲਟਾ ਦਾ ਗਠਨ ਕੀਤਾ ਗਿਆ ਹੈ। ਚਾਰ ਕੰਪਨੀਆਂ ਵਿੱਚ 428 ਸਿਪਾਹੀ ਹੋਣਗੇ। ਕੇਂਦਰ ਨੇ ਹਰਿਆਣਾ ਨੂੰ 14 ਹੋਰ ਕੰਪਨੀਆਂ ਦਿੱਤੀਆਂ ਹਨ। ਹੁਣ ਕਿਸਾਨ ਅੰਦੋਲਨ ਨੂੰ ਲੈ ਕੇ ਕੁੱਲ 64 ਕੰਪਨੀਆਂ ਹਰਿਆਣਾ ਪਹੁੰਚ ਚੁੱਕੀਆਂ ਹਨ।
ਇਹ ਵੀ ਪੜ੍ਹੋ : Delhi Kisan Andolen 2.0: ਪੰਜਾਬ ਤੋਂ 20 ਹਜ਼ਾਰ ਅੰਨਦਾਤਾ ਦਿੱਲੀ ਦੀਆਂ ਬਰੂਹਾਂ 'ਤੇ ਦੇਵੇਗਾ ਦਸਤਕ!