High Court News: ਮੁਹਾਲੀ ਅੰਤਰਰਾਜੀ ਬੱਸ ਅੱਡੇ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਸਖ਼ਤ ਆਦੇਸ਼ ਜਾਰੀ
Advertisement
Article Detail0/zeephh/zeephh1680685

High Court News: ਮੁਹਾਲੀ ਅੰਤਰਰਾਜੀ ਬੱਸ ਅੱਡੇ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਸਖ਼ਤ ਆਦੇਸ਼ ਜਾਰੀ

High Court News: ਮੁਹਾਲੀ ਅੰਤਰਰਾਜੀ ਬੱਸ ਅੱਡੇ ਅੰਦਰ ਬੱਸਾਂ ਦੀ ਐਂਟਰੀ ਨਾ ਹੋਣ ਦਾ ਮੁੱਦਾ ਹਾਈ ਕੋਰਟ ਵਿੱਚ ਪੁੱਜ ਗਿਆ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਵੱਡਾ ਫ਼ੈਸਲਾ ਸੁਣਾਇਆ।

High Court News: ਮੁਹਾਲੀ ਅੰਤਰਰਾਜੀ ਬੱਸ ਅੱਡੇ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਸਖ਼ਤ ਆਦੇਸ਼ ਜਾਰੀ

High Court News: ਇੱਕ ਪਾਸੇ ਸਰਕਾਰਾਂ ਮੋਹਾਲੀ ਸ਼ਹਿਰ ਨੂੰ ਮੈਟਰੋਪੋਲੀਟਨ ਸ਼ਹਿਰ ਦਾ ਦਰਜਾ ਦਿਵਾਉਣ ਲਈ ਯਤਨਸ਼ੀਲ ਹਨ ਪਰ ਮੋਹਾਲੀ ਵਾਸੀਆਂ ਦੀ ਪਿਛਲੇ ਕੁਝ ਵਰ੍ਹਿਆਂ ਤੋਂ ਤ੍ਰਾਸਦੀ ਰਹੀ ਹੈ ਕਿ ਉਹ ਮੁੱਢਲੀਆਂ ਸਹੂਲਤਾਂ ਤੋਂ ਵੀ ਵਾਂਝੇ ਨਜ਼ਰ ਆ ਰਹੇ ਹਨ। ਸਨ 1992 ਵਿੱਚ ਮਰਹੂਮ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਵੱਲੋਂ ਮੋਹਾਲੀ ਦੇ ਫੇਜ਼-8 ਵਿੱਚ ਬੱਸ ਸਟੈਂਡ ਬਣਾਇਆ ਗਿਆ ਸੀ।

ਜੋ ਸਮੇਂ ਦੀਆਂ ਸਰਕਾਰਾਂ ਵੱਲੋਂ 2016 ਵਿੱਚ ਬੰਦ ਕਰਵਾ ਮੋਹਾਲੀ ਦੇ ਫੇਸ 6 ਵਿੱਚ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਨਾਮ ਉਤੇ ਅੰਤਰਰਾਜੀ ਬੱਸ ਅੱਡਾ ਬਣਵਾਇਆ ਗਿਆ ਸੀ। ਜੋ ਕਾਨੂੰਨੀ ਅੜਚਨਾਂ ਅਤੇ ਰਾਜਨੀਤੀ ਦਾ ਸ਼ਿਕਾਰ ਹੋ ਗਿਆ। ਹੁਣ 2016 ਤੋਂ ਲੈ ਕੇ ਅੱਜ ਤੱਕ ਮੁਹਾਲੀ ਵਿੱਚ ਸੁਚਾਰੂ ਢੰਗ ਨਾਲ ਚੱਲਣ ਵਾਲਾ ਕੋਈ ਵੀ ਬੱਸ ਅੱਡਾ ਮੌਜੂਦ ਨਹੀਂ ਹੈ ਤੇ 500 ਕਰੋੜ ਦੀ ਲਾਗਤ ਨਾਲ ਬਣਾਏ ਗਏ ਅੰਤਰਰਾਜੀ ਬੱਸ ਅੱਡੇ ਵਿੱਚ ਹੁਣ ਵਿੱਚ ਨਾ ਤਾਂ ਬਿਜਲੀ ਹੈ ਅਤੇ ਨਾ ਹੀ ਪਾਣੀ ਜਿਸ ਕਾਰਨ ਓਧਰ ਆਈਆਂ ਹੋਈਆਂ ਸਵਾਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ : Parkash Singh Badal Antim Ardas: ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਲਈ ਪਹੁੰਚੇ ਅਮਿਤ ਸ਼ਾਹ!

ਜਿਸ ਕਾਰਨ ਇੱਕ ਸਖ਼ਸ਼ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਪਾਈ ਗਈ ਸੀ ਕਿ ਮੁਹਾਲੀ ਦੇ ਫੇਜ਼ 6 ਬੱਸ ਅੱਡੇ ਵਿੱਚ ਕੋਈ ਵੀ ਬੱਸ ਨਹੀਂ ਆਉਂਦੀ। ਜਿਸ ਉਤੇ ਨੋਟਿਸ ਲੈਂਦੇ ਹੋਏ ਹਾਈ ਕੋਰਟ ਦੇ ਜੱਜ ਅਰਵਿੰਦ ਸਾਂਗਵਾਨ ਨੇ ਸਟੇਟ ਕੌਂਸਲ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਪੰਜਾਬ ਰੋਡਵੇਜ਼ ਦੇ ਬੱਸ ਦੀ ਐਂਟਰੀ ਲਈ ਡਰਾਈਵਰਾਂ ਦੇ ਬਾਇਓਮੈਟ੍ਰਿਕ ਹਾਜ਼ਰੀ ਨੂੰ ਯਕੀਨੀ ਬਣਾਈ ਜਾਵੇ ਅਤੇ ਸਟੇਟਸ ਰਿਪੋਰਟ ਅਗਲੀ ਤਰੀਕ ਉਤੇ ਫਾਈਲ ਕੀਤੀ ਜਾਵੇ। ਦੂਸਰੇ ਪਾਸੇ ਇਸ ਸਬੰਧੀ ਐਸਐਸਪੀ ਮੋਹਾਲੀ ਨੂੰ ਵੀ ਆਦੇਸ਼ ਜਾਰੀ ਕੀਤੇ ਗਏ ਹਨ ਕਿ ਉਨ੍ਹਾਂ ਵੱਲੋਂ ਬੱਸ ਅੱਡੇ ਅਤੇ ਆਸਪਾਸ ਦੇ ਇਲਾਕੇ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣ ਤਾਂ ਜੋ ਸੜਕਾਂ ਉਤੇ ਜਾਮ ਨਾ ਲੱਗ ਸਕੇ।

ਇਹ ਵੀ ਪੜ੍ਹੋ : Kanwar Chahal death news: ਪੰਜਾਬੀ ਇੰਡਸਟਰੀ ਤੋਂ ਆਈ ਮੰਦਭਾਗੀ ਖ਼ਬਰ! ਨਹੀਂ ਰਿਹਾ ਗਾਇਕ ਕੰਵਰ ਚਾਹਲ

ਮੁਹਾਲੀ ਤੋਂ ਮਨੀਸ਼ ਸ਼ੰਕਰ ਦੀ ਰਿਪੋਰਟ

Trending news