Punjab News: ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਖ਼ਤਮ, ਅੱਜ ਤੋਂ ਕੰਮ `ਤੇ ਵਾਪਸ ਪਰਤਣਗੇ 1.5 ਲੱਖ ਵਕੀਲ
Muktsar Sahib lawyer strike: ਮੁਕਤਸਰ ਸਾਹਿਬ `ਚ ਵਕੀਲ ਨਾਲ ਹੋਏ ਤਸ਼ੱਦਦ ਵਾਲੇ ਮਾਮਲੇ ਨੂੰ ਲੈ ਕੇ ਅਣਮਿਥੇ ਸਮੇਂ ਦੀ ਹੜਤਾਲ ਖਤਮ ਹੋ ਗਈ। ਬਾਰ ਕੌਂਸਲ ਦੇ ਅਧਿਕਾਰੀਆਂ ਸਮੇਤ ਵਕੀਲਾਂ ਦਾ ਵਫ਼ਦ ਦੁਪਹਿਰ 1 ਵਜੇ ਮੁੱਖ ਮੰਤਰੀ ਅਤੇ ਹੋਰ ਅਧਿਕਾਰੀਆਂ ਨੂੰ ਮਿਲਿਆ ਅਤੇ ਸ਼ਾਮ ਤੱਕ ਸਾਰੀਆਂ ਮੰਗਾਂ ਪੂਰੀਆਂ ਹੋ ਗਈਆਂ, ਜਿਸ ਲਈ ਉਨ੍ਹਾਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
Muktsar Sahib lawyer strike: ਮੁਕਤਸਰ ਸਾਹਿਬ 'ਚ ਵਕੀਲ ਨਾਲ ਤਸ਼ੱਦਦ ਕਰਨ ਦੇ ਮਾਮਲੇ ਨੂੰ ਲੈ ਕੇ ਮੰਗਲਵਾਰ ਤੋਂ ਜਾਰੀ ਅਣਮਿਥੇ ਸਮੇਂ ਦੀ ਹੜਤਾਲ ਅੱਜ ਖ਼ਤਮ ਹੋ ਗਈ ਹੈ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੀ ਜਨਰਲ ਹਾਊਸ ਦੀ ਮੀਟਿੰਗ ਸ਼ੁੱਕਰਵਾਰ ਸਵੇਰੇ 9:30 ਵਜੇ ਸ਼ੁਰੂ ਹੋਈ। ਇਸ ਦੌਰਾਨ ਫੈਸਲਾ ਕੀਤਾ ਗਿਆ ਕਿ ਵਕੀਲ ਅੱਜ ਤੋਂ ਹੀ ਕੰਮ 'ਤੇ ਪਰਤਣਗੇ।
ਬਾਰ ਕੌਂਸਲ ਆਫ਼ ਪੰਜਾਬ ਅਤੇ ਹਰਿਆਣਾ ਵੱਲੋਂ ਮੰਗਾਂ ਮੰਨੇ ਜਾਣ ’ਤੇ ਚੇਅਰਮੈਨ ਅਸ਼ੋਕ ਸਿੰਗਲਾ ਨੇ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ। ਅਜਿਹੇ 'ਚ ਅੱਜ ਤੋਂ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੀਆਂ ਅਦਾਲਤਾਂ 'ਚ ਕਰੀਬ 1.5 ਲੱਖ ਵਕੀਲ ਕੰਮ 'ਤੇ ਪਰਤ ਗਏ ਹਨ।
ਬਾਰ ਕੌਂਸਲ ਆਫ਼ ਪੰਜਾਬ-ਹਰਿਆਣਾ ਦੇ ਚੇਅਰਮੈਨ ਅਸ਼ੋਕ ਸਿੰਗਲਾ, ਪੰਜਾਬ-ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਅਧਿਕਾਰੀਆਂ ਅਤੇ ਮੁਕਤਸਰ ਸਾਹਿਬ ਬਾਰ ਐਸੋਸੀਏਸ਼ਨ ਦੇ ਅਧਿਕਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਡੀਜੀਪੀ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਸੀ।
ਇਹ ਵੀ ਪੜ੍ਹੋ: Punjab News: ਮੁਕਤਸਰ ਦੇ ਵਕੀਲ 'ਤੇ ਤਸ਼ੱਦਦ ਦੇ ਮਾਮਲੇ 'ਚ ਵੱਡੀ ਕਾਰਵਾਈ! ਪੰਜਾਬ ਪੁਲਿਸ ਵਿੱਚ ਕਰ ਦਿੱਤਾ ਵੱਡਾ ਫੇਰਬਦਲ
ਸਿੰਗਲਾ ਨੇ ਦੱਸਿਆ ਕਿ ਦੁਪਹਿਰ 1 ਵਜੇ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਬਾਰੇ ਅੱਜ ਹੀ ਫੈਸਲਾ ਕਰ ਲਿਆ ਜਾਵੇਗਾ। ਇਸ ਤੋਂ ਬਾਅਦ ਮੁਲਜ਼ਮ ਐਸਪੀ (ਇੰਟੈਲੀਜੈਂਸ) ਰਮਨਦੀਪ ਸਿੰਘ ਭੁੱਲਰ, ਸੀਆਈਏ ਇੰਸਪੈਕਟਰ ਰਮਨ ਕੁਮਾਰ ਕੰਬੋਜ ਅਤੇ ਸੀਨੀਅਰ ਕਾਂਸਟੇਬਲ ਹਰਬੰਸ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ।
ਇਸ ਦੇ ਨਾਲ ਹੀ ਇਸ ਪੂਰੇ ਘਟਨਾਕ੍ਰਮ ਦੀ ਜਾਂਚ ਲਈ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਸੀ। ਡੀਸੀਪੀ ਹਰਮੀਤ ਸਿੰਘ ਹੁੰਦਲ, ਏਡੀਸੀਪੀ ਸੋਹੇਲ ਕਾਸਿਮ ਮੀਰ ਅਤੇ ਸੰਗਰੂਰ ਦੇ ਐਸਪੀ (ਇਨਵੈਸਟੀਗੇਸ਼ਨ) ਪਲਵਿੰਦਰ ਸਿੰਘ ਚੀਮਾ ਨੂੰ ਐਸਆਈਟੀ ਵਿੱਚ ਸ਼ਾਮਲ ਕੀਤਾ ਗਿਆ ਸੀ। ਸਿੰਗਲਾ ਨੇ ਇਹ ਵੀ ਕਿਹਾ ਕਿ ਬਾਰ ਕੌਂਸਲ ਵੱਲੋਂ ਪੀੜਤ ਵਕੀਲ ਦੀ ਰਿਹਾਈ ਦਾ ਭਰੋਸਾ ਦਿੱਤਾ ਗਿਆ ਸੀ।
ਬਾਰ ਕੌਂਸਲ ਦੇ ਅਧਿਕਾਰੀਆਂ ਸਮੇਤ ਵਕੀਲਾਂ ਦਾ ਵਫ਼ਦ ਦੁਪਹਿਰ 1 ਵਜੇ ਮੁੱਖ ਮੰਤਰੀ ਅਤੇ ਹੋਰ ਅਧਿਕਾਰੀਆਂ ਨੂੰ ਮਿਲਿਆ ਅਤੇ ਸ਼ਾਮ ਤੱਕ ਸਾਰੀਆਂ ਮੰਗਾਂ ਪੂਰੀਆਂ ਹੋ ਗਈਆਂ, ਜਿਸ ਲਈ ਉਨ੍ਹਾਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਮੰਗਲਵਾਰ ਤੋਂ ਹੜਤਾਲ 'ਤੇ ਚੱਲ ਰਹੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੇ ਕਰੀਬ ਡੇਢ ਹਜ਼ਾਰ ਵਕੀਲਾਂ ਨੂੰ ਵੀ ਵੀਰਵਾਰ ਤੋਂ ਅਦਾਲਤਾਂ 'ਚ ਆਉਣ ਅਤੇ ਕੰਮ ਸ਼ੁਰੂ ਕਰਨ ਦਾ ਸੱਦਾ ਦਿੱਤਾ।
(ਰੋਹਿਤ ਬਾਂਸਲ ਦੀ ਰਿਪੋਰਟ)