HC to Haryana Government: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਨੂੰ ਕਲੀਅਰ ਅਤੇ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਹਨ।
Trending Photos
HC to Haryana Government: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਨੂੰ ਕਲੀਅਰ ਅਤੇ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਕਿਹਾ ਕਿ ਸਰਹੱਦ 'ਤੇ ਸਥਿਤੀ ਸ਼ਾਂਤ ਹੈ ਅਤੇ ਕਿਸਾਨਾਂ ਦੀ ਕੇਂਦਰ ਸਰਕਾਰ ਤੋਂ ਮੰਗ ਹੈ, ਇਸ ਲਈ ਉਨ੍ਹਾਂ ਨੂੰ ਦਿੱਲੀ ਵੱਲ ਜਾਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਆਖਿਆ ਹੈ ਕਿ ਅਸੀਂ ਸ਼ਾਂਤਮਈ ਤਰੀਕੇ ਨਾਲ ਦਿੱਲੀ ਵਿਚ ਪ੍ਰਦਰਸ਼ਨ ਕਰਾਂਗੇ। ਉਨ੍ਹਾਂ ਆਖਿਆ ਕਿ ਆਖਰੀ ਫੈਸਲਾ ਮੀਟਿੰਗ ਵਿਚ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਸ਼ੁਰੂ ਤੋਂ ਦਿੱਲੀ ਜਾਣਾ ਚਾਹੁੰਦੇ ਸੀ ਅਤੇ ਸ਼ਾਂਤਮਈ ਢੰਗ ਨਾਲ ਹੀ ਦਿੱਲੀ ਵੱਲ ਜਾ ਰਹੇ ਸੀ, ਪਰ ਹਰਿਆਣਾ ਸਰਕਾਰ ਨੇ ਬੇਵਜ੍ਹਾ ਰੋਕਾਂ ਲਾ ਕੇ ਇਥੇ ਰੋਕ ਲਿਆ ਗਿਆ। ਉਹ ਹਾਈਕੋਰਟ ਦੇ ਤਾਜ਼ਾ ਹੁਕਮਾਂ ਦਾ ਸਵਾਗਤ ਕਰਦੇ ਹਨ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਅੰਦਰ ਸੜਕ ਸਾਫ਼ ਕਰਨ ਅਤੇ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ‘ਚ ਦਾਇਰ ਇਸ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਕਿਸਾਨਾਂ ਦੇ ਅੰਦੋਲਨ ਕਾਰਨ NH-44 ਪਿਛਲੇ 5 ਮਹੀਨਿਆਂ ਤੋਂ ਬੰਦ ਹੈ। ਇਸ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਹੋ ਰਹੀ ਹੈ।
ਹਾਈ ਕੋਰਟ ਨੇ ਕਿਹਾ ਕਿ ਬਾਰਡਰ ਉਤੇ ਸਥਿਤੀ ਸ਼ਾਂਤ ਹੈ ਅਤੇ ਕਿਸਾਨਾਂ ਦੀ ਕੇਂਦਰ ਸਰਕਾਰ ਤੋਂ ਮੰਗ ਹੈ। ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਦੋਵਾਂ ਨੂੰ ਹੁਕਮ ਦਿੱਤੇ ਹਨ। ਹਰਿਆਣਾ ਜਿੱਥੇ ਪੁਲਿਸ ਵੱਲੋਂ ਲਗਾਏ ਬੈਰੀਕੇਡ ਹਟਾਏ, ਉਥੇ ਹੀ ਪੰਜਾਬ ਨੂੰ ਕਿਸਾਨਾਂ ਨੂੰ ਉਥੋਂ ਹਟਾਉਣਾ ਚਾਹੀਦਾ ਹੈ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ।
ਦੱਸ ਦਈਏ ਕਿ ਸ਼ੰਭੂ ਬਾਰਡਰ ਖੁੱਲ੍ਹਵਾਉਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ’ਚ ਹਰਿਆਣਾ ਤੇ ਪੰਜਾਬ ਸਰਕਾਰ ਸਣੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਜਗਜੀਤ ਡੱਲੇਵਾਲ ਨੂੰ ਧਿਰ ਬਣਾਇਆ ਗਿਆ ਸੀ।