Punjab Health Minister Dr Balbir Singh News on Hospitals Upgradation: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ 40 ਹਸਪਤਾਲਾਂ ਜਾਂ ਸੈਕੰਡਰੀ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਤਿਆਰ ਹੈ ਅਤੇ ਇਨ੍ਹਾਂ 40 ਹਸਪਤਾਲਾਂ ਵਿੱਚ 19 ਜ਼ਿਲ੍ਹਾ ਹਸਪਤਾਲ, ਛੇ ਸਬ-ਡਿਵੀਜ਼ਨ ਹਸਪਤਾਲ ਅਤੇ 15 ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਸ਼ਾਮਲ ਕੀਤੇ ਗਏ ਹਨ।


COMMERCIAL BREAK
SCROLL TO CONTINUE READING

ਸਿਹਤ ਮੰਤਰੀ ਡਾ: ਬਲਬੀਰ ਸਿੰਘ ਦੇ ਮੁਤਾਬਕ ਲਗਭਗ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਉਮੀਦ ਹੈ ਕਿ ਇਸ ਸਾਲ ਵਿੱਚ ਇਹ ਕੰਮ ਪੂਰਾ ਕਰ ਦਿੱਤਾ ਜਾਵੇਗਾ। 


ਡਾ: ਬਲਬੀਰ ਸਿੰਘ ਨੇ ਬੀਤੀ ਸ਼ਾਮ ਪੰਜਾਬ ਭਵਨ ਵਿਖੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐੱਚ.ਐੱਸ.ਸੀ.), ਆਰਕੀਟੈਕਚਰ ਵਿਭਾਗ, ਲੋਕ ਨਿਰਮਾਣ ਵਿਭਾਗ, ਪੰਜਾਬ ਮੰਡੀ ਬੋਰਡ, ਪੁੱਡਾ ਅਤੇ ਹੋਰਨਾਂ ਸਣੇ ਸਾਰੀਆਂ ਐਗਜ਼ੀਕਿਊਸ਼ਨ ਏਜੰਸੀਆਂ ਦੇ ਇੰਜੀਨੀਅਰਾਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਮੀਟਿੰਗ ਦੀ ਪ੍ਰਧਾਨਗੀ ਕੀਤੀ।


ਇਸ ਦੌਰਾਨ ਮੰਤਰੀ ਦੇ ਨਾਲ ਪ੍ਰਮੁੱਖ ਸਕੱਤਰ (ਸਿਹਤ) ਵਿਵੇਕ ਪ੍ਰਤਾਪ ਸਿੰਘ, ਪੀਐਸਐਚਸੀ ਦੇ ਮੈਨੇਜਿੰਗ ਡਾਇਰੈਕਟਰ ਪ੍ਰਦੀਪ ਕੁਮਾਰ ਅਗਰਵਾਲ, ਲੋਕ ਨਿਰਮਾਣ ਵਿਭਾਗ ਦੇ ਵਿਸ਼ੇਸ਼ ਸਕੱਤਰ ਹਰੀਸ਼ ਨਈਅਰ ਅਤੇ ਚੀਫ ਆਰਕੀਟੈਕਟ ਸਪਨਾ ਵੀ ਮੌਜੂਦ ਸਨ।


ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਜਰੂਰਤਾਂ ਦੇ ਮੁਤਾਬਕ ਨਵੀਆਂ ਇਮਾਰਤਾਂ ਵੀ ਬਣਾਈਆਂ ਜਾਣਗੀਆਂ। ਇੰਨਾ ਹੀ ਨਹੀਂ ਬਲਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਸਟਾਫ਼ ਦੀ ਲੋੜੀਂਦੀ ਗਿਣਤੀ ਨੂੰ ਵੀ ਯਕੀਨੀ ਬਣਾਉਣ ਲਈ ਕੰਮ ਕੀਤਾ ਜਾਵੇਗਾ, ਉਨ੍ਹਾਂ ਕਿਹਾ।  


ਇਸ ਤੋਂ ਬਾਅਦ ਬਲਬੀਰ ਸਿੰਘ ਨੇ ਕਿਹਾ ਕਿ ਜਿਹੜੇ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ ਉੱਥੇ ਇਮਾਰਤਾਂ ਵਿੱਚ ਅਤਿ-ਆਧੁਨਿਕ ਸਹੂਲਤਾਂ ਅਤੇ ਉਪਕਰਨ ਵੀ ਮੁਹਈਆ ਕਰਵਾਏ ਜਾਣਗੇ ਤਾਂ ਜੋ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਹੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦਾ ਲਾਭ ਮਿਲ ਸਕੇ।”


ਇਹ ਵੀ ਪੜ੍ਹੋ: Punjab News: ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ 'ਚ ਜਾਣੋ ਪੰਜਾਬ ਦੇ ਕਿਹੜੇ-ਕਿਹੜੇ ਰੇਲਵੇ ਸਟੇਸ਼ਨ ਸ਼ਾਮਿਲ


(For more news apart from Punjab Health Minister Dr Balbir Singh News on Hospitals Upgradation, stay tuned to Zee PHH)