ਆਯੁਸ਼ਮਾਨ ਭਾਰਤ ਕੇਂਦਰਾਂ ਨੂੰ ਮੁਹੱਲਾ ਕਲੀਨਿਕ ਵਿੱਚ ਬਦਲਣ ਦੇ ਇਲਜ਼ਾਮ 'ਤੇ ਪੰਜਾਬ ਦੇ ਸਿਹਤ ਮੰਤਰੀ ਦਾ ਜਵਾਬ
Advertisement
Article Detail0/zeephh/zeephh1582578

ਆਯੁਸ਼ਮਾਨ ਭਾਰਤ ਕੇਂਦਰਾਂ ਨੂੰ ਮੁਹੱਲਾ ਕਲੀਨਿਕ ਵਿੱਚ ਬਦਲਣ ਦੇ ਇਲਜ਼ਾਮ 'ਤੇ ਪੰਜਾਬ ਦੇ ਸਿਹਤ ਮੰਤਰੀ ਦਾ ਜਵਾਬ

ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਕਿਹਾ ਕਿ ਮੁਹੱਲਾ ਕਲੀਨਿਕ ਨੂੰ ਮੁੱਦਾ ਬਣਾ ਕੇ ਪੰਜਾਬ ਦੇ ਕਰੋੜਾਂ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਆਯੁਸ਼ਮਾਨ ਭਾਰਤ ਕੇਂਦਰਾਂ ਨੂੰ ਮੁਹੱਲਾ ਕਲੀਨਿਕ ਵਿੱਚ ਬਦਲਣ ਦੇ ਇਲਜ਼ਾਮ 'ਤੇ ਪੰਜਾਬ ਦੇ ਸਿਹਤ ਮੰਤਰੀ ਦਾ ਜਵਾਬ

Punjab Health Minister Dr Balbir Singh on Centre's accusation on health sector news: ਜਿੱਥੇ ਪੰਜਾਬ ਸਰਕਾਰ 'ਤੇ ਕੇਂਦਰ ਵੱਲੋਂ ਆਯੁਸ਼ਮਾਨ ਭਾਰਤ ਕੇਂਦਰਾਂ ਨੂੰ ਮੁਹੱਲਾ ਕਲੀਨਿਕ ਵਿੱਚ ਬਦਲਣ ਦੇ ਇਲਜ਼ਾਮ ਲਗਾਏ ਗਏ ਹਨ ਉੱਥੇ ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਬੁੱਧਵਾਰ ਨੂੰ ਕੇਂਦਰ ਨੂੰ ਕਰਾਰਾ ਜਵਾਬ ਦਿੱਤਾ ਹੈ।  

ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਹਤ ਕ੍ਰਾਂਤੀ ਤੋਂ ਕੇਂਦਰ ਨੂੰ ਏਤਰਾਜ਼ ਹੈ ਅਤੇ ਕੇਂਦਰ ਰਾਜਨੀਤੀ ਕਰ ਰਹੀ ਹੈ ਜਦਕਿ ਸੇਵਾ 'ਤੇ ਕੋਈ ਗੱਲ ਨਹੀਂ ਕੀਤੀ ਜਾ ਰਹੀ ਹੈ।  ਪੰਜਾਬ ਦੇ ਸਿਹਤ ਮੰਤਰੀ ਨੇ ਕਿਹਾ ਕਿ "ਅੱਜ ਮੈਨੂੰ ਦੱਸਦੇ ਹੋਏ ਦੁੱਖ ਹੋ ਰਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਘਟੀਆ ਰਾਜਨੀਤੀ ਕਰ ਰਹੀ ਹੈ ਕਿਉਂਕਿ ਉਹ ਪੰਜਾਬ ਨੂੰ ਮਿਲਣ ਵਾਲੀ ਸਿਹਤ ਲਾਭ 'ਤੇ ਝੂਠੇ ਇਲਜ਼ਾਮ ਲਗਾ ਰਹੀ ਹੈ। 

ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਕੁਝ ਤੱਥਾਂ ਤੋਂ ਜਾਣੂ ਕਰਵਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਗੱਲ ਕਰੀਏ ਫੰਡਿੰਗ ਦੇ ਢਾਂਚੇ ਦੀ ਤਾਂ ਐਨਐਚਐਮ ਵਿੱਚ ਪੰਜਾਬ ਲਈ 2023 ਵਿੱਚ 1114.1 ਕਰੋੜ ਰੁਪਏ ਮਨਜ਼ੂਰ ਹੋਏ ਹਨ ਜਿਨ੍ਹਾਂ ਵਿੱਚੋਂ 60 ਫ਼ੀਸਦੀ ਕੇਂਦਰ ਅਤੇ 40 ਫ਼ੀਸਦੀ ਪੰਜਾਬ ਸਰਕਾਰ ਨੂੰ ਦੇਣੇ ਸੀ।

ਉਨ੍ਹਾਂ ਇਹ ਵੀ ਕਿਹਾ ਕਿ 668.50 ਕਰੋੜ ਵਿੱਚੋਂ ਹੁਣ ਤੱਕ 438 ਕਰੋੜੀ ਕੇਂਦਰ ਨੇ ਦਿੱਤੇ। ਇਸਦੇ ਨਾਲ ਹੀ ਪੰਜਾਬ ਦੇ ਸਿਹਤ ਮੰਤਰੀ ਨੇ ਕਿਹਾ ਕਿ ਐਨਐਚਐਮ ਸਕੀਮ ਦੇ ਅਧੀਨ ਰਾਜ ਸਰਕਾਰ ਨੂੰ 40 ਫ਼ੀਸਦੀ ਖਰਚਾ ਦੇਣਾ ਸੀ, ਪਰ ਪੰਜਾਬ ਸਰਕਾਰ ਪਹਿਲਾਂ ਹੀ 40 ਫ਼ੀਸਦੀ ਦਾ ਆਂਕੜਾ ਪਾਰ ਚੁੱਕੀ ਹੈ, ਜਦਕਿ ਕੇਂਦਰ ਸਰਕਾਰ 60 ਫ਼ੀਸਦੀ ਆਂਕੜੇ ਦੇ ਨੇੜੇ ਵੀ ਨਹੀਂ ਹੈ।

ਦੱਸ ਦਈਏ ਕਿ ਡਾ ਬਲਬੀਰ ਸਿੰਘ ਨੇ ਕਿਹਾ ਕਿ ਪੀਐਚਸੀ ਦੀ ਜ਼ਮੀਨ ਰਾਜ ਸਰਕਾਰ ਵੱਲੋਂ ਪ੍ਰਯੋਜਿਤ ਹੁੰਦੀ ਹੈ, ਜਿਸਦੀ ਪੂਰੀ ਫੰਡਿੰਗ ਦੀ ਜ਼ਿੰਮੇਵਾਰੀ ਰਾਜ ਸਰਕਾਰ ਦੀ ਹੁੰਦੀ ਹੈ, ਇਸ ਲਈ ਕੇਂਦਰ ਸਰਕਾਰ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਹਾਇਤਾ ਪ੍ਰਾਪਤ ਨਹੀਂ ਹੁੰਦੀ ਹੈ। ਇਸ ਕਰਕੇ ਇਹ ਕਹਿਣਾ ਗਲਤ ਹੈ ਕਿ ਕੇਂਦਰ ਦੇ ਪੈਸੇ ਨਾਲ ਜ਼ਮੀਨ ਜਾਂ ਇਮਾਰਤ ਬਣਾਉਣ ਲਈ ਕੀਤਾ ਗਿਆ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਇੱਕ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ ਕਿ ਉਹ ਆਪਣੇ ਨਾਗਰਿਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਰਕਾਰ ਨੇ ਸਿਹਤ ਲਈ ਕਾਫ਼ੀ ਕੰਮ ਕੀਤਾ ਹੈ ਅਤੇ ਲੋਕ ਆਮ ਆਦਮੀ ਕਲੀਨਿਕ 'ਤੇ ਸਵਾਲ ਉਠਾ ਰਹੇ ਹਨ। 

ਇਹ ਵੀ ਪੜ੍ਹੋ: Delhi Mayor election result 2023: ਆਮ ਆਦਮੀ ਪਾਰਟੀ ਦੀ ਸ਼ੈਲੀ ਓਬਰਾਏ ਬਣੀ ਦਿੱਲੀ ਦੀ ਮੇਅਰ

"ਪਹਿਲਾਂ ਜ਼ਿਆਦਾਤਰ ਪੀਐਚਸੀ ਵਿੱਚ ਮੈਡੀਕਲ ਅਫਸਰ ਦੇ ਅਹੁਦੇ ਖਾਲੀ ਸਨ ਪਰ ਮਾਨ ਸਰਕਾਰ ਵੱਲੋਂ ਇਨ੍ਹਾਂ ਕਲੀਨਿਕਾਂ ਨੂੰ ਅਪਗ੍ਰੇਡ ਕੀਤਾ ਗਿਆ ਅਤੇ ਉਦੋਂ ਤੋਂ ਹੀ ਆਮ ਆਦਮੀ ਕਲੀਨਿਕ ਵਿੱਚ ਮੈਡੀਕਲ ਅਫਸਰ, ਫਾਰਮਸਿਸਟ ਲੈਬ ਟੈਕਨੀਸ਼ੀਅਨ ਮੌਜੂਦ ਹਨ ਅਤੇ ਨਿਯਮਤ ਤੌਰ 'ਤੇ ਕੰਮ ਕਰ ਰਹੇ ਹਨ" ਉਨ੍ਹਾਂ ਕਿਹਾ।

ਇੰਨੀਆਂ ਸਹੂਲਤਾਂ ਦੇਣ ਤੋਂ ਬਾਅਦ ਵੀ ਕੇਂਦਰ ਸਰਕਾਰ ਨੂੰ ਸਵਾਲ ਚੁੱਕਣ ਲਈ ਕੋਈ ਮੁੱਦਾ ਨਹੀਂ ਲੱਭਿਆ, ਇਸ ਲਈ ਉਨ੍ਹਾਂ ਵੱਲੋਂ ਆਮ ਆਦਮੀ ਕਲੀਨਿਕ ਦੀ ਬ੍ਰਾਂਡਿੰਗ 'ਤੇ ਸਵਾਲ ਚੁੱਕੇ ਗਏ। ਉਨ੍ਹਾਂ ਇਹ ਵੀ ਕਿਹਾ ਕਿ ਇਸ ਨੂੰ ਮੁੱਦਾ ਬਣਾ ਕੇ ਪੰਜਾਬ ਦੇ ਕਰੋੜਾਂ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਫਗਵਾੜਾ ਤੋਂ ਰੂਪਨਗਰ ਤੱਕ 4-ਲੇਨ ਪ੍ਰੋਜੈਕਟ ਨੂੰ ਮਿਲੀ ਮੰਜ਼ੂਰੀ, ਹੁਣ ਅੱਧੇ ਸਮੇਂ 'ਚ ਤੈਅ ਹੋਵੇਗਾ ਜਲੰਧਰ ਤੋਂ ਚੰਡੀਗੜ੍ਹ ਤੱਕ ਦਾ ਸਫ਼ਰ

(For more news apart from Punjab Health Minister Dr Balbir Singh on Centre's accusation on health sector, stay tuned to Zee PHH)

Trending news