Punjab Weather Update:  ਦੇਸ਼ ਵਿੱਚ ਬੇਸ਼ਕ ਮਾਨਸੂਨ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ ਪਰ ਇਸ ਦੇ ਬਾਵਜੂਦ ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਇਸ ਦੇ ਨਾਲ ਪੰਜਾਬ ਵਿਚ  ਇੱਕ ਦਿਨ ਵਿੱਚ ਤਾਪਮਾਨ ਵਿੱਚ ਤਿੰਨ ਡਿਗਰੀ ਦਾ ਵਾਧਾ ਹੋ ਰਿਹਾ ਹੈ। ਬੀਤੇ ਦਿਨੀ ਪੰਜਾਬ ਦੇ ਜ਼ਿਲ੍ਹੇ  ਪਟਿਆਲਾ ਅਤੇ ਅੰਮ੍ਰਿਤਸਰ 42.7 ਡਿਗਰੀ ਨਾਲ ਸਭ ਤੋਂ ਗਰਮ ਰਹੇ।


COMMERCIAL BREAK
SCROLL TO CONTINUE READING

ਵੈਸਟਰਨ ਡਿਸਟਰਬੈਂਸ (ਡਬਲਯੂਡੀ) ਦਾ ਅਸਰ ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਘਟਣਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਮੀਂਹ ਪੈਣ ਦੀ ਭਵਿੱਖਬਾਣੀ ਦੇ ਬਾਵਜੂਦ ਕਿਤੇ ਵੀ ਮੀਂਹ ਨਹੀਂ ਪਿਆ। ਜਿਸ ਤੋਂ ਬਾਅਦ ਪੰਜਾਬ ਦੇ ਔਸਤ ਤਾਪਮਾਨ ਵਿੱਚ ਕਰੀਬ 0.9 ਡਿਗਰੀ ਦਾ ਵਾਧਾ ਦੇਖਿਆ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਤਾਪਮਾਨ ਇਕ ਵਾਰ ਫਿਰ ਵਧੇਗਾ।


ਇਹ ਵੀ ਪੜ੍ਹੋ: Gold Price Today: ਜਲਦ ਖਰੀਦ ਲਵੋ! ਸੋਨੇ ਦੀਆਂ ਕੀਮਤਾਂ 'ਚ ਆਉਣ ਵਾਲਾ ਉਛਾਲ, ਜਾਣੋ ਹੁਣ ਦੇ ਰੇਟ


ਮੀਂਹ ਤੋਂ ਬਾਅਦ ਮੌਸਮ 'ਚ ਆਏ ਬਦਲਾਅ ਕਾਰਨ ਗਰਮੀ ਤੋਂ ਰਾਹਤ ਮਿਲਣ ਦਾ ਸਿਲਸਿਲਾ ਹੁਣ ਖ਼ਤਮ ਹੋ ਗਿਆ ਹੈ। ਗਰਮੀ ਨੇ ਫਿਰ ਜ਼ੋਰ ਫੜ ਲਿਆ ਹੈ, ਜਿਸ ਕਾਰਨ ਤਾਪਮਾਨ ਤੇਜ਼ੀ ਨਾਲ ਵੱਧ ਰਿਹਾ ਹੈ। ਇਸ ਸਿਲਸਿਲੇ 'ਚ ਆਉਣ ਵਾਲੇ 2-3 ਦਿਨਾਂ 'ਚ ਤੇਜ਼ ਗਰਮੀ ਦਾ ਕਹਿਰ ਦੇਖਣ ਨੂੰ ਮਿਲੇਗਾ। ਇਸ ਦੇ ਲਈ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ, ਜਿਸ ਕਾਰਨ ਗਰਮੀ ਦਾ ਅਸਰ ਸਾਫ਼ ਦਿਖਾਈ ਦੇ ਰਿਹਾ ਸੀ।


ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਮਹਾਨਗਰ ਜਲੰਧਰ ਵਿੱਚ 2 ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਤੱਕ ਪਹੁੰਚਣ ਵਾਲਾ ਹੈ ਜਦਕਿ ਘੱਟੋ-ਘੱਟ ਤਾਪਮਾਨ ਵੀ 27-28 ਡਿਗਰੀ ਤੋਂ ਪਾਰ ਜਾਣ ਵਾਲਾ ਹੈ। ਇਸ ਕਾਰਨ ਸਾਨੂੰ ਗਰਮੀ ਦੀ ਮਾਰ ਝੱਲਣੀ ਪਵੇਗੀ। ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤਾਪਮਾਨ 43 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।


ਇਹ ਵੀ ਪੜ੍ਹੋ:  Punjab Weather Update: ਹੋ ਜਾਓ ਤਿਆਰ! ਪੰਜਾਬ 'ਚ ਵੱਧ ਸਕਦੀ ਹੈ ਹੋਰ ਗਰਮੀ, ਜਾਣੋ ਕਿਹੋ ਜਿਹਾ ਰਹੇਗਾ ਮੌਸਮ