Punjab High Court:  ਪੈਂਡਿੰਗ ਸ਼ਿਕਾਇਤਾਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਅਦਾਲਤ ਨੇ ਤਿੰਨ ਸੂਬਿਆਂ ਦੇ ਡੀਜੀਪੀ ਨੂੰ ਫਟਕਾਰ ਲਗਾਈ। ਹਾਈ ਨੇ ਇਕ ਮਾਮਲੇ ਦੀ ਸੁਣੲਾਈ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਜਲਦ ਪੈਂਡਿੰਗ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ ਹਨ।


COMMERCIAL BREAK
SCROLL TO CONTINUE READING

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਐਫ.ਆਈ.ਆਰ ਤੋਂ ਬਿਨਾਂ ਵੱਖ-ਵੱਖ ਪੱਧਰਾਂ 'ਤੇ ਪੈਂਡਿੰਗ ਪਈਆਂ ਸ਼ਿਕਾਇਤਾਂ ਦੀ ਜਾਂਚ ਨੂੰ ਲੈ ਕੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ ਅਤੇ ਸਪੱਸ਼ਟ ਕੀਤਾ ਹੈ ਕਿ ਜੇ ਅਗਲੀ ਸੁਣਵਾਈ ਤੱਕ ਪੈਂਡਿੰਗ ਮਾਮਲਿਆਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਤਿੰਨਾਂ ਡੀ.ਜੀ.ਪੀ. ਖਿਲਾਫ਼ ਜਾਂਚ ਦੇ ਆਦੇਸ਼ ਦਿੱਤੇ ਜਾਣਗੇ।


ਪੰਜਾਬ ਤੋਂ ਇੱਕ ਕੇਸ ਹਾਈ ਕੋਰਟ ਵਿੱਚ ਪਹੁੰਚਿਆ ਸੀ ਜਿਸ ਵਿੱਚ ਪੰਚਕੂਲਾ ਵਾਸੀ ਸੁਰਿੰਦਰ ਕੁਮਾਰ ਨੇ ਦੱਸਿਆ ਸੀ ਕਿ ਪਟੀਸ਼ਨਰ ਖ਼ਿਲਾਫ਼ ਬਿਨਾਂ ਕਿਸੇ ਜੁਰਮ ਦੇ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਜਾਂਚ ਵਿੱਚ ਕਲੀਨ ਚਿੱਟ ਮਿਲਣ ਤੋਂ ਬਾਅਦ ਵੀ ਦੁਬਾਰਾ ਜਾਂਚ ਕਰਵਾਈ ਗਈ।


ਬਿਨਾਂ FIR ਤੋਂ ਜਾਂਚ ਕਰਨਾ ਗਲਤ : ਹਾਈ ਕੋਰਟ
ਇਸ ਮਾਮਲੇ ਵਿੱਚ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਬਿਨਾਂ ਐਫਆਈਆਰ ਤੋਂ ਪੈਂਡਿੰਗ ਪਏ ਕੇਸਾਂ ਦੇ ਵੇਰਵੇ ਮੰਗੇ ਸਨ। ਇਸ ਤੋਂ ਬਾਅਦ ਹਾਈ ਕੋਰਟ ਨੇ ਹਰਿਆਣਾ ਤੇ ਚੰਡੀਗੜ੍ਹ ਨੂੰ ਵੀ ਧਿਰ ਬਣਾ ਕੇ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ। ਹਾਈ ਕੋਰਟ ਨੇ ਕਿਹਾ ਸੀ ਕਿ ਬਿਨਾਂ ਐਫਆਈਆਰ ਦੇ ਕਾਗਨੀਜ਼ੇਬਲ ਅਪਰਾਧ ਦੀ ਜਾਂਚ ਕਾਨੂੰਨੀ ਤੌਰ 'ਤੇ ਗਲਤ ਹੈ।
ਇਹ ਗੱਲ ਲਗਾਤਾਰ ਸਾਡੇ ਧਿਆਨ ਵਿੱਚ ਆ ਰਹੀ ਹੈ ਕਿ ਜਿੱਥੇ ਗਿਣਨਯੋਗ ਅਪਰਾਧ ਦੀ ਕੋਈ ਸੂਚਨਾ ਨਹੀਂ ਹੈ, ਉੱਥੇ ਵੀ ਵੱਖ-ਵੱਖ ਪੱਧਰਾਂ 'ਤੇ ਜਾਂਚ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਹੁਣ ਇਸ ਮਾਮਲੇ ਵਿੱਚ ਹਰਿਆਣਾ ਅਤੇ ਚੰਡੀਗੜ੍ਹ ਨੂੰ ਵੀ ਧਿਰ ਬਣਾਉਣਾ ਜ਼ਰੂਰੀ ਹੈ।


ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕਰੋ ਜਾਂ ਕਾਰਵਾਈ ਕਰਨ ਲਈ ਤਿਆਰ ਰਹੋ


ਜਦੋਂ ਮਾਮਲਾ ਸੁਣਵਾਈ ਲਈ ਆਇਆ ਤਾਂ ਯੂਟੀ ਪ੍ਰਸ਼ਾਸਨ ਨੇ ਕਿਹਾ ਕਿ 15 ਜੂਨ 2024 ਤੋਂ ਬਾਅਦ ਉਨ੍ਹਾਂ ਕੋਲ ਕੁੱਲ 1959 ਸ਼ਿਕਾਇਤਾਂ ਪਹੁੰਚੀਆਂ ਸਨ ਅਤੇ ਇਨ੍ਹਾਂ ਵਿੱਚੋਂ 1735 ਦਾ ਨਿਪਟਾਰਾ ਕਰ ਦਿੱਤਾ ਗਿਆ ਸੀ। ਬਾਕੀ 224 ਸ਼ਿਕਾਇਤਾਂ ਦਾ ਵੀ ਇੱਕ ਹਫ਼ਤੇ ਵਿੱਚ ਨਿਪਟਾਰਾ ਕਰ ਦਿੱਤਾ ਜਾਵੇਗਾ।
ਹਰਿਆਣਾ ਸਰਕਾਰ ਨੇ ਕਿਹਾ ਕਿ ਇਸ ਵੇਲੇ ਉਨ੍ਹਾਂ ਕੋਲ 4724 ਮਾਮਲੇ ਜਾਂਚ ਅਧੀਨ ਹਨ ਜਿਨ੍ਹਾਂ ਵਿੱਚ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ। ਇਨ੍ਹਾਂ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਇੱਕ ਹਫ਼ਤੇ ਵਿੱਚ ਕਰ ਦਿੱਤਾ ਜਾਵੇਗਾ। ਪੰਜਾਬ ਸਰਕਾਰ ਨੇ ਕਿਹਾ ਕਿ ਸੂਬੇ ਦੇ ਅਜਿਹੇ ਸਾਰੇ ਮਾਮਲੇ 15 ਦਿਨਾਂ ਦੇ ਅੰਦਰ-ਅੰਦਰ ਹੱਲ ਕਰ ਦਿੱਤੇ ਜਾਣਗੇ, ਜਿੱਥੇ ਸ਼ਿਕਾਇਤ ਦੇ ਬਾਵਜੂਦ ਕੋਈ ਐਫਆਈਆਰ ਨਹੀਂ ਹੋਈ ਅਤੇ ਜਾਂਚ ਪੈਂਡਿੰਗ ਹੈ। ਹਾਈ ਕੋਰਟ ਨੇ ਕਿਹਾ ਕਿ ਜੇਕਰ ਹੁਕਮਾਂ ਦੀ ਪਾਲਣਾ ਕਰਨ 'ਚ ਕੋਈ ਅਣਗਹਿਲੀ ਹੁੰਦੀ ਹੈ ਤਾਂ ਤਿੰਨੋਂ ਡੀ.ਜੀ.ਪੀਜ਼ ਜਾਂਚ ਲਈ ਤਿਆਰ ਰਹਿਣ।