Punjab Hola Mohalla 2023 celebration news: 'ਔਰਨ ਕੀ ਹੋਲੀ ਮਮ ਹੋਲਾ। ਕਹਯੋ ਕ੍ਰਿਪਾਨਿਧ ਬਚਨ ਅਮੋਲਾ' ਗੁਰੂ ਗੋਬਿੰਦ ਸਿੰਘ ਜੀ ਵੱਲੋਂ ਅਰੰਭੇ ਪੰਥਕ ਜੋੜ ਮੇਲ ਹੋਲੇ ਮਹੱਲੇ ਦੀ ਸ਼ੁਰੂਆਤ 3 ਮਾਰਚ ਨੂੰ ਹੋਈ ਸੀ ਅਤੇ ਹੁਣ ਅੱਜ ਯਾਨੀ ਬੁਧਵਾਰ ਨੂੰ ਇਸਦਾ ਆਖਰੀ ਦਿਨ ਹੈ। ਹੋਲਾ ਮਹੱਲਾ  ਦੌਰਾਨ ਸੰਗਤ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।  


COMMERCIAL BREAK
SCROLL TO CONTINUE READING

ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਂਦਾ ਇਹ ਤਿਉਹਾਰ ਸਿੱਖ ਕੌਮ ਨੂੰ ਖ਼ਾਲਸਾਈ ਸ਼ਸਤਰ ਵਿੱਦਿਆ ਨਾਲ ਜੋੜਨ ਦਾ ਮੌਕਾ ਪ੍ਰਦਾਨ ਕਰਦਾ ਹੈ। ਜਿੱਥੇ ਪੂਰਾ ਦੇਸ਼ ਹੋਲੀ ਮਨਾਉਂਦਾ ਹੈ, ਉੱਥੇ ਪੰਜਾਬ 'ਚ ਹੋਲਾ ਮਹੱਲਾ ਮਨਾਇਆ ਜਾਂਦਾ ਹੈ। 


ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੰਗਤ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ "ਹੋਲਾ-ਮਹੱਲਾ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੀਆਂ ਸਮੂਹ ਸੰਗਤਾਂ ਦੇ ਚਰਨਾਂ ‘ਚ ਪ੍ਰਣਾਮ… ਸੂਰਬੀਰਤਾ, ਜੋਸ਼ ਤੇ ਜਜ਼ਬੇ ਦਾ ਪ੍ਰਤੀਕ ਇਹ ਦਿਹਾੜਾ ਸਮੁੱਚੇ ਸਿੱਖ ਪੰਥ ਲਈ ਪ੍ਰੇਰਣਾ ਦਾ ਸਰੋਤ ਹੈ…" 


ਇਹ ਵੀ ਪੜ੍ਹੋ: Holi 2023: ਹੋਲੀ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ 


ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਟਵੀਟ ਕੀਤਾ ਗਿਆ। ਉਨ੍ਹਾਂ ਕਿਹਾ "ਖ਼ਾਲਸਾਈ ਜਾਹੋ-ਜਲਾਲ ਤੇ ਸੂਰਬੀਰਤਾ ਦੇ ਪ੍ਰਤੀਕ 'ਹੋਲਾ-ਮਹੱਲਾ ਦੇ ਤਿਓਹਾਰ' ਦੀਆਂ ਲੱਖ-ਲੱਖ ਵਧਾਈਆਂ। ਕਲਗੀਧਰ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿੱਖ ਕੌਮ ਨੂੰ ਬਖ਼ਸ਼ੇ ਗਏ ਇਸ ਤਿਓਹਾਰ ਮੌਕੇ ਆਓ ਗੁਰੂ ਚਰਨਾਂ 'ਚ ਸਿੱਖ ਕੌਮ ਦੇ ਭਲੇ ਅਤੇ ਚੜ੍ਹਦੀ ਕਲਾ ਦੀ ਅਰਦਾਸ ਕਰੀਏ।" 


ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ "ਹੋਲੇ ਮਹੱਲੇ ਅਤੇ ਹੋਲੀ ਦੀਆਂ ਸਭ ਨੂੰ ਲੱਖ ਲੱਖ ਮੁਬਾਰਕਾਂ। ਮੇਰੀ ਪਰਮਾਤਮਾ ਅੱਗੇ ਅਰਦਾਸ ਹੈ ਕਿ ਰੰਗਾਂ ਦਾ ਇਹ ਤਿਓਹਾਰ ਤੁਹਾਡੇ ਸਭ ਦੀਆਂ ਜ਼ਿੰਦਗੀਆਂ ਵਿੱਚ ਖੁਸ਼ੀਆਂ ਲੈ ਕੇ ਆਵੇ ਅਤੇ ਤੁਸੀੰ ਆਪਣੀ ਜ਼ਿੰਦਗੀ ਵਿੱਚ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰੋ।" 


ਇਹ ਵੀ ਪੜ੍ਹੋ: ਕੈਨੇਡਾ ਦੇ ਪੀ ਆਰ ਦਾ ਸ੍ਰੀ ਅਨੰਦਪੁਰ ਸਾਹਿਬ 'ਚ ਹੋਇਆ ਬੇਰਹਿਮੀ ਨਾਲ ਕਤਲ


(For more news apart from Punjab's Hola Mohalla 2023 celebration, stay tuned to Zee PHH)