ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਹੋਏ ਦਿੱਲੀ ਰਵਾਨਾ
X

ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਹੋਏ ਦਿੱਲੀ ਰਵਾਨਾ

ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ  ਦੇ ਨਾਲ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਉਹਨਾਂ ਦੇ ਨਾਲ ਰਵਾਨਾ ਹੋਏ।

 

ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਹੋਏ ਦਿੱਲੀ ਰਵਾਨਾ

ਨਵਜੋਤ ਧਾਲੀਵਾਲ: ਪੰਜਾਬ ਦੇ ਵਿਚ ਸੁਰੱਖਿਆ ਦੇ ਮੁੱਦੇ ਨੂੂੰ ਲੈ ਕੇ ਸਿਆਸਤ ਗਰਮਾਈ ਹੋਈ।ਸੁਰੱਖਿਆ ਦੇ ਇਰਦ-ਗਿਰਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਅਤੇ ਉਸਤੋਂ ਬਾਅਦ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕੈਪਟਨ ਅਤੇ ਕੈਪਟਨ ਦੇ ਕਰੀਬੀਆਂ ਨੂੰ ਨਿਸ਼ਾਨੇ 'ਤੇ ਲੈਣਾ।

ਅਜਿਹੇ 'ਚ ਹੀ ਹੁਣ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਦਿੱਲੀ ਰਵਾਨਾ ਹੋਣਾ।ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸੁਰੱਖਿਆ ਦੇ ਲਿਹਾਜ਼ ਨਾਲ ਅਮਿਤ ਸ਼ਾਹ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਗਿਆ।ਰੰਧਾਵਾ ਦੇ ਨਾਲ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਉਹਨਾਂ ਦੇ ਨਾਲ ਰਵਾਨਾ ਹੋਏ।

 

WATCH LIVE TV

ਇਹ ਮੀਟਿੰਗ ਇਸ ਲਈ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਕਾਂਗਰਸ ਹਾਈਕਮਾਨ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ ਅਤੇ ਜਿਸਦੇ ਵਿਚ ਪੰਜਾਬ ਦੇ ਅਹਿਮ ਮੁੱਦਿਆਂ ਉੱਤੇ ਵੀ ਚਰਚਾ ਹੋਣ ਦੇ ਕਿਆਸ ਲਗਾਏ ਜਾ ਰਹੇ ਹਨ।ਦੱਸ ਦਈਏ ਕਿ ਬੀਤੀ ਰਾਤ ਵੀ ਪੰਜਾਬ ਕਾਂਗਰਸ ਅੰਦਰ ਅੰਦਰੂਨੀ ਮਾਮਲਿਆਂ ਨੂੰ ਲੈ ਕੇ ਤਲਖੀ ਵੇਖਣ ਨੂੰ ਮਿਲੀ ਸੀ।

Trending news