Kotakpura News: ਪੰਜਾਬ ਦੇ ਕੋਟਕਪੂਰਾ ਦੇ ਮੁੱਖ ਚੌਕ ਨੇੜੇ ਗੁੰਡਾਗਰਦੀ ਦਾ ਨੰਗਾ ਨਾਚ ਹੋਇਆ। ਦੱਸ ਦਈਏ ਕਿ ਲੈਣ-ਦੇਣ ਦੇ ਝਗੜੇ ਵਿੱਚ ਹਥਿਆਰਾਂ ਨਾਲ ਲੈਸ ਇੱਕ ਧਿਰ ਨੇ ਕਾਰ ਬਾਜ਼ਾਰ ਵਿੱਚ ਹਮਲਾ ਕਰਕੇ ਦੁਕਾਨ ਮਾਲਕ ਦੀ ਕੁੱਟਮਾਰ ਕੀਤੀ ਅਤੇ ਉਥੇ ਖੜ੍ਹੀਆਂ ਕਾਰਾਂ ਦੀ ਵੀ ਭੰਨਤੋੜ ਕੀਤੀ। ਇੱਟਾਂ ਤੇ ਪੱਥਰਾਂ ਦੀ ਵੀ ਵਰਤੋਂ ਕੀਤੀ ਗਈ ਜਿਸ ਕਾਰਨ ਉਥੇ ਖੜ੍ਹੇ ਕੁਝ ਆਟੋ ਦੇ ਸ਼ੀਸ਼ੇ ਟੁੱਟ ਗਏ।


COMMERCIAL BREAK
SCROLL TO CONTINUE READING

ਦੋਵਾਂ ਧਿਰਾਂ ਦਾ ਇਕ-ਇਕ ਵਿਅਕਤੀ ਜ਼ਖਮੀ ਹੋ ਗਿਆ ਹੈ ਅਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਅਤੇ ਥਾਣਾ ਸਿਟੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਸਾਰੀ ਘਟਨਾ ਦੁਕਾਨ ਦੇ ਅੰਦਰ ਅਤੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਦੇ ਆਧਾਰ ’ਤੇ ਪੁਲਿਸ ਮੁਲਜ਼ਮਾਂ ਦੀ ਪਛਾਣ ਕਰਨ ਲਈ ਯਤਨ ਕਰ ਰਹੀ ਹੈ।


ਇਹ ਵੀ ਪੜ੍ਹੋ: Punjab Accident News: ਬੱਸ ਦੀ ਅਚਾਨਕ ਬਰੇਕ ਫੇਲ੍ਹ ਹੋਣ ਕਰਕੇ ਵਾਪਰਿਆ ਵੱਡਾ ਹਾਦਸਾ, ਬੱਚੇ ਜ਼ਖ਼ਮੀ

ਇਸ ਮਾਮਲੇ ਵਿੱਚ ਪੀੜਤ ਬਾਬਾ ਫ਼ਰੀਦ ਕਾਰ ਮਾਰਕੀਟ ਦੇ ਸੰਚਾਲਕ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ 40-50 ਦੇ ਕਰੀਬ ਵਿਅਕਤੀ ਬੇਸਬਾਲ, ਤੇਜ਼ਧਾਰ ਹਥਿਆਰਾਂ ਅਤੇ ਪਿਸਤੌਲਾਂ ਨਾਲ ਲੈਬ ਵਿੱਚ ਦਾਖ਼ਲ ਹੋ ਗਏ ਅਤੇ ਉਨ੍ਹਾਂ ਦੀ ਭੰਨਤੋੜ ਅਤੇ ਕੁੱਟਮਾਰ ਕੀਤੀ ਗਈ। ਇਸ ਤੋਂ ਇਲਾਵਾ ਮੁਲਜ਼ਮ ਉਸ ਦੇ ਗਲੇ ਵਿੱਚ ਪਾਈ ਸੋਨੇ ਦੀ ਚੇਨ ਅਤੇ ਕਰੀਬ ਦੋ ਲੱਖ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ।


ਦੂਜੇ ਪਾਸੇ ਆਟੋ ਚਾਲਕ ਬਲਜੀਤ ਸਿੰਘ ਨੇ ਦੱਸਿਆ ਕਿ ਇਸ ਲੜਾਈ ਦੌਰਾਨ ਉਸ ਦਾ ਆਟੋ ਵੀ ਨੁਕਸਾਨਿਆ ਗਿਆ। ਸਿਵਲ ਹਸਪਤਾਲ ਦੇ ਡਾਕਟਰ ਰਮੇਸ਼ ਕੁਮਾਰ ਨੇ ਦੱਸਿਆ ਕਿ ਮੁੱਖ ਚੌਕ ਨੇੜੇ ਹੋਈ ਲੜਾਈ ਕਾਰਨ ਦੋਵਾਂ ਧਿਰਾਂ ਦੇ ਦੋ ਵਿਅਕਤੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਐਮਐਲਆਰ ਪੁਲੀਸ ਨੂੰ ਭੇਜ ਦਿੱਤੀ ਗਈ ਹੈ ਅਤੇ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।


ਇਹ ਵੀ ਪੜ੍ਹੋ: Punjabi Youth Death In Canada: ਬਰਨਾਲਾ ਦੇ 34 ਸਾਲਾ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

(ਕੋਟਕਪੂਰਾ ਤੋਂ ਕੇਸੀ ਸੰਜੇ ਦੀ ਰਿਪੋਰਟ)