Punjab Accident News: ਟਰੱਕ ਨਾਲ ਟਕਰਾਉਣ ਕਾਰਨ ਕਾਰ ਨੂੰ ਲੱਗੀ ਭਿਆਨਕ ਅੱਗ, ਚਾਰ ਦੀ ਜ਼ਿੰਦਾ ਸੜ ਕੇ ਮੌਤ
Advertisement
Article Detail0/zeephh/zeephh2080769

Punjab Accident News: ਟਰੱਕ ਨਾਲ ਟਕਰਾਉਣ ਕਾਰਨ ਕਾਰ ਨੂੰ ਲੱਗੀ ਭਿਆਨਕ ਅੱਗ, ਚਾਰ ਦੀ ਜ਼ਿੰਦਾ ਸੜ ਕੇ ਮੌਤ

Punjab Accident News:  ਹੁਸ਼ਿਆਰਪੁਰ 'ਚ ਬੀਤੀ ਰਾਤ ਕਰੀਬ 9 ਵਜੇ ਇਕ ਭਿਆਨਕ ਹਾਦਸਾ ਵਾਪਰਿਆ। ਇਸ ਵਿੱਚ ਕਾਰ ਵਿੱਚ ਸਵਾਰ ਚਾਰ ਵਿਅਕਤੀਆਂ ਦੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ ਜਦੋਂਕਿ ਟਰੱਕ ਡਰਾਈਵਰ ਦੀ ਹਾਲਤ ਗੰਭੀਰ ਬਣੀ ਹੋਈ ਹੈ।

 

Punjab Accident News: ਟਰੱਕ ਨਾਲ ਟਕਰਾਉਣ ਕਾਰਨ ਕਾਰ ਨੂੰ ਲੱਗੀ ਭਿਆਨਕ ਅੱਗ, ਚਾਰ ਦੀ ਜ਼ਿੰਦਾ ਸੜ ਕੇ ਮੌਤ

Punjab Accident News: ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ  ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਜੰਮੂ-ਜਲੰਧਰ ਰਾਸ਼ਟਰੀ ਰਾਜ ਮਾਰਗ 'ਤੇ ਦਸੂਹਾ ਅਧੀਨ ਪੈਂਦੇ ਉਚੀ ਬੱਸੀ ਅਤੇ ਹੁਸ਼ਿਆਰਪੁਰ ਦੇ ਪਿੰਡ ਲਮੀਂ ਵਿਚਕਾਰ ਟਰੱਕ ਅਤੇ ਕਾਰ ਵਿਚਾਲੇ ਆਪਸੀ ਟੱਕਰ ਹੋਈ। ਇਸ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਅਤੇ  ਦੋ ਗੰਭੀਰ ਜ਼ਖਮੀ ਹੋ ਗਏ। 

ਹਾਦਸਾ ਇੰਨਾ ਜ਼ਬਰਦਸਤ (Punjab Accident News) ਸੀ ਕਿ ਕਾਰ ਨੂੰ ਅੱਗ ਲੱਗ ਗਈ ਅਤੇ ਕੁਝ ਦੂਰੀ 'ਤੇ ਹੀ ਟਰੱਕ 1 ਕਿਲੋਮੀਟਰ ਦੀ ਦੂਰੀ 'ਤੇ ਪਲਟ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਦਸੂਹਾ ਵਿਖੇ ਪਹੁੰਚਾਇਆ। ਜ਼ਖ਼ਮੀਆਂ ਦੀ ਹਾਲਤ ਨੂੰ ਦੇਖਦੇ ਹੋਏ ਦੋਹਾਂ ਜ਼ਖਮੀਆਂ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: Punjab Weather Update: ਧੁੰਦ ਤੇ ਕੜਾਕੇ ਦੀ ਠੰਡ ਤੋਂ ਕਦੋਂ ਤੱਕ ਕੰਬਦਾ ਰਹੇਗਾ ਪੰਜਾਬ ? ਵੇਖੋ ਕੀ ਕਹਿੰਦੀ IMD ਦੀ ਭਵਿੱਖਬਾਣੀ

ਮੌਕੇ 'ਤੇ ਪਹੁੰਚ ਕੇ ਪੁਲਿਸ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਟਰੱਕ ਵਿੱਚ ਫਸੇ ਟਰੱਕ ਡਰਾਈਵਰ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਦਸੂਹਾ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਮਰਨ ਵਾਲਿਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਹ ਜਲੰਧਰ ਦੇ ਹੀ ਰਹਿਣ ਵਾਲੇ ਹੋ ਸਕਦੇ ਹਨ ਕਿਉਂਕਿ ਹਾਦਸੇ ਦਾ ਸ਼ਿਕਾਰ ਹੋਈ ਗੱਡੀ ਦੀ ਨੰਬਰ ਪਲੇਟ ਜਲੰਧਰ ਦੀ ਹੈ।

ਇਹ ਵੀ ਪੜ੍ਹੋ: Chandigarh School Holiday: ਚੰਡੀਗੜ੍ਹ ਦੇ ਸਾਰੇ ਸਕੂਲਾਂ 'ਚ ਅੱਜ ਰਹੇਗੀ ਛੁੱਟੀ, ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਨੇ ਕੀਤਾ ਐਲਾਨ
 

 

Trending news