Hoshiarpur News: ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆਂ 'ਚ 20 ਸਾਲਾ ਲੜਕੀ ਨੇ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਲੜਕੀ ਦੀ ਪਛਾਣ ਪਰਮਿੰਦਰ ਕੌਰ ਪੁੱਤਰੀ ਕਿੱਕਰ ਸਿੰਘ ਵਾਸੀ ਪਿੰਡ ਅਜਮੇਰ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਨਹਿਰ 'ਚੋਂ ਬਾਹਰ ਕੱਢ ਕੇ ਆਪਣੇ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਲੜਕੀ ਤਲਵਾੜਾ ਦੇ ਇੱਕ ਕਾਲਜ ਵਿੱਚ ਬੀਏ ਫਾਈਨਲ ਦੀ ਵਿਦਿਆਰਥਣ ਸੀ।


COMMERCIAL BREAK
SCROLL TO CONTINUE READING

ਹਾਜੀਪੁਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਕੇਰੀਆਂ ਹਾਈਡਲ ਨਹਿਰ ਦੇ ਪਾਵਰ ਹਾਊਸ ਨੰਬਰ 3 ’ਤੇ ਤਾਇਨਾਤ ਗਾਰਡ ਨੇ ਇਤਲਾਹ ਦਿੱਤੀ ਸੀ ਕਿ ਨਹਿਰ ਵਿੱਚ ਇੱਕ ਲੜਕੀ ਦੀ ਲਾਸ਼ ਤੈਰਦੀ ਹੋਈ ਦੇਖੀ ਗਈ ਹੈ। ਜਿੱਥੇ ਪੁਲਿਸ ਟੀਮ ਨੇ ਲਾਸ਼ ਨੂੰ ਕਢਵਾ ਕੇ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ।


ਇਹ ਵੀ ਪੜ੍ਹੋ: Ramleela News: ਪਾਤੜਾਂ 'ਚ ਖੇਡੀ ਰਾਮਲੀਲਾ ਨਾਇਟ, ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਕੀਤਾ ਉਦਘਾਟਨ

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਰੋਜ਼ਾਨਾ ਦੀ ਤਰ੍ਹਾਂ ਅੱਜ ਸਵੇਰੇ ਕਾਲਜ ਲਈ ਰਵਾਨਾ ਹੋਈ ਸੀ। ਜਿਸ ਤੋਂ ਬਾਅਦ ਉਸਦੀ ਲਾਸ਼ ਨਹਿਰ ਵਿੱਚ ਤੈਰਦੀ ਹੋਈ ਦੱਸੀ ਗਈ। ਹਾਜੀਪੁਰ ਪੁਲਿਸ ਨੇ ਹੁਣ ਪਿਤਾ ਦੇ ਬਿਆਨ ਦਰਜ ਕਰਕੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਪਰਮਿੰਦਰ ਕੋਰ ਵਜੋਂ ਹੋਈ ਹੈ।


ਅੱਜ ਦੁਪਹਿਰ ਬਾਅਦ ਉਨ੍ਹਾਂ ਨੂੰ ਪੁਲਿਸ ਵੱਲੋਂ ਸੂਚਿਤ ਕੀਤਾ ਗਿਆ ਕਿ ਉਨ੍ਹਾਂ ਦੀ ਲੜਕੀ ਨੇ ਖ਼ੁਦਕੁਸ਼ੀ ਕਰ ਲਈ ਹੈ। ਉਸ ਦੀ ਲਾਸ਼ ਨਹਿਰ 'ਚ ਤੈਰਦੀ ਹੋਈ ਮਿਲੀ ਹੈ। ਹਾਜੀਪੁਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਸ਼ਿਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੁਕੇਰੀਆ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਮਾਮਲੇ ਬਾਰੇ ਪਤਾ ਲੱਗੇਗਾ।


(ਰਮਨ ਖੋਸਲਾ ਦੀ ਰਿਪੋਰਟ)