Punjab News: ਨਹਿਰੀ ਵਿਭਾਗ ਦੀ ਅਣਗਹਿਲੀ! ਕਿਸਾਨਾਂ ਦੀ ਕਈ ਏਕੜ ਝੋਨੇ ਦੀ ਫ਼ਸਲ ਹੋਈ ਤਬਾਹ
ਅੱਜ ਨਹਿਰੀ ਵਿਭਾਗ ਦੀ ਅਣਗਹਿਲੀ ਕਾਰਨ ਹੁਸ਼ਿਆਰਪੁਰ ਦੇ ਦਸੂਹਾ ਹਾਜੀਪੁਰ ਮੁੱਖ ਮਾਰਗ ’ਤੇ ਪੈਂਦੇ ਕਸਬਾ ਘੋਗਰਾ ਨੇੜੇ ਕਿਸਾਨਾਂ ਦੀ ਕਈ ਏਕੜ ਫਸਲ ਪਾਣੀ ਵਿੱਚ ਡੁੱਬ ਗਈ। ਪੰਜਾਬ ਸਰਕਾਰ ਵੱਲੋਂ ਪਿਛਲੇ 30 ਸਾਲਾਂ ਤੋਂ ਬੰਦ ਪਈ ਸਿੰਗੋਵਾਲ ਡਿਸਟਰੀਬਿਊਟਰ ਨਹਿਰ ਨੂੰ ਮੁੜ ਚਾਲੂ ਕਰ ਦਿੱਤਾ ਗਿਆ ਸੀ ਪਰ ਨਹਿਰੀ ਵਿਭਾਗ ਵੱਲੋਂ ਨਹਿਰ ਦਾ ਕ
Punjab Paddy Crop Destroyed News: ਅੱਜ ਨਹਿਰੀ ਵਿਭਾਗ ਦੀ ਅਣਗਹਿਲੀ ਕਾਰਨ ਹੁਸ਼ਿਆਰਪੁਰ ਦੇ ਦਸੂਹਾ ਹਾਜੀਪੁਰ ਮੁੱਖ ਮਾਰਗ ’ਤੇ ਪੈਂਦੇ ਕਸਬਾ ਘੋਗਰਾ ਨੇੜੇ ਕਿਸਾਨਾਂ ਦੀ ਕਈ ਏਕੜ ਫਸਲ ਪਾਣੀ ਵਿੱਚ ਡੁੱਬ ਗਈ। ਪੰਜਾਬ ਸਰਕਾਰ ਵੱਲੋਂ ਪਿਛਲੇ 30 ਸਾਲਾਂ ਤੋਂ ਬੰਦ ਪਈ ਸਿੰਗੋਵਾਲ ਡਿਸਟਰੀਬਿਊਟਰ ਨਹਿਰ ਨੂੰ ਮੁੜ ਚਾਲੂ ਕਰ ਦਿੱਤਾ ਗਿਆ ਸੀ ਪਰ ਨਹਿਰੀ ਵਿਭਾਗ ਵੱਲੋਂ ਨਹਿਰ ਦਾ ਕੰਮ ਪੂਰਾ ਨਾ ਕਰਕੇ ਨਹਿਰ ਵਿੱਚ ਪਾਣੀ ਛੱਡ ਦਿੱਤਾ ਗਿਆ, ਜਿਸ ਕਾਰਨ ਪਿੰਡ ਜੀਓਚੱਕ ਦੇ ਕਈ ਕਿਸਾਨਾਂ ਨੇ ਡੀ. ਚੌਹਾਣਾ ਅਤੇ ਬੈਬੋਵਾਲ ਛੰਨੀਆਂ ਵਿਖੇ ਫਸਲ ਪੂਰੀ ਤਰ੍ਹਾਂ ਪਾਣੀ 'ਚ ਡੁੱਬ ਗਈ।
ਜਾਣਕਾਰੀ ਦਿੰਦਿਆਂ ਕਿਸਾਨ ਤਰਸੇਮ ਠਾਕੁਰ ਨੇ ਦੱਸਿਆ ਕਿ ਉਹ ਇਸ ਸਬੰਧੀ ਪਹਿਲਾਂ ਵੀ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕਰ ਚੁੱਕੇ ਹਨ ਪਰ ਉਨ੍ਹਾਂ ਨੇ ਕੋਈ ਕਾਰਵਾਈ ਨਹੀਂ ਕੀਤੀ। ਨਹਿਰੀ ਵਿਭਾਗ ਨੇ ਮੇਰੇ ਖੇਤ ਨੇੜੇ ਆ ਕੇ ਨਹਿਰ ਦੀ ਉਸਾਰੀ ਬੰਦ ਕਰ ਦਿੱਤੀ ਅਤੇ ਅੱਧੀ ਅਧੂਰੀ ਨਹਿਰ ਵਿੱਚ ਪਾਣੀ ਛੱਡ ਦਿੱਤਾ, ਜਿਸ ਕਾਰਨ ਮੇਰੀ ਸਾਢੇ ਚਾਰ ਏਕੜ ਦੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ।
ਇਹ ਵੀ ਪੜ੍ਹੋ: PUBG ਖੇਡਦੇ- ਖੇਡਦੇ ਪਾਕਿਸਤਾਨ ਔਰਤ ਨੇ ਸਰਹੱਦ ਕੀਤੀ ਪਾਰ, ਫਿਰ ਹੋਇਆ ਅਜਿਹਾ...
ਇਸ ਤੋਂ ਇਲਾਵਾ ਇੱਕ ਹੋਰ ਕਿਸਾਨ ਗੁਰਦੀਪ ਸਿੰਘ ਦਾ ਕਹਿਣਾ ਹੈ ਕਿ ਉਸ ਦੀ ਤਿੰਨ ਏਕੜ ਫ਼ਸਲ ਵੀ ਤਬਾਹ ਹੋ ਗਈ ਹੈ, ਜਿਸ ਲਈ ਨਹਿਰੀ ਵਿਭਾਗ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਸਮੂਹ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਇਸ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਨਹਿਰੀ ਵਿਭਾਗ ਦੇ ਲਾਪਰਵਾਹ ਅਧਿਕਾਰੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਸਬੰਧੀ ਨਹਿਰੀ ਵਿਭਾਗ ਦੇ ਜੇ.ਈ ਅੰਕਿਤ ਕੁਮਾਰ ਦਾ ਕਹਿਣਾ ਹੈ ਕਿ ਨਹਿਰ ਦਾ ਕੰਮ ਅਜੇ ਅਧੂਰਾ ਹੈ ਕਿਉਂਕਿ ਕਿਸਾਨਾਂ ਦੇ ਖੇਤਾਂ ਨੂੰ ਜਾਣ ਵਾਲੀ ਨਾਲੀ ਇਸ ਵੇਲੇ ਲੋਕਾਂ ਦੇ ਕਬਜ਼ੇ ਹੇਠ ਹੈ, ਜਿਸ ਨੂੰ ਜਲਦੀ ਹੀ ਛੁਡਵਾ ਕੇ ਨਾਲਿਆਂ ਦੀ ਉਸਾਰੀ ਸ਼ੁਰੂ ਕਰ ਦਿੱਤੀ ਜਾਵੇਗੀ। ਵਿਭਾਗ ਵੱਲੋਂ ਨਹਿਰ ਵਿੱਚ ਮਾਤਰਾ ਅਨੁਸਾਰ ਪਾਣੀ ਛੱਡਿਆ ਗਿਆ ਸੀ ਪਰ ਅੱਜ ਹੋਈ ਭਾਰੀ ਬਰਸਾਤ ਕਾਰਨ ਨਹਿਰ ਓਵਰਫਲੋ ਹੋ ਗਈ ਜਿਸ ਕਾਰਨ ਪਾਣੀ ਕਿਸਾਨਾਂ ਦੇ ਖੇਤਾਂ ਵਿੱਚ ਵੜ ਗਿਆ। ਅੰਕਿਤ ਕੁਮਾਰ ਦਾ ਕਹਿਣਾ ਹੈ ਕਿ ਕਿਸਾਨਾਂ ਦਾ ਜੋ ਵੀ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
(ਰਮਨ ਖੋਸਲਾ ਦੀ ਰਿਪੋਰਟ)
ਇਹ ਵੀ ਪੜ੍ਹੋ: Punjab Weather News: ਪੰਜਾਬ 'ਚ ਸਰਗਰਮ ਹੋਇਆ ਮਾਨਸੂਨ; ਭਾਰੀ ਮੀਂਹ ਕਾਰਨ ਤਾਪਮਾਨ 'ਚ ਆਈ ਗਿਰਾਵਟ