Hoshiarpur Thar Firing: ਪੰਜਾਬ ਵਿੱਚ ਕਤਲ ਅਪਰਾਧ ਨਾਲ ਜੁੜੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਹੁਸ਼ਿਆਰਪੁਰ 'ਚ ਦਸੂਹਾ-ਸੰਸਾਰਪੁਰ ਲਿੰਕ ਰੋਡ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ 'ਚ ਦਸੂਹਾ-ਸੰਸਾਰਪੁਰ ਲਿੰਕ ਰੋਡ 'ਤੇ ਇਕ ਪਹਿਲਵਾਨ ਦੇ ਸਰੀਰ 'ਤੇ ਗੋਲੀਆਂ ਚਲਾਈਆਂ ਗਈਆਂ। ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਥਾਰ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ। ਫਿਲਹਾਲ ਪਹਿਲਵਾਨ ਦਾ ਕੋਈ ਸੁਰਾਗ ਨਹੀਂ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।


COMMERCIAL BREAK
SCROLL TO CONTINUE READING

ਪੁਲਿਸ ਮੁਤਾਬਕ ਥਾਰ 'ਤੇ ਕਰੀਬ 6 ਗੋਲੀਆਂ ਚਲਾਈਆਂ ਗਈਆਂ। 2 ਗੋਲੀਆਂ ਪਿਛਲੇ ਸ਼ੀਸ਼ੇ ਨੂੰ ਤੋੜ ਕੇ ਸੀਟਾਂ 'ਤੇ ਲੱਗੀਆਂ ਅਤੇ 4 ਗੋਲੀਆਂ ਅਗਲੇ ਬੋਨਟ 'ਤੇ ਲੱਗੀਆਂ। ਥਾਰ ਦਾ ਨੰਬਰ ਟਰੇਸ ਕਰਨ ਅਤੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: Punjab Accident News: ਟਰੱਕ ਨਾਲ ਟਕਰਾਉਣ ਕਾਰਨ ਕਾਰ ਨੂੰ ਲੱਗੀ ਭਿਆਨਕ ਅੱਗ, ਚਾਰ ਦੀ ਜ਼ਿੰਦਾ ਸੜ ਕੇ ਮੌਤ

ਪਤਾ ਲੱਗਾ ਹੈ ਕਿ ਥਾਰ ਡਰਾਈਵਰ ਰਾਜੀਵ ਠਾਕੁਰ ਪਿੰਡ ਜਗਲਾ ਦਾ ਰਹਿਣ ਵਾਲਾ ਹੈ ਜੋ ਕਿ ਪੇਸ਼ੇ ਤੋਂ ਪਹਿਲਵਾਨ ਹੈ। ਫਿਲਹਾਲ ਉਸ ਦਾ ਕੋਈ ਸੁਰਾਗ ਨਹੀਂ ਹੈ। ਪੁਲਿਸ ਨੂੰ ਵੀ ਇਸ ਪੂਰੇ ਮਾਮਲੇ ਦੀ ਜ਼ਿਆਦਾ ਜਾਣਕਾਰੀ ਨਹੀਂ ਹੈ। 


ਡੀਐਸਪੀ ਦਸੂਹਾ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ ’ਤੇ ਪੁੱਜੇ। ਜਾਂਚ ਕਰਦੇ ਹੋਏ ਪਹਿਲਵਾਨ ਦੇ ਪਰਿਵਾਰਕ ਮੈਂਬਰਾਂ ਤੋਂ ਉਸ ਦੇ ਪਿੰਡ ਵਿਚ ਹੀ ਜਾਣਕਾਰੀ ਹਾਸਲ ਕੀਤੀ ਜਾਵੇਗੀ। ਇਸ ਲਈ ਟੀਮਾਂ ਵੀ ਬਣਾਈਆਂ ਗਈਆਂ ਹਨ। ਜਲਦੀ ਹੀ ਸਾਰਾ ਮਾਮਲਾ ਹੱਲ ਕਰ ਲਿਆ ਜਾਵੇਗਾ। ਇਸ ਮਾਮਲੇ ਵਿੱਚ ਅਜੇ ਕੋਈ ਅਪਡੇਟ ਸਾਹਮਣੇ ਨਹੀਂ ਆਇਆ ਹੈ  ਕਿ ਕਿਉਂ ਗੋਲੀਆਂ ਚਲਾਈਆਂ ਗਈਆਂ ਅਤੇ ਪੀੜਤ ਕਿੱਥੇ ਗਿਆ ਹੈ।


ਪੀੜਤ ਦੀ ਥਾਰ ਮਿਲੀ ਹੈ ਪਰ ਉਸਨੂੰ ਲੱਭਣ ਦੀ ਕੋਸ਼ਿਸ਼ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਇਸ ਮਾਮਲੇ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਗੋਲੀਆਂ ਚਲਾਉਂ ਵਾਲੇ ਮੁਲਜ਼ਮ ਨੂੰ ਵੀ ਫੜਿਆ ਜਾਵੇਗਾ।


ਇਹ ਵੀ ਪੜ੍ਹੋ: Punjab Weather Update: ਧੁੰਦ ਤੇ ਕੜਾਕੇ ਦੀ ਠੰਡ ਤੋਂ ਕਦੋਂ ਤੱਕ ਕੰਬਦਾ ਰਹੇਗਾ ਪੰਜਾਬ ? ਵੇਖੋ ਕੀ ਕਹਿੰਦੀ IMD ਦੀ ਭਵਿੱਖਬਾਣੀ