Canada Murder News: ਕੈਨੇਡਾ 'ਚ ਪੰਜਾਬਣ ਦਾ ਪਤੀ ਵੱਲੋਂ ਬੇਰਹਿਮੀ ਨਾਲ ਕਤਲ
Advertisement
Article Detail0/zeephh/zeephh1918887

Canada Murder News: ਕੈਨੇਡਾ 'ਚ ਪੰਜਾਬਣ ਦਾ ਪਤੀ ਵੱਲੋਂ ਬੇਰਹਿਮੀ ਨਾਲ ਕਤਲ

Canada Murder News: ਉਨ੍ਹਾਂ ਦੱਸਿਆ ਕਿ ਬਲਵੀਰ ਸਿੰਘ 4 ਸਾਲ ਪਹਿਲਾਂ ਆਪਣੀ ਪਤਨੀ ਕੁਲਵੰਤ ਕੌਰ ਅਤੇ ਬੇਟੇ ਨੂੰ ਕੈਨੇਡਾ ਲੈ ਗਏ, ਜਿੱਥੇ ਉਨ੍ਹਾਂ ਦਾ ਆਪਸ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਰਹਿੰਦਾ ਸੀ।

 

Canada Murder News: ਕੈਨੇਡਾ 'ਚ ਪੰਜਾਬਣ ਦਾ ਪਤੀ ਵੱਲੋਂ ਬੇਰਹਿਮੀ ਨਾਲ ਕਤਲ

Canada Murder News: ਕੈਨੇਡਾ ਦੇ ਵੈਨਕੂਵਰ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਗੜ੍ਹਸ਼ੰਕਰ ਦੇ ਪਿੰਡ ਰਾਮਪੁਰ (ਬਿਲੜੋ) ਦੀ ਇੱਕ 46 ਸਾਲਾਂ ਔਰਤ ਦਾ ਕੈਨੇਡਾ ਵਿੱਚ ਪਤੀ ਵੱਲੋਂ ਬੇਰਹਿਮੀ ਨਾਲ ਕਤਲ ਕਰਨ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦੇ ਹੋਏ ਪਿੰਡ ਰਾਮਪੁਰ (ਬਿਲੜੋ) ਵਿਖੇ ਓਂਕਾਰ ਸਿੰਘ, ਗੁਰਬਖ਼ਸ਼ ਕੌਰ, ਰਵਿੰਦਰ ਕੁਮਾਰ ਨੀਟਾ ਪੇਕਾ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਕੁਲਵੰਤ ਕੌਰ ਦਾ 10 ਸਾਲ ਪਹਿਲਾਂ ਬਲਵੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਪਿੰਡ ਧਾਲੀਵਾਲ ਕਪੂਰਥਲਾ ਜਿਹੜਾ ਕਿ ਕੈਨੇਡਾ ਵਿੱਚ ਰਹਿੰਦਾ ਨਾਲ ਵਿਆਹ ਹੋਇਆ ਸੀ।

ਉਨ੍ਹਾਂ ਦੱਸਿਆ ਕਿ ਬਲਵੀਰ ਸਿੰਘ 4 ਸਾਲ ਪਹਿਲਾਂ ਆਪਣੀ ਪਤਨੀ ਕੁਲਵੰਤ ਕੌਰ ਅਤੇ ਬੇਟੇ ਨੂੰ ਕੈਨੇਡਾ ਲੈ ਗਏ, ਜਿੱਥੇ ਉਨ੍ਹਾਂ ਦਾ ਆਪਸ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਰਹਿੰਦਾ ਸੀ। ਕੁਲਵੰਤ ਕੌਰ ਦੇ ਪੇਕੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਦਿਨੀਂ ਕੈਨੇਡਾ ਪੁਲਿਸ ਦਾ ਫ਼ੋਨ ਆਇਆ ਕਿ ਉਨ੍ਹਾਂ ਦੀ ਲੜਕੀ ਕੁਲਵੰਤ ਕੌਰ ਦਾ ਉਸਦੇ ਪਤੀ ਬਲਵੀਰ ਸਿੰਘ ਨੇ ਕਤਲ ਕਰ ਦਿੱਤਾ ਹੈ 

ਇਹ ਵੀ ਪੜ੍ਹੋ: ਕੈਨੇਡਾ ਵਿਆਹੀ ਹੁਸ਼ਿਆਰਪੁਰ ਦੀ ਮਹਿਲਾ ਦਾ ਪਤੀ ਵੱਲੋਂ ਬੇਰਹਿਮੀ ਨਾਲ ਕਤਲ

ਕੈਨੇਡਾ ਪੁਲਿਸ ਨੇ ਬਲਵੀਰ ਸਿੰਘ ਨੂੰ ਗਿਰਫ਼ਤਾਰ ਕਰ ਲਿਆ ਹੈ। ਪੇਕੇ ਪਰਿਵਾਰ ਨੇ ਦੋਸ਼ ਲਗਾਇਆ ਕਿ ਬਲਵੀਰ ਸਿੰਘ ਨੇ ਉਨ੍ਹਾਂ ਦੀ ਬੇਟੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ, ਜਿਸਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਹੁਣ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਕੁਲਵੰਤ ਕੌਰ ਨਾਲ ਮਿਲਾਇਆ ਜਾਵੇ ਅਤੇ ਉਸਦੇ ਬੇਟੇ ਨੂੰ ਉਨ੍ਹਾਂ ਦੇ ਹਵਾਲੇ ਕੀਤਾ ਜਾਵੇ ਤਾਂ ਕਿ ਉਹ ਉਸਦੀ ਪਰਵਰਿਸ਼ ਕਰ ਸਕਣ।

(ਨਰਿੰਦਰ ਰੱਤੂ ਦੀ ਰਿਪੋਰਟ)

Trending news