Punjab News: ਮਲੂਕਾ ਦੀ IAS ਨੂੰਹ ਪਰਮਪਾਲ ਕੌਰ ਦਾ ਅਸਤੀਫ਼ਾ ਪੰਜਾਬ ਸਰਕਾਰ ਵੱਲੋਂ ਨਾ ਮਨਜ਼ੂਰ!
Punjab News: ਦਰਅਸਲ, ਆਈਏਐਸ ਅਧਿਕਾਰੀ ਪਰਮਪਾਲ ਕੌਰ ਨੇ ਕੁਝ ਦਿਨ ਪਹਿਲਾਂ ਹੀ ਅਸਤੀਫ਼ਾ ਦੇ ਦਿੱਤਾ ਸੀ। ਉਹ ਲੋਕ ਸਭਾ ਚੋਣਾਂ ਵਿੱਚ ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਹੋ ਸਕਦੀ ਹੈ।
Punjab News: ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਮਲੂਕਾ ਅਤੇ ਸਾਬਕਾ ਆਈਏਐਸ ਨੂੰਹ ਪਰਮਪਾਲ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਜੁਆਇਨ ਕਰਨ ਸਮੇਂ ਕਿਹਾ ਕਿ ਪਰਮਪਾਲ ਕੌਰ ਦਾ ਅਸਤੀਫਾ ਬੁੱਧਵਾਰ ਨੂੰ ਪ੍ਰਵਾਨ ਕਰ ਲਿਆ ਗਿਆ ਹੈ ਪਰ ਇਸ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਅਸਤੀਫਾ ਅਜੇ ਪ੍ਰਵਾਨ ਨਹੀਂ ਕੀਤਾ ਗਿਆ ਹੈ।
ਭਗਵੰਤ ਮਾਨ ਦਾ ਟਵੀਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਲਿਖਿਆ ਹੈ ਕਿ ਪਰਮਪਾਲ ਕੌਰ ਜੀ IAS ਅਫਸਰ ਦੇ ਤੌਰ ਉੱਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ..ਬੀਬਾ ਜੀ ਜਿੰਨੀ ਕਾਹਲੀ IAS ਬਣਨ ਦੀ ਸੀ..ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ..ਕਿਰਪਾ ਕਰਕੇ ਅਸਤੀਫਾ ਦੇਣ ਦੇ ਤਰੀਕੇ ਸਮਝੋ..ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ..
ਇਹ ਵੀ ਪੜ੍ਹੋ: Punjab IAS officer Resign: ਪੰਜਾਬ ਦੇ ਇੱਕ ਹੋਰ ਸੀਨੀਅਰ IAS ਅਫਸਰ ਨੇ ਦਿੱਤਾ ਅਸਤੀਫ਼ਾ
ਦਰਅਸਲ, ਆਈਏਐਸ ਅਧਿਕਾਰੀ ਪਰਮਪਾਲ ਕੌਰ ਨੇ ਕੁਝ ਦਿਨ ਪਹਿਲਾਂ ਹੀ ਅਸਤੀਫ਼ਾ ਦੇ ਦਿੱਤਾ ਸੀ। ਉਹ ਲੋਕ ਸਭਾ ਚੋਣਾਂ ਵਿੱਚ ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਹੋ ਸਕਦੀ ਹੈ। ਇੱਥੇ ਉਨ੍ਹਾਂ ਦਾ ਮੁਕਾਬਲਾ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਨਾਲ ਹੋਵੇਗਾ, ਜੋ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੀ ਹੈ।
2015 ਵਿੱਚ ਹੀ ਉਨ੍ਹਾਂ ਨੂੰ ਪੀਸੀਐਸ ਤੋਂ ਆਈਏਐਸ ਕੇਡਰ ਵਿੱਚ ਤਰੱਕੀ ਦਿੱਤੀ ਗਈ ਸੀ। ਉਹ ਪੰਜਾਬ 'ਚ ਕਈ ਅਹਿਮ ਅਹੁਦਿਆਂ 'ਤੇ ਕੰਮ ਕਰ ਚੁੱਕੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਈਏਐਸ ਪਰਮਪਾਲ ਕੌਰ ਵੱਲੋਂ ਅਸਤੀਫ਼ਾ ਦੇਣ ਤੋਂ ਪਹਿਲਾਂ ਹੀ ਮਲੂਕਾ ਪਰਿਵਾਰ ਭਾਜਪਾ ਦੇ ਸੰਪਰਕ ਵਿੱਚ ਸੀ। ਭਾਜਪਾ ਪਿਛਲੇ ਕੁਝ ਸਮੇਂ ਤੋਂ ਸਿਕੰਦਰ ਸਿੰਘ ਮਲੂਕਾ ਦੇ ਪਰਿਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਮਨਾਉਣ ਦੀ ਕੋਸ਼ਿਸ਼ ਕਰ ਰਹੀ ਸੀ। ਹਾਲਾਂਕਿ ਸਿਕੰਦਰ ਸਿੰਘ ਮਲੂਕਾ ਖੁਦ ਭਾਜਪਾ 'ਚ ਸ਼ਾਮਲ ਨਹੀਂ ਹੋਏ।