Punjab IMD Weather Update news today: ਪੰਜਾਬ ਮੌਸਮ ਵਿਭਾਗ ਵੱਲੋਂ ਵੀਰਵਾਰ ਲਈ ਸੂਬੇ ਦੇ 18 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੌਰਾਨ ਲੋਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। 


COMMERCIAL BREAK
SCROLL TO CONTINUE READING

ਮੌਸਮ ਵਿਭਾਗ ਦੇ ਮੁਤਾਬਕ ਅੱਜ ਸੂਬੇ ਦੇ 18 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਤਿੰਨੇ ਖੇਤਰਾਂ — ਮਾਝਾ, ਮਾਲਵਾ ਤੇ ਦੁਆਬਾ — ਵਿੱਚ ਗਰਜ, ਗੜ੍ਹੇਮਾਰੀ ਨਾਲ ਮੀਂਹ ਪੈ ਸਕਦਾ ਹੈ।  


ਪੰਜਾਬ ਦੇ 18 ਜ਼ਿਲ੍ਹਿਆਂ 'ਚ ਯੈਲੋ ਅਲਰਟ 


ਦੱਸ ਦਈਏ ਕਿ ਸੂਬੇ ਦੇ 18 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੋਗਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਹੈ।  


ਪੰਜਾਬ 'ਚ ਜਾਣੋ ਅਗਲੇ 3 ਦਿਨ ਕਿਵੇਂ ਦਾ ਰਹੇਗਾ ਮੌਸਮ  


ਦੱਸ ਦਈਏ ਕਿ ਭਲਕੇ ਯਾਨੀ 28 ਜੁਲਾਈ ਨੂੰ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ, ਅਤੇ ਸੰਗਰੂਰ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਯਾਨੀ ਕੀ ਉਕਤ ਜ਼ਿਲ੍ਹਿਆਂ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।  ਇਸੇ ਨਾਲ ਹੀ 29 ਜੁਲਾਈ ਨੂੰ ਸਮੁੱਚੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੋਇਆ ਹੈ ਯਾਨੀ ਪੂਰੇ ਸੂਬੇ ਵਿੱਚ ਗਰਜ ਤੇ ਗੜ੍ਹੇਮਾਰੀ ਨਾਲ ਮੀਂਹ ਪੈ ਸਕਦਾ ਹੈ।


ਇਸ ਤੋਂ ਬਾਅਦ 30 ਅਤੇ 31 ਜੁਲਾਈ ਲਈ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਜਿਸਦਾ ਮਤਲਬ ਹੈ ਕਿ 29 ਜੁਲਾਈ ਤੋਂ ਬਾਅਦ ਮੌਸਮ ਦੇ ਖੁੱਲ੍ਹਣ ਦੇ ਆਸਾਰ ਹਨ। 8 ਤੋਂ 10 ਜੁਲਾਈ ਦੇ ਮੀਂਹ ਨੇ ਸੂਬੇ ਨੂੰ ਕਾਫੀ ਨੁਕਸਾਨ ਪਹੁੰਚਾਇਆ ਸੀ ਅਤੇ ਅਜਿਹੇ 'ਚ ਜੇਕਰ ਮੁੜ ਮੀਂਹ ਪੈਂਦਾ ਹੈ ਤਾਂ ਆਮ ਲੋਕਾਂ ਨੂੰ ਮੁੜ ਮੁਸੀਬਤ ਦਾ ਸਾਹਮਣੇ ਕਰਨਾ ਪੈ ਸਕਦਾ ਹੈ।  


ਇਹ ਵੀ ਪੜ੍ਹੋ: Punjab News: ਗੰਨ ਪੁਆਇੰਟ 'ਤੇ ਸ਼ਰਾਬ ਦੇ ਠੇਕੇ ਤੋਂ 30 ਹਜ਼ਾਰ ਦੀ ਲੁੱਟ, ਸ਼ਰਾਬ ਦੀਆਂ ਕੁਝ ਬੋਤਲਾਂ ਵੀ ਲੈ ਗਏ ਚੋਰ 


(For more news apart from Punjab IMD Weather Forecast Update news today, stay tuned to Zee PHH)