Punjab Weather Update: ਮੀਂਹ ਕਾਰਨ ਪੰਜਾਬ `ਚ ਵਧੀ ਠੰਡ, ਯੈਲੋ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
Punjab Weather Update: ਐਤਵਾਰ ਰਾਤ ਅਤੇ ਸੋਮਵਾਰ ਨੂੰ ਲੁਧਿਆਣਾ ਵਿੱਚ 20.6 ਮਿਲੀਮੀਟਰ, ਪਟਿਆਲਾ ਵਿੱਚ 10.6 ਮਿਲੀਮੀਟਰ, ਪਠਾਨਕੋਟ ਵਿੱਚ 17.0, ਐਸਬੀਐਸ ਨਗਰ ਵਿੱਚ 11.5, ਰੋਪੜ ਵਿੱਚ 16.0, ਗੁਰਦਾਸਪੁਰ ਵਿੱਚ 15.0, ਬਠਿੰਡਾ ਵਿੱਚ 15.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
Punjab Weather Update: ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਮੌਸਮ 'ਚ ਅਚਾਨਕ ਬਦਲਾਅ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ। ਉੱਤਰੀ ਭਾਰਤ ਦੇ ਕਈ ਮੈਦਾਨੀ ਇਲਾਕਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀਆਂ ਗਤੀਵਿਧੀਆਂ ਵੀ ਦੇਖਣ ਨੂੰ ਮਿਲੀਆਂ। ਮੌਸਮ ਵਿਭਾਗ ਮੁਤਾਬਕ ਉੱਤਰ-ਪੱਛਮੀ ਭਾਰਤ 'ਚ ਅੱਜ ਯਾਨੀ 17 ਅਕਤੂਬਰ ਤੱਕ ਬਾਰਿਸ਼ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ।
ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪਏ ਮੀਂਹ ਅਤੇ ਗੜੇਮਾਰੀ ਕਾਰਨ ਦਿਨ ਦਾ ਤਾਪਮਾਨ ਆਮ ਨਾਲੋਂ 7.6 ਡਿਗਰੀ ਹੇਠਾਂ ਆ ਗਿਆ ਹੈ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ ਪੰਜ ਡਿਗਰੀ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ। ਬੱਲੋਵਾਲ ਵਿੱਚ ਸਭ ਤੋਂ ਵੱਧ ਤਾਪਮਾਨ 30.7 ਡਿਗਰੀ ਸੈਲਸੀਅਸ ਰਿਹਾ। ਦੂਜੇ ਪਾਸੇ ਰਾਤ ਦੇ ਤਾਪਮਾਨ 'ਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ ਹੈ। ਹਾਲਾਂਕਿ ਇਹ ਆਮ ਦੇ ਨੇੜੇ ਰਹਿੰਦਾ ਹੈ।
ਮੌਸਮ ਵਿਭਾਗ ਨੇ ਬਰਨਾਲਾ, ਸੰਗਰੂਰ, ਪਟਿਆਲਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਲੁਧਿਆਣਾ ਵਿੱਚ ਸਵੇਰੇ 10.30 ਵਜੇ ਤੱਕ ਔਰੇਂਜ ਅਲਰਟ ਜਾਰੀ ਕੀਤਾ ਸੀ। ਇਸ ਦੌਰਾਨ ਤੇਜ਼ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲੀਆਂ।
ਵੈਸਟਰਨ ਡਿਸਟਰਬੈਂਸ ਦੇ ਕਾਰਨ ਸ਼ਨੀਵਾਰ ਰਾਤ ਤੋਂ ਉੱਤਰ ਭਾਰਤ ਵਿੱਚ ਮੌਸਮ ਵਿੱਚ ਬਦਲਾਅ ਆਇਆ ਹੈ। ਐਤਵਾਰ ਨੂੰ ਠੰਡ ਹੋਣ ਤੋਂ ਬਾਅਦ ਸੋਮਵਾਰ ਨੂੰ ਵੀ ਠੰਡੀਆਂ ਹਵਾਵਾਂ ਚੱਲ ਪਈਆਂ ਹਨ। ਸਵੇਰ ਤੋਂ ਹੀ ਬੱਦਲਵਾਈ ਰਹੀ ਅਤੇ ਕਈ ਜ਼ਿਲ੍ਹਿਆਂ ਵਿੱਚ ਕਈ ਘੰਟਿਆਂ ਤੱਕ ਗਰਜ ਨਾਲ ਮੀਂਹ ਪਿਆ। ਪੰਜਾਬ ਭਰ ਵਿੱਚ ਮੀਂਹ ਪੈਣ ਦੀਆਂ ਸੰਭਾਵਨਾਵਾਂ ਹਨ ਅਤੇ ਅੱਜ ਦਿਨ ਭਰ ਸਮੇਂ-ਸਮੇਂ 'ਤੇ ਹਲਕੀ ਬਾਰਿਸ਼ ਹੁੰਦੀ ਰਹੇਗੀ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਬਦਲਿਆ ਮੌਸਮ! ਅੱਜ ਸਵੇਰੇ ਹੀ ਛਾਏ ਕਾਲੇ ਬੱਦਲ, ਮੀਂਹ ਦਾ ਅਲਰਟ
ਵੈਸਟਰਨ ਡਿਸਟਰਬੈਂਸ ਦਾ ਸਰਗਰਮ ਹੋਣਾ ਪੰਜਾਬ ਦੇ ਕਿਸਾਨਾਂ ਲਈ ਮੁਸੀਬਤ ਬਣ ਗਿਆ ਹੈ। ਐਤਵਾਰ ਦੇਰ ਰਾਤ ਤੋਂ ਸ਼ੁਰੂ ਹੋਈ ਤੇਜ਼ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਖੇਤਾਂ ਵਿੱਚ ਪੱਕੇ ਹੋਏ ਝੋਨੇ ਦੀ ਫ਼ਸਲ ਵਿਛ ਗਈ ਅਤੇ ਮੰਡੀਆਂ ਵਿੱਚ ਪਿਆ ਝੋਨਾ ਗਿੱਲਾ ਹੋ ਗਿਆ। ਸ਼ੈਲਰ ਮਾਲਕਾਂ ਦੇ ਹੜਤਾਲ ’ਤੇ ਰਹਿਣ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ।
ਇਹ ਵੀ ਪੜ੍ਹੋ: Chandigarh Weather News: ਚੰਡੀਗੜ੍ਹ 'ਚ ਸਵੇਰੇ ਤੇਜ਼ ਹਵਾਵਾਂ ਨਾਲ ਪੈ ਰਿਹਾ ਭਾਰੀ ਮੀਂਹ, ਦਿਨ ਵੇਲੇ ਛਾਇਆ ਹਨੇਰਾ