Punjab Air Quality: ਪੰਜਾਬ ਸਮੇਤ ਹਰਿਆਣਾ ਵਿੱਚ ਹਵਾ ਦੀ ਗੁਣਵੱਤਾ ਹੋਈ `ਖਰਾਬ`, ਇਨ੍ਹਾਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ
Punjab and Haryana Air Quality: ਪੰਜਾਬ ਦੀ ਗੱਲ ਕੀਤੀ ਜਾਵੇ ਬਠਿੰਡਾ ਵਿੱਚ AQI 338 ਦਰਜ ਕੀਤਾ ਗਿਆ, ਜਦੋਂ ਕਿ ਮੰਡੀ ਗੋਬਿੰਦਗੜ੍ਹ ਦਾ AQI 277, ਅੰਮ੍ਰਿਤਸਰ 248, ਖੰਨਾ 249, ਜਲੰਧਰ 268 ਅਤੇ ਲੁਧਿਆਣਾ ਦਾ 228 ਸੀ
Punjab and Haryana Air Quality: ਹਰਿਆਣਾ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਹਵਾ ਦੀ ਗੁਣਵੱਤਾ ਸੂਚਕਾਂਕ ਨੂੰ 'ਗੰਭੀਰ' ਸ਼੍ਰੇਣੀ ਵਿੱਚ ਦਰਜ ਕੀਤਾ ਗਿਆ ਜਦੋਂ ਕਿ ਗੁਆਂਢੀ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਵਾ ਦੀ ਗੁਣਵੱਤਾ 'ਮਾੜੀ' ਸੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ ਸ਼ੁੱਕਰਵਾਰ ਸ਼ਾਮ ਨੂੰ ਫਰੀਦਾਬਾਦ ਵਿੱਚ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 460 ਦਰਜ ਕੀਤਾ ਗਿਆ, ਇਸ ਤੋਂ ਬਾਅਦ ਹਿਸਾਰ ਵਿੱਚ 456, ਸੋਨੀਪਤ 455, ਜੀਂਦ 447, ਫਤਿਹਾਬਾਦ 432, ਰੋਹਤਕ 424, ਬਹਾਦਰਗੜ੍ਹ 404, ਬੱਲਭਗੜ੍ਹ 398, ਗੁਰੂਗ੍ਰਾਮ 367, ਪਲਵਲ 339, ਭਿਵਾਨੀ 313, ਕੁਰੂਕਸ਼ੇਤਰ 321, ਕਰਨਾਲ 312 ਅਤੇ ਅੰਬਾਲਾ 218 'ਤੇ ਹਨ।
ਪੰਜਾਬ ਦੇ ਵੱਖ- ਵੱਖ ਜ਼ਿਲ੍ਹਿਆਂ ਵਿੱਚ ਹਵਾ ਦੀ ਗੁਣਵੱਤਾ
ਪੰਜਾਬ ਦੀ ਗੱਲ ਕੀਤੀ ਜਾਵੇ ਬਠਿੰਡਾ ਵਿੱਚ AQI 338 ਦਰਜ ਕੀਤਾ ਗਿਆ, ਜਦੋਂ ਕਿ ਮੰਡੀ ਗੋਬਿੰਦਗੜ੍ਹ ਦਾ AQI 277, ਅੰਮ੍ਰਿਤਸਰ 248, ਖੰਨਾ 249, ਜਲੰਧਰ 268 ਅਤੇ ਲੁਧਿਆਣਾ ਦਾ 228 ਸੀ। ਪੰਜਾਬ ਵਿੱਚ ਸ਼ੁੱਕਰਵਾਰ ਨੂੰ 1,551 ਖੇਤਾਂ ਵਿੱਚ ਅੱਗ ਲੱਗਣ ਦੀ ਰਿਪੋਰਟ ਦਰਜ ਕੀਤੀ ਗਈ ਹੈ, ਜਿਸ ਨਾਲ ਮੌਜੂਦਾ ਵਾਢੀ ਦੇ ਸੀਜ਼ਨ ਦੌਰਾਨ ਅਜਿਹੀਆਂ ਘਟਨਾਵਾਂ ਦੀ ਕੁੱਲ ਗਿਣਤੀ 12,813 ਹੋ ਗਈ ਹੈ।
ਇਹ ਵੀ ਪੜ੍ਹੋ: Stubble Burning News: ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਦੀ ਮਜਬੂਰੀ..., ਸਾਂਭ ਸੰਭਾਲ ਲਈ ਸਰਕਾਰ ਤੋਂ ਮੁਆਵਜ਼ੇ ਦੀ ਕੀਤੀ ਮੰਗ
ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ, ਨੇ 189 ਦਾ AQI ਦੇਖਿਆ। ਜ਼ੀਰੋ ਅਤੇ 50 ਦੇ ਵਿਚਕਾਰ ਇੱਕ AQI ਨੂੰ 'ਚੰਗਾ', 51 ਅਤੇ 100 "ਤਸੱਲੀਬਖਸ਼", 101 ਅਤੇ 200 "ਮੱਧਮ", 201 ਅਤੇ 300 "ਮਾੜਾ", 301 ਅਤੇ 400 "ਬਹੁਤ ਮਾੜਾ" ਅਤੇ 401 ਅਤੇ 500 'ਗੰਭੀਰ' ਮੰਨਿਆ ਜਾਂਦਾ ਹੈ।
ਇਸ ਦੌਰਾਨ ਲੁਧਿਆਣਾ ਸਥਿਤ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੇ ਅੰਕੜਿਆਂ ਅਨੁਸਾਰ ਸ਼ੁੱਕਰਵਾਰ ਤੱਕ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਕੁੱਲ 12,813 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਅੰਕੜਿਆਂ ਅਨੁਸਾਰ ਬੁੱਧਵਾਰ ਨੂੰ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 1,921 ਘਟਨਾਵਾਂ ਦਰਜ ਹੋਈਆਂ।
ਅਕਤੂਬਰ ਅਤੇ ਨਵੰਬਰ ਵਿੱਚ ਰਾਸ਼ਟਰੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਦੇ ਪੱਧਰ ਵਿੱਚ ਚਿੰਤਾਜਨਕ ਵਾਧੇ ਦੇ ਪਿੱਛੇ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨਾ ਇੱਕ ਵੱਡਾ ਕਾਰਨ ਮੰਨਿਆ ਜਾਂਦਾ ਹੈ।
ਇਨ੍ਹਾਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ
ਡਾਕਟਰਾਂ ਦਾ ਕਹਿਣਾ ਹੈ ਕਿ ਦਿਲ ਅਤੇ ਦਮੇ ਦੇ ਮਰੀਜ਼ਾਂ ਨੂੰ ਘਰੋਂ ਬਾਹਰ ਨਿਕਲਣ ਸਮੇਂ ਸਾਵਧਾਨ ਰਹਿਣ ਦੀ ਲੋੜ ਹੈ। ਜੇਕਰ ਅਜਿਹਾ ਲੰਬੇ ਸਮੇਂ ਤੱਕ ਜਾਰੀ ਰਿਹਾ ਤਾਂ ਲੋਕਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਾਲਾਂਕਿ AQI ਮਾੜੀ ਸਥਿਤੀ ਵਿੱਚ ਹੈ। ਇਹ ਬਹੁਤ ਚਿੰਤਾ ਦਾ ਵਿਸ਼ਾ ਹੈ, ਕਿਉਂਕਿ ਇਹ ਸਭ ਤੋਂ ਛੋਟੇ ਕਣ ਹਨ, ਜੋ ਸਾਹ ਲੈਂਦੇ ਸਮੇਂ ਸਾਡੇ ਸਰੀਰ ਦੇ ਅੰਦਰ ਚਲੇ ਜਾਂਦੇ ਹਨ ਅਤੇ ਨੁਕਸਾਨ ਪਹੁੰਚਾਉਂਦੇ ਹਨ।