ਪੰਜਾਬ ਇੰਟੈਲੀਜੈਂਸ ਹੱਥ ਲੱਗੀ ਵੱਡੀ ਸਫਲਤਾ, ਵੱਡੀ ਗਿਣਤੀ `ਚ ਹਥਿਆਰ, ਨਗਦੀ ਤੇ ਨਸ਼ਾ ਕੀਤਾ ਬਰਾਮਦ

ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਦੇ ਹੋਈ ਜਾਣਕਾਰੀ ਦਿੱਤੀ ਕਿ ਸਰਹੱਦੀ ਇਲਾਕੇ ਅੰਮ੍ਰਿਤਸਰ ਵਿੱਚ ਡਰੋਨ ਰਾਹੀ ਸਪਲਾਈ ਕੀਤੇ ਜਾਂਦੇ ਹਥਿਆਰ ਤੇ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਵੱਡਾ ਝਟਕਾ ਲੱਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿਭਾਗ ਨੇ 4 ਵਿਅਕਤੀਆਂ ਨੂੰ ਹਥਿਆਰਾਂ, ਨਗਦੀ ਤੇ ਨਸ਼ੇ ਨਾਲ ਗ੍ਰਿਫਤਾਰ ਕੀਤਾ ਹੈ।
ਚੰਡੀਗੜ੍ਹ- ਅੰਮ੍ਰਿਤਸਰ ਸਰਹੱਦੀ ਇਲਾਕੇ ਵਿੱਚ ਡਰੋਨ ਰਾਹੀ ਪੰਜਾਬ ਵਿੱਚ ਨਸ਼ਾ ਤੇ ਹਥਿਆਰ ਸਪਲਾਈ ਦੀਆਂ ਖਬਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿਸ ਨੂੰ ਲੈ ਕੇ ਪੰਜਾਬ ਪੁਲਿਸ ਤੇ ਖੁਫੀਆਂ ਵਿਭਾਗ ਵੀ ਅਲਰਟ 'ਤੇ ਹੈ। ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿਭਾਗ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ 4 ਵਿਅਕਤੀਆਂ ਨੂੰ ਹਥਿਆਰਾਂ, ਨਗਦੀ ਤੇ ਨਸ਼ੇ ਨਾਲ ਗ੍ਰਿਫਤਾਰ ਕੀਤਾ ਗਿਆ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ, ਗੌਰਵ ਯਾਦਵ ਨੇ ਦਿੱਤੀ।
ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਨੇ ਤਸਕਰੀ ਦੇ ਡਰੋਨ ਨੈਟਰਵਰਕ ਨੂੰ ਵੱਡਾ ਝਟਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸੁਰੱਖਿਅਤ ਬਣਾਉਣ ਦੇ ਜ਼ਿੰਮੇਵਾਰੀ ਪੰਜਾਬ ਪੁਲਿਸ ਦੀ ਹੈ ਤੇ ਪੁਲਿਸ ਇਹ ਕੰਮ ਤਨਦੇਹੀ ਨਾਲ ਕਰ ਰਹੀ ਹੈ।
ਦੂਜੇ ਪਾਸੇ ਜਾਣਕਾਰੀ ਦਿੰਦੇ ਹੋਏ ਡੀ. ਜੀ. ਪੀ. ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਨੇ ਸਰਹੱਦ ਤੋਂ ਪਾਰ ਹਥਿਆਰਾਂ ਤੇ ਨਸ਼ੇ ਦੀ ਤਸਕਰੀ ਕਰਨ ਵਾਲੇ ਡਰੋਨ ਨੈਟਰਵਕ ਦਾ ਪਰਦਾਫਾਸ਼ ਕੀਤਾ ਹੈ। ਇਨ੍ਹਾਂ ਤਸਕਰਾਂ ਵੱਲੋਂ ਮਾਡਿਊਲ ਹਥਿਆਰਾਂ ਦੀ ਤਸਕਰੀ ਕੀਤੀ ਜਾਂਦੀ ਸੀ। ਕਾਊਂਟਰ ਇੰਟੈਲੀਜੈਂਸ ਵਿਭਾਗ ਵੱਲੋਂ 4 ਆਰੌਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿੰਨਾ ਕੋਲੋ 1 MP-4 ਰਾਈਫਲ, 17 ਪਿਸਤੌਲ, 10 ਮੈਗਜ਼ੀਨ, 700 ਤੋਂ ਵੱਧ ਗੋਲਾ ਬਾਰੂਦ, ਰੁਪਏ। 1.1 ਕਰੋੜ INR ਅਤੇ 500 ਗ੍ਰਾਮ ਹੈਰੋਇਨ (2/2) ਬਰਾਮਦ ਕੀਤੀ ਗਈ ਹੈ।
ਡੀ. ਜੀ. ਪੀ. ਦਾ ਦਾਅਵਾ ਹੈ ਕਿ ਪਾਕਿਸਤਾਨ ISI ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਡਰੋਨ ਰਾਹੀ ਪੰਜਾਬ ਵਿੱਚ ਹਥਿਆਰ ਤੇ ਨਸ਼ਾ ਸਪਲਾਈ ਕੀਤਾ ਜਾਂਦਾ ਹੈ। ਜਿਸ ਨੂੰ ਲੈ ਕੇ ਪੰਜਾਬ ਪੁਲਿਸ ਤੇ ਸੁਰੱਖਿਆ ਏਜੰਸੀਆਂ ਸਤਰਕ ਹਨ। ਉਨ੍ਹਾਂ ਕਿਹਾ ਕਿ ਆਧੁਨਿਕ ਹਥਿਆਰਾਂ ਦੀ ਵੱਡੀ ਖੇਪ ਨਾਲ ਜਿਹੜੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਇਸ ਨਾਲ ਪੰਜਾਬ ਡਰੋਨ ਨੈਟਰਵਰਕ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਇਸ ਤੋਂ ਕੁਝ ਦਿਨ ਪਹਿਲਾ ਵੀ ਅੰਮ੍ਰਿਤਸਰ ਵਿੱਚੋ ਤੇ ਮੋਗਾ ਵਿੱਚੋਂ ਪੁਲਿਸ ਵੱਲੋਂ ਡਰੋਨ ਹਥਿਆਾਰਾਂ ਸਮੇਤ ਕਈ ਅੱਤਵਾਦੀ ਗ੍ਰਿਫਤਾਰ ਕੀਤੇ ਗਏ ਹਨ।
WATHC LIVE TV