Punjab Internet latest news: ਪੰਜਾਬ `ਚ ਇੰਟਰਨੈੱਟ `ਤੇ ਪਾਬੰਦੀ ਨੂੰ ਲੈ ਕੇ ਨਵੇਂ ਹੁਕਮ ਜਾਰੀ, ਜਾਣੋ ਹੁਣ ਕਿੱਥੇ-ਕਿੱਥੇ ਬੰਦ ਰਹੇਗਾ ਇੰਟਰਨੈੱਟ
`ਵਾਰਿਸ ਪੰਜਾਬ ਦੇ` ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ ਅਤੇ ਪੰਜਾਬ ਪੁਲਿਸ ਅਲਰਟ `ਤੇ ਹੈ ਤਾਂ ਜੋ ਖਾਲਿਸਤਾਨ ਸਮਰਥਕਾਂ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦਾ ਮਾਹੌਲ ਖਰਾਬ ਨਾ ਹੋਵੇ।
Punjab Internet and Amritpal Singh latest news today: ਪੰਜਾਬ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੂਬੇ 'ਚ 'ਆਪ੍ਰੇਸ਼ਨ ਅੰਮ੍ਰਿਤਪਾਲ ਸਿੰਘ' ਨੂੰ ਲੈ ਇੰਟਰਨੈੱਟ 'ਤੇ ਲਗਾਈ ਗਈ ਪਾਬੰਦੀ ਦੇ ਸੰਬੰਧ ਵਿੱਚ ਨਵੇਂ ਹੁਕਮ ਜਾਰੀ ਕੀਤੇ ਗਏ ਹਨ।
ਦੱਸ ਦਈਏ ਕਿ 21 ਮਾਰਚ ਨੂੰ ਜਾਰੀ ਕੀਤੇ ਗਏ ਨਿਰਦੇਸ਼ ਦੇ ਮੁਤਾਬਕ ਪੰਜਾਬ ਦੇ ਕੁਝ ਇਲਾਕਿਆਂ ਨੂੰ ਛੱਡ ਕੇ ਸਾਰੇ ਕਿਤੇ ਇੰਟਰਨੈੱਟ ਸੇਵਾਵਾਂ ਨੂੰ ਬਹਾਲ ਕਰ ਦਿੱਤਾ ਗਿਆ ਸੀ। ਹਾਲਾਂਕਿ ਤਰਨ ਤਾਰਨ, ਮੋਗਾ, ਫਿਰੋਜ਼ਪੁਰ, ਸੰਗਰੂਰ, ਅੰਮ੍ਰਿਤਸਰ ਵਿੱਚ ਸਬ ਡਿਵੀਜ਼ਨ ਅਜਨਾਲਾ, ਤੇ ਮੁਹਾਲੀ ਵਿਖੇ YPS ਚੌਕ ਅਤੇ ਏਅਰਪੋਰਟ ਰੋਡ ਦੇ ਨਾਲ ਲੱਗਦੇ ਖੇਤਰ ਵਿੱਚ 23 ਮਾਰਚ ਤੱਕ ਇੰਟਰਨੈੱਟ 'ਤੇ ਪਾਬੰਦੀ ਲਗਾਈ ਗਈ ਸੀ।
ਹੁਣ ਨਵੇਂ ਹੁਕਮਾਂ ਦੇ ਮੁਤਾਬਕ ਇਨ੍ਹਾਂ 'ਚੋਂ ਕੁਝ ਇਲਾਕਿਆਂ ਵਿੱਚ ਇੰਟਰਨੈੱਟ 'ਤੇ ਲੱਗੀ ਪਾਬੰਦੀ ਨੂੰ ਹਟਾ ਦਿੱਤਾ ਗਿਆ ਹੈ। ਇਸ ਦੌਰਾਨ ਤਰਨ ਤਾਰਨ ਤੇ ਫਿਰੋਜ਼ਪੁਰ ਨੂੰ ਛੱਡ ਸਮੁਚੇ ਪੰਜਾਬ ਵਿੱਚ ਇੰਟਰਨੇਟ ਸੇਵਾਵਾਂ ਚੱਲਣਗੀਆਂ।
ਇਹ ਵੀ ਪੜ੍ਹੋ: Coronavirus India Update: ਭਾਰਤ ‘ਚ ਕੋਰੋਨਾ ਨੇ ਮੁੜ ਫੜੀ ਰਫਤਾਰ
ਦੱਸਣਯੋਗ ਹੈ ਕਿ ਤਰਨ ਤਾਰਨ ਤੇ ਫਿਰੋਜ਼ਪੁਰ ਵਿਖੇ 24 ਮਾਰਚ 12 ਵਜੇ ਤੱਕ ਇੰਟਰਨੈੱਟ 'ਤੇ ਪਾਬੰਦੀ ਲੱਗੀ ਰਹੇਗੀ। ਪੰਜਾਬ 'ਚ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਖਿਲਾਫ ਸ਼ੁਰੂ ਕੀਤੀ ਕਾਰਵਾਈ ਦਾ ਅੱਜ 6ਵਾਂ ਦਿਨ ਹੈ ਪਰ ਹੁਣ ਤੱਕ ਪੁਲਿਸ ਦੇ ਮੁਤਾਬਕ ਅੰਮ੍ਰਿਤਪਾਲ ਫਰਾਰ ਹੈ।
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ ਅਤੇ ਪੰਜਾਬ ਪੁਲਿਸ ਅਲਰਟ 'ਤੇ ਹੈ ਤਾਂ ਜੋ ਖਾਲਿਸਤਾਨ ਸਮਰਥਕਾਂ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦਾ ਮਾਹੌਲ ਖਰਾਬ ਨਾ ਹੋਵੇ।
ਇਹ ਵੀ ਪੜ੍ਹੋ: ਜਾਣੋ ਕੀ ਹੈ ਚਾਰ ਸਾਲ ਪੁਰਾਣਾ ਮਾਮਲਾ? ਜਿਸ 'ਚ ਰਾਹੁਲ ਗਾਂਧੀ ਨੂੰ ਠਹਿਰਾਇਆ ਗਿਆ ਦੋਸ਼ੀ
(For today's latest news apart from Punjab Internet, stay tuned to Zee PHH)