Punjab Internet News: ਪੰਜਾਬ 'ਚ ਅੱਜ ਵੀ ਬੰਦ ਰਹੇਗਾ ਇੰਟਰਨੈੱਟ; ਨਵੇਂ ਹੁਕਮ ਹੋਏ ਜਾਰੀ
Advertisement
Article Detail0/zeephh/zeephh1618195

Punjab Internet News: ਪੰਜਾਬ 'ਚ ਅੱਜ ਵੀ ਬੰਦ ਰਹੇਗਾ ਇੰਟਰਨੈੱਟ; ਨਵੇਂ ਹੁਕਮ ਹੋਏ ਜਾਰੀ

Punjab Internet News: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਪੰਜਾਬ ਪੁਲਿਸ ਦੀ ਮੁਹਿੰਮ ਜਾਰੀ ਹੈ। ਪੰਜਾਬ 'ਚ ਇੰਟਰਨੈੱਟ ਸੇਵਾ ਨੂੰ ਹੋਰ ਵਧਾ ਦਿੱਤਾ ਗਿਆ ਹੈ।

Punjab Internet News: ਪੰਜਾਬ 'ਚ ਅੱਜ ਵੀ ਬੰਦ ਰਹੇਗਾ ਇੰਟਰਨੈੱਟ; ਨਵੇਂ ਹੁਕਮ ਹੋਏ ਜਾਰੀ

Punjab Internet News: ਸੂਬੇ ਦੀ ਸਥਿਤੀ ਨਾ ਵਿਗੜਨ ਜਿਸ ਕਾਰਨ ਪੰਜਾਬ ਸਰਕਾਰ ਨੇ ਇੰਟਰਨੈੱਟ ਸੇਵਾ ਨੂੰ ਹੋਰ ਵਧਾ ਦਿੱਤਾ ਗਿਆ ਹੈ, ਹੁਣ ਪੰਜਾਬ 'ਚ ਇੰਟਰਨੈੱਟ ਸੇਵਾ (Punjab internet  closed) 21 ਮਾਰਚ ਦੁਪਹਿਰ 12 ਵਜੇ ਤੱਕ ਵਧਾ ਦਿੱਤੀਆਂ ਗਈਆਂ ਹਨ।  ਸੂਬੇ ਦੀ ਸਥਿਤੀ ਨਾ ਵਿਗੜਨ, ਜਿਸ ਕਾਰਨ ਉਕਤ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ 21 ਮਾਰਚ ਦੁਪਹਿਰ 12 ਵਜੇ ਤੱਕ ਇੰਟਰਨੈਟ ਸੇਵਾਵਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ। 

ਇਸ ਦੇ ਨਾਲ ਹੀ ਹਾਲਾਂਕਿ ਬ੍ਰਾਡਬੈਂਡ ਸੇਵਾਵਾਂ ਮੁਅੱਤਲ ਨਹੀਂ ਕੀਤੀਆਂ ਗਈਆਂ ਹਨ ਤਾਂ ਜੋ ਬੈਂਕਿੰਗ ਸਹੂਲਤਾਂ, ਹਸਪਤਾਲ ਸੇਵਾਵਾਂ ਅਤੇ ਹੋਰ ਜ਼ਰੂਰੀ ਸੇਵਾਵਾਂ ’ਤੇ ਕੋਈ ਅਸਰ ਨਾ ਪਵੇ। ਦੱਸ ਦੇਈਏ ਕਿ ਪੰਜਾਬ ਦੇ ਕਈ ਇਲਾਕਿਆਂ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਬੀਤੇ ਦਿਨੀ ਕਿਹਾ ਜਾ ਰਿਹਾ ਸੀ ਕਿ ਪੁਲਿਸ ਨੇ ਅੰਮ੍ਰਿਤਪਾਲ (Amritpal Singh)ਨੂੰ ਭਗੌੜਾ ਐਲਾਨ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: Punjab internet news today: ਪੰਜਾਬ 'ਚ ਹੁਣ 21 ਮਾਰਚ ਦੀ ਦੁਪਹਿਰ ਤੱਕ ਇੰਟਰਨੈੱਟ ਸੇਵਾਵਾਂ ਬੰਦ, ਜਾਣੋ ਪੂਰੀ ਖ਼ਬਰ

ਅੰਮ੍ਰਿਤਪਾਲ ਦੇ ਪਿੰਡ ਜੱਲੂਪੁਰਖੇੜਾ ਵਿੱਚ ਵੀ ਘੇਰਾਬੰਦੀ ਕੀਤੀ ਗਈ। ਇੱਥੇ ਕਰੀਬ 100 ਸਿਪਾਹੀ ਤਾਇਨਾਤ ਸਨ। ਜੱਲੂਪੁਰਖੇੜਾ ਜਾਣ ਵਾਲੇ ਹਰ ਵਾਹਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਦੂਜੇ ਪਾਸੇ ਅੰਮ੍ਰਿਤਪਾਲ ਸਿੰਘ (Amritpal Singh)ਦੇ ਫਰਾਰ ਹੋਣ ਤੋਂ ਬਾਅਦ ਪੰਜਾਬ ਪੁਲਿਸ ਉਸ ਦੀ ਗ੍ਰਿਫਤਾਰੀ ਲਈ ਅਲਰਟ ਮੋਡ 'ਤੇ ਆ ਗਈ ਹੈ। ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ (Punjab Entry Points Sealed) ਨਾਕੇ ਲਾਏ ਗਏ ਹਨ। 

ਇਹ ਵੀ ਪੜ੍ਹੋ: Khalistan Supporters in London: ਖਾਲਿਸਤਾਨ ਸਮਰਥਕਾਂ ਨੇ ਲੰਡਨ 'ਚ ਭਾਰਤੀ ਹਾਈ ਕਮਿਸ਼ਨ ‘ਤੇ ਕੀਤਾ ਜ਼ਬਰਦਸਤ ਹੰਗਾਮਾ; ਤਿਰੰਗਾ ਉਤਾਰਨ ਦੀ ਕੀਤੀ ਕੋਸ਼ਿਸ਼!

ਅੰਮ੍ਰਿਤਪਾਲ ਸਿੰਘ ਨੂੰ ਪੇਸ਼ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਐਡਵੋਕੇਟ ਇਮਾਨ ਸਿੰਘ ਖਾਰਾ ਵੱਲੋਂ ਦਾਇਰ ਕੀਤੀ ਗਈ ਹੈ।  ਇਸਦੇ ਨਾਲ ਹੀ ਪੁਲਿਸ ਨੇ ਨਜਾਇਜ਼ ਹਥਿਆਰਾਂ ਦੇ ਮਾਮਲੇ ਵਿੱਚ ਉਸਦੇ ਅਤੇ ਉਸਦੇ ਸਾਥੀਆਂ ਦੇ ਖਿਲਾਫ ਇੱਕ ਨਵੀਂ ਐਫਆਈਆਰ ਦਰਜ ਕੀਤੀ ਹੈ। ਸ਼ਨੀਵਾਰ ਨੂੰ ਗ੍ਰਿਫਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਸਾਥੀਆਂ ਦੇ ਕਬਜ਼ੇ 'ਚੋਂ ਪੁਲਿਸ ਨੇ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। 

ਪੁਲਿਸ ਨੇ ਸ਼ਨੀਵਾਰ ਨੂੰ ਅੰਮ੍ਰਿਤਪਾਲ ਖਿਲਾਫ਼ ਵੱਡੀ ਕਾਰਵਾਈ ਸ਼ੁਰੂ ਕੀਤੀ ਸੀ ਅਤੇ ਕੱਟੜਪੰਥੀ ਜਥੇਬੰਦੀ ਦੇ 6 ਤੋਂ 7 ਬੰਦੂਕਧਾਰੀਆਂ ਸਮੇਤ ਵਾਰਿਸ ਪੰਜਾਬ ਦੇ 78 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਸੀ। ਖਾਲਿਸਤਾਨੀ ਵਿਚਾਰਧਾਰਾ ਦਾ ਪੈਸਾ ਸੰਭਾਲਣ ਵਾਲੇ ਦਲਜੀਤ ਸਿੰਘ ਕਲਸੀ ਨੂੰ ਗੁਰੂਗ੍ਰਾਮ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

Trending news