ਇਨ੍ਹੀਂ ਦਿਨੀਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ।
Trending Photos
Punjab Internet suspended latest news today: ਪੰਜਾਬ 'ਚ 'ਵਾਰਿਸ ਪੰਜਾਬ ਦੇ' ਦੇ ਮੁਖੀ ਅਮ੍ਰਿਤਪਾਲ ਸਿੰਘ (Amritpal Singh) ਦੇ ਖਿਲਾਫ ਸ਼ੁਰੂ ਕੀਤੀ ਕਾਰਵਾਈ ਦੇ ਤਹਿਤ ਸੂਬੇ ਵਿੱਚ 18 ਮਾਰਚ ਤੋਂ ਹੀ ਇੰਟਰਨੈੱਟ ਸੇਵਾਵਾਂ ਨੂੰ ਬੰਦ ਕੀਤਾ ਗਿਆ ਹੈ। ਇਸ ਦੌਰਾਨ ਲੋਕਾਂ ਨੂੰ ਉਡੀਕ ਸੀ ਕਿ ਇੰਟਰਨੈੱਟ ਸੇਵਾਵਾਂ ਕਦੋਂ ਬਹਾਲ ਹੋਣਗੀਆਂ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਇੰਟਰਨੈੱਟ ਸੇਵਾਵਾਂ 'ਤੇ ਲਗਾਈ ਗਈ ਪਾਬੰਦੀ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਨਵੇਂ ਹੁਕਮ ਵਿੱਚ ਲਿਖਿਆ ਗਿਆ ਹੈ ਕਿ ਇੰਟਰਨੈੱਟ ਤੇ SMS ਦੀਆਂ ਸੇਵਾਵਾਂ 23 ਮਾਰਚ ਤੱਕ ਬੰਦ ਰਹਿਣਗੀਆਂ।
ਹਾਲਾਂਕਿ ਇਹ ਹੁਕਮ ਕੇਵਲ ਕੁਝ ਹੀ ਇਲਾਕਿਆਂ ਲਈ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਤਰਨ ਤਾਰਨ, ਮੋਗਾ, ਫਿਰੋਜ਼ਪੁਰ, ਸੰਗਰੂਰ, ਅੰਮ੍ਰਿਤਸਰ ਵਿੱਚ ਸਬ ਡਿਵੀਜ਼ਨ ਅਜਨਾਲਾ, ਤੇ ਮੁਹਾਲੀ ਵਿਖੇ YPS ਚੌਕ ਅਤੇ ਏਅਰਪੋਰਟ ਰੋਡ ਦੇ ਨਾਲ ਲੱਗਦੇ ਖੇਤਰ ਸ਼ਾਮਿਲ ਹਨ।
ਦੱਸਣਯੋਗ ਹੈ ਕੀ ਇਨ੍ਹਾਂ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ ਤੇ ਬਾਕੀ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਨੂੰ 12 ਬਜੇ ਤੋਂ ਬਾਅਦ ਬਹਾਲ ਕਰ ਦਿੱਤਾ ਜਾਵੇਗਾ।
ਇਨ੍ਹੀਂ ਦਿਨੀਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ ਅਤੇ ਪੰਜਾਬ ਪੁਲਿਸ ਅਲਰਟ 'ਤੇ ਹੈ ਤਾਂ ਜੋ ਖਾਲਿਸਤਾਨ ਸਮਰਥਕਾਂ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦਾ ਮਾਹੌਲ ਖਰਾਬ ਨਾ ਹੋਵੇ। ਪੰਜਾਬ ਭਰ ਵਿੱਚ ਮੋਬਾਈਲ ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ ਸੀ।
ਹਾਲਾਂਕਿ ਹੁਣ ਲੋਕਾਂ ਨੂੰ ਰਾਹਤ ਦਿੰਦਿਆਂ ਇਹ ਪਾਬੰਦੀ ਮਹਿਜ਼ ਕੁਝ ਹੀ ਇਲਾਕਿਆਂ ਵਿੱਚ ਲਗਾਈ ਗਈ ਹੈ।
ਇਹ ਵੀ ਪੜ੍ਹੋ: Amritpal Singh's AKF News: ਅੰਮ੍ਰਿਤਪਾਲ ਸਿੰਘ ਦੇ AKF ਕੁਨੈਕਸ਼ਨ ਦਾ ਖੁਲਾਸਾ, ਜਾਣੋ ਕੀ ਹੈ AKF