Jalandhar News: ਜਲੰਧਰ 'ਚ ਭਾਜਪਾ ਵਰਕਰ ਦੇ ਘਰ ਲੱਗੀ ਭਿਆਨਕ ਅੱਗ, 6 ਲੋਕਾਂ ਦੀ ਮੌਤ
Advertisement
Article Detail0/zeephh/zeephh1906576

Jalandhar News: ਜਲੰਧਰ 'ਚ ਭਾਜਪਾ ਵਰਕਰ ਦੇ ਘਰ ਲੱਗੀ ਭਿਆਨਕ ਅੱਗ, 6 ਲੋਕਾਂ ਦੀ ਮੌਤ

Jalandhar Fire News: ਘਰ 'ਚ ਫਰਿੱਜ 'ਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ, ਜਿਸ ਕਾਰਨ ਘਰ 'ਚ ਇੰਨਾ ਜ਼ਬਰਦਸਤ ਧਮਾਕਾ ਹੋਇਆ।

Jalandhar News: ਜਲੰਧਰ 'ਚ ਭਾਜਪਾ ਵਰਕਰ ਦੇ ਘਰ ਲੱਗੀ ਭਿਆਨਕ ਅੱਗ, 6 ਲੋਕਾਂ ਦੀ ਮੌਤ

Punjab's Jalandhar Fire News: ਪੰਜਾਬ ਦੇ ਜਲੰਧਰ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਬੀਤੀ ਰਾਤ ਇੱਕ ਵੱਡਾ ਹਾਦਸਾ ਵਾਪਰਿਆ ਜਿੱਥੇ ਇੱਕ ਭਾਜਪਾ ਵਰਕਰ ਦੇ ਘਰ ਫਰਿੱਜ ਦੇ ਕੰਪ੍ਰੈਸਰ ਵਿੱਚ ਅੱਗ ਲੱਗਣ ਕਾਰਨ ਇੱਕ ਧਮਾਕਾ ਹੋਇਆ ਜਿਸ ਵਿੱਚ 6 ਲੋਕਾਂ ਦੀ ਮੌਤ ਹੋ ਗਈ। 

ਮਿਲੀ ਜਾਣਕਾਰੀ ਦੇ ਮੁਤਾਬਕ ਘਰ 'ਚ ਲੱਗੇ ਫਰਿੱਜ ਦੇ ਕੰਪ੍ਰੈਸਰ ਵਿੱਚ ਅਚਾਨਕ ਅੱਗ ਲੱਗ ਗਈ ਅਤੇ ਘਰ 'ਚ ਅਜਿਹਾ ਖ਼ਤਰਾ ਪੈਦਾ ਹੋ ਗਿਆ ਕਿ ਘਰ 'ਚ 6 ਲੋਕਾਂ ਦੀ ਮੌਤ ਹੋ ਗਈ। ਭਾਜਪਾ ਦੇ ਸੀਨੀਅਰ ਆਗੂ ਰਾਕੇਸ਼ ਰਾਠੌਰ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲਦੇ ਹੀ ਉਹ ਘਟਨਾ ਵਾਲੀ ਥਾਂ 'ਤੇ ਪਹੁੰਚੇ ਅਤੇ ਉੱਥੇ ਉਨ੍ਹਾਂ ਦੀ ਪਾਰਟੀ ਦੇ ਇੱਕ ਵਰਕਰ ਦੇ ਘਰ ਇਹ ਹਾਦਸਾ ਵਾਪਰ ਗਿਆ।

ਉਨ੍ਹਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਘਰ 'ਚ ਫਰਿੱਜ 'ਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ, ਜਿਸ ਕਾਰਨ ਘਰ 'ਚ ਇੰਨਾ ਜ਼ਬਰਦਸਤ ਧਮਾਕਾ ਹੋਇਆ ਕਿ 6 ਲੋਕਾਂ ਦੀ ਮੌਤ ਹੋ ਗਈ। ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੌਕੇ 'ਤੇ ਪਹੁੰਚ ਕੇ ਘਰ ਨੂੰ ਲੱਗੀ ਅੱਗ ਨੂੰ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। 

ਇਸ ਦੌਰਾਨ ਜ਼ਖਮੀ ਲੋਕਾਂ ਨੂੰ ਵੀ ਨੇੜੇ ਦੇ ਹਸਪਤਾਲ ਪਹੁੰਚਾਇਆ ਗਿਆ। ਦੱਸ ਦਈਏ ਕਿ ਅੱਗ ਲੱਗਣ ਦੇ ਕਾਰਨ ਬਾਰੇ ਅਜੇ ਤੱਕ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਗੱਲਬਾਤ ਕਰਦਿਆਂ ਗੁਆਂਢ ਦੀ ਇੱਕ ਔਰਤ ਨੇ ਦੱਸਿਆ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਉਹ ਜ਼ਖ਼ਮੀ ਹਾਲਤ ਵਿੱਚ ਬੱਚਿਆਂ ਨੂੰ ਜਲੰਧਰ ਦੇ ਸਰਕਾਰੀ ਹਸਪਤਾਲ ਲੈ ਕੇ ਗਏ। ਪਰ ਜਿਵੇਂ ਹੀ ਉਹ ਉੱਥੇ ਪਹੁੰਚੇ ਤਾਂ ਮਹਿਲਾ ਡਾਕਟਰ ਵੱਲੋਂ ਕਿਸੇ ਤਰ੍ਹਾਂ ਦੀ ਕੋਈ ਮਦਦ ਨਹੀਂ ਕੀਤੀ ਗਈ।

ਮਹਿਲਾ ਨੇ ਦੱਸਿਆ ਕਿ ਸਾਨੂੰ ਉੱਥੇ ਕੋਈ ਬੈੱਡ ਜਾਂ ਵ੍ਹੀਲ ਚੇਅਰ ਨਹੀਂ ਮਿਲੀ। ਇਥੋਂ ਤੱਕ ਕਿ ਡਾਕਟਰ ਉਸ ਦਾ ਇਲਾਜ ਕਰਨ ਦੀ ਬਜਾਏ ਉਸ ਦੀ ਫਿਲਮ ਬਣਾਉਣ ਵਿੱਚ ਰੁੱਝਿਆ ਹੋਇਆ ਸੀ। ਜਦੋਂ ਇਲਾਕਾ ਨਿਵਾਸੀ ਨੇ ਵਿਰੋਧ ਕੀਤਾ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਔਰਤ ਨੇ ਦੱਸਿਆ ਕਿ ਜੇਕਰ ਉਸ ਦੇ ਬੱਚਿਆਂ ਦਾ ਸਰਕਾਰੀ ਹਸਪਤਾਲ 'ਚ ਸਮੇਂ ਸਿਰ ਇਲਾਜ ਹੋ ਜਾਂਦਾ ਤਾਂ ਸ਼ਾਇਦ ਉਨ੍ਹਾਂ ਦੀ ਜਾਨ ਬਚ ਸਕਦੀ ਸੀ। ਜਾਣਕਾਰੀ ਅਨੁਸਾਰ ਹੁਣ ਤੱਕ ਇਸ ਪਰਿਵਾਰ ਦੇ 6 ਮੈਂਬਰਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: Punjab News: ਪਤੀ ਨੇ ਕਰਵਾਇਆ ਦੂਜਾ ਵਿਆਹ, ਪੈਟਰੋਲ ਦੀ ਬੋਤਲ ਲੈ ਕੇ ਧੀ ਨਾਲ ਪਾਣੀ ਦੀ ਟੈਂਕੀ 'ਤੇ ਚੜ੍ਹੀ ਪੀੜਿਤ ਔਰਤ 

(For more news and latest updates apart from fire at BJP worker's residence in Punjab's Jalandhar news, stay tuned to Zee Punjab Haryana Himachal)

Trending news