Jalandhar's Kapurthala Jail gang war, Crime news: ਜਲੰਧਰ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਪੂਰਥਲਾ ਦੀ ਜੇਲ੍ਹ 'ਚ ਦੋ ਗੁੱਟਾਂ 'ਚ ਲੜਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਕੁੱਲ 4 ਵਿਅਕਤੀ ਜ਼ਖਮੀ ਹੋ ਗਏ ਸਨ, ਜਿਨ੍ਹਾਂ 'ਚੋਂ 3 ਦਾ ਕਪੂਰਥਲਾ ਦੇ ਸਰਕਾਰੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ, ਜਿਸ 'ਚ ਕੈਦੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਤੇ ਇੱਕ ਕੈਦੀ ਦੀ ਇਲਾਜ ਦੌਰਾਨ ਮੌਤ ਹੋ ਗਈ। 


COMMERCIAL BREAK
SCROLL TO CONTINUE READING

ਰੈਫਰ ਕੀਤੇ ਗਏ ਕੈਦੀ ਦੀ ਮੌਤ ਹੋਣ ਦੀ ਖਬਰ! 
 
ਮਿਲੀ ਜਾਣਕਾਰੀ ਦੇ ਮੁਤਾਬਕ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਡਿਊਟੀ ’ਤੇ ਤਾਇਨਾਤ ਡਾਕਟਰ ਨਵਦੀਪ ਕੌਰ ਅਤੇ ਡਾਕਟਰ ਵਿਵੇਕ ਵੱਲੋਂ ਦੱਸਿਆ ਗਿਆ ਕਿ ਅੱਜ ਯਾਨੀ ਵੀਰਵਾਰ ਸਵੇਰੇ ਮਾਡਰਨ ਜੇਲ੍ਹ ਕਪੂਰਥਲਾ ਤੋਂ ਜੇਲ੍ਹ ਸਟਾਫ਼ ਵੱਲੋਂ 4 ਕੈਦੀ ਸਿਮਰਨਜੀਤ ਸਿੰਘ, ਸੁਰਿੰਦਰ ਸਿੰਘ, ਅਮਨਪ੍ਰੀਤ ਸਿੰਘ ਅਤੇ ਵਰਿੰਦਰ ਸਿੰਘ ਨੂੰ ਜ਼ਖਮੀ ਹਾਲਤ 'ਚ ਹਸਪਤਾਲ ਲਿਆਂਦਾ ਗਿਆ ਸੀ। ਇਨ੍ਹਾਂ 'ਚੋਂ ਕੈਦੀ ਸਿਮਰਨਜੀਤ ਸਿੰਘ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਪਰ ਉੱਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ।  


ਪੁਲਿਸ ਵੱਲੋਂ ਅਜੇ ਹੋਰ ਜਾਣਕਾਰੀ ਨਹੀਂ ਦਿੱਤੀ ਗਈ 


ਦੈਨਿਕ ਭਾਸਕਰ ਦੀ ਰਿਪੋਰਟ ਦੇ ਮੁਤਾਬਕ ਸਿਵਲ ਹਸਪਤਾਲ ਵਿੱਚ ਦਾਖ਼ਲ ਕੈਦੀਆਂ ਦਾ ਕਹਿਣਾ ਹੈ ਸਵੇਰੇ ਉਹ ਆਪਣੀ ਬੈਰਕ ਵਿੱਚ ਸੁੱਤੇ ਹੋਏ ਸਨ ਅਤੇ ਉਸ ਦੌਰਾਨ ਅਚਾਨਕ ਕੁਝ ਕੈਦੀਆਂ ਵੱਲੋਂ ਉਨ੍ਹਾਂ ’ਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕਰ ਦਿੱਤਾ। 


ਸੂਤਰਾਂ ਦਾ ਕਹਿਣਾ ਹੈ ਕਿ ਇਹ ਗੈਂਗਵਾਰ ਪੁਰਾਣੀ ਰੰਜਿਸ਼ ਕਾਰਨ ਹੋਈ ਹੈ ਪਰ ਅਜੇ ਪੁਲਿਸ ਵੱਲੋਂ ਇਸ ਸਬੰਧੀ ਜਿਆਦਾ ਜਾਣਕਾਰੀ ਨਹੀਂ ਦਿੱਤੀ ਗਈ ਹੈ।  


ਇਹ ਵੀ ਪੜ੍ਹੋ: Punjab news: 'ਕੀ ਪੰਜਾਬ ਸਿਰਫ ਡੁੱਬਣ ਲਈ ਬਣਿਆ ਹੈ? ਹੁਣ ਪਾਣੀ ਲੈ ਲੈਣ ਹਰਿਆਣਾ ਤੇ ਰਾਜਸਥਾਨ!' ਪੰਜਾਬ CM ਭਗਵੰਤ ਮਾਨ ਦਾ ਬਿਆਨ


ਇਸ ਤੋਂ ਪਹਿਲਾਂ ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿੱਚ ਹੋਈ ਗੈਂਗਵਾਰ 'ਚ ਮਰੇ ਸੀ ਦੋ ਕੈਦੀ 


ਦੱਸ ਦਈਏ ਕਿ ਇਸ ਤੋਂ ਪਹਿਲਾਂ 28 ਮਈ ਨੂੰ ਵੀ ਇੱਕ ਅਜਿਹੀ ਖ਼ਬਰ ਸਾਹਮਣੇ ਆਈ ਸੀ ਜਦੋਂ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿੱਚ ਗੈਂਗਵਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ।  ਇਸ ਦੌਰਾਨ ਜੇਲ੍ਹ ਵਿੱਚ ਬੰਦ ਲਗਭਗ 12 ਹਵਾਲਾਤੀ ਆਪਸ 'ਚ ਭਿੜ ਗਏ ਸਨ।  ਇਸ ਦੌਰਾਨ ਦੋ ਕੈਦੀਆਂ ਦੀ ਮੌਤ ਹੋ ਗਈ ਸੀ।  


ਇਹ ਵੀ ਪੜ੍ਹੋ: Punjab School Holiday News: ਕੁਦਰਤੀ ਆਫ਼ਤ ਦੇ ਚਲਦਿਆਂ ਪੰਜਾਬ ਦੇ ਸਾਰੇ ਸਕੂਲ ਹੁਣ ਇੰਨੇ ਦਿਨ ਹੋਰ ਰਹਿਣਗੇ ਬੰਦ!


(For more crime news apart from Jalandhar's Kapurthala Jail gang war news, stay tuned to Zee PHH)